ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ, ਹੰਗਰੀ, ਪੋਲੈਂਡ ਅਤੇ ਅਮਰੀਕਾ ਦੇ ਪੁਲਾੜ ਯਾਤਰੀਆਂ ਦੇ ਸਪੇਸ ਮਿਸ਼ਨ ਦੇ ਸਫ਼ਲ ਲਾਂਚ ਦਾ ਸੁਆਗਤ ਕੀਤਾ
Posted On:
25 JUN 2025 1:29PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ, ਹੰਗਰੀ, ਪੋਲੈਂਡ ਅਤੇ ਅਮਰੀਕਾ ਦੇ ਪੁਲਾੜ ਯਾਤਰੀਆਂ ਦੇ ਸਪੇਸ ਮਿਸ਼ਨ ਦੇ ਸਫ਼ਲ ਲਾਂਚ ਦਾ ਸੁਆਗਤ ਕੀਤਾ ਹੈ। ਸ਼੍ਰੀ ਮੋਦੀ ਨੇ ਭਾਰਤੀ ਪੁਲਾੜ ਯਾਤਰੀ ਗਰੁੱਪ ਕੈਪਟਨ ਸ਼ੁਭਾਂਸ਼ੁ ਸ਼ੁਕਲਾ ਨੂੰ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼ੁਭਾਂਸ਼ੂ ਸ਼ੁਕਲਾ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ‘ਤੇ ਜਾਣ ਵਾਲੇ ਪਹਿਲੇ ਭਾਰਤੀ ਬਣਨ ਦੀ ਰਾਹ ‘ਤੇ ਹਨ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਅਸੀਂ ਭਾਰਤ, ਹੰਗਰੀ, ਪੋਲੈਂਡ ਅਤੇ ਅਮਰੀਕਾ ਦੇ ਪੁਲਾੜ ਯਾਤਰੀਆਂ ਦੇ ਸਪੇਸ ਮਿਸ਼ਨ ਦੇ ਸਫ਼ਲ ਲਾਂਚ ਦਾ ਸੁਆਗਤ ਕਰਦੇ ਹਾਂ।
ਭਾਰਤੀ ਪੁਲਾੜ ਯਾਤਰੀ ਗਰੁੱਪ ਕੈਪਟਨ ਸ਼ੁਭਾਂਸ਼ੁ ਸ਼ੁਕਲਾ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ‘ਤੇ ਜਾਣ ਵਾਲੇ ਪਹਿਲੇ ਭਾਰਤੀ ਬਣਨ ਦੀ ਰਾਹ ‘ਤੇ ਹਨ। ਉਹ ਆਪਣੇ ਨਾਲ 1.4 ਅਰਬ ਭਾਰਤੀਆਂ ਦੀਆਂ ਇੱਛਾਵਾਂ, ਉਮੀਦਾਂ ਅਤੇ ਖਾਹਿਸ਼ਾਂ ਨਾਲ ਇਸ ਅਭਿਯਾਨ ‘ਤੇ ਹਨ।
ਉਨ੍ਹਾਂ ਨੂੰ ਅਤੇ ਹੋਰ ਪੁਲਾੜ ਯਾਤਰੀਆਂ ਨੂੰ ਸਫ਼ਲਤਾ ਦੀਆਂ ਸ਼ੁਭਕਾਮਨਾਵਾਂ!”
************
ਐੱਮਜੇਪੀਐੱਸ/ਐੱਸਆਰ
(Release ID: 2139621)
Read this release in:
English
,
Urdu
,
Marathi
,
Hindi
,
Nepali
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Kannada
,
Malayalam