ਰੱਖਿਆ ਮੰਤਰਾਲਾ
azadi ka amrit mahotsav

ਰਕਸ਼ਾ ਮੰਤਰੀ ਰਾਜਨਾਥ ਸਿੰਘ ਨੇ ਚੀਨ ਦੇ ਕਿੰਗਦਾਓ (Qingdao) ਵਿੱਚ ਐੱਸਸੀਓ ਦੀ ਮੀਟਿੰਗ ਦੌਰਾਨ ਬੇਲਾਰੂਸ, ਤਜਾਕਿਸਤਾਨ ਅਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਮੁਲਾਕਾਤ ਕੀਤੀ


Posted On: 27 JUN 2025 10:02AM by PIB Chandigarh

ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ 26 ਜੂਨ, 2025 ਨੂੰ ਚੀਨ ਦੇ ਕਿੰਗਦਾਓ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ਦੌਰਾਨ ਬੇਲਾਰੂਸ ਦੇ ਰੱਖਿਆ ਮੰਤਰੀ ਲੈਫਟੀਨੈਂਟ ਜਨਰਲ ਵਿਕਟਰ ਖ੍ਰੈਨਿਨ, ਤਜਾਕਿਸਤਾਨ ਦੇ ਰੱਖਿਆ ਮੰਤਰੀ ਲੈਫਟੀਨੈਂਟ ਜਨਰਲ ਸੋਬਰੀਜ਼ੋਦਾ ਇਮੋਮਾਲੀ ਅਬਦੁਰਾਖਿਮ ਅਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀ ਲੈਫਟੀਨੈਂਟ ਜਨਰਲ ਡੌਰੇਨ ਕੋਸਾਨੋਵ ਦੇ ਨਾਲ ਦੁਵੱਲੀ ਮੀਟਿੰਗ ਕੀਤੀ।

ਰੱਖਿਆ ਮੰਤਰੀਆਂ ਦੇ ਨਾਲ ਆਪਣੀ ਗੱਲਬਾਤ ਵਿੱਚ ਰਕਸ਼ਾ ਮੰਤਰੀ ਨੇ ਰੱਖਿਆ ਸਹਿਯੋਗ ਵਿੱਚ ਨਿਰੰਤਰ ਭਾਗੀਦਾਰੀ ਅਤੇ ਤਕਨੀਕੀ ਸਹਿਯੋਗ ਦੇ ਖੇਤਰਾਂ ਵਿੱਚ ਸਹਿਯੋਗ ਦੇ ਨਵੇਂ ਮੌਕਿਆਂ ਦੀ ਖੋਜ ਦੇ ਮਹੱਤਵ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਰੱਖਿਆ ਉਤਪਾਦਨ ਦੇ ਖੇਤਰ ਵਿੱਚ ਭਾਰਤ ਦੁਆਰਾ ਕੀਤੀ ਗਈ ਤੇਜ਼ ਪ੍ਰਗਤੀ ਅਤੇ ਕਈ ਪ੍ਰਮੁੱਖ ਖੇਤਰਾਂ ਵਿੱਚ ਆਪਣੀਆਂ ਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਆਤਮਨਿਰਭਰਤਾ ਹਾਸਲ ਕਰਨ ਦੀ ਜਾਣਕਾਰੀ ਵੀ ਸਾਂਝੀ ਕੀਤੀ।

ਸ਼੍ਰੀ ਰਾਜਨਾਥ ਸਿੰਘ ਨੇ ਆਪਣੇ ਹਮਰੁਤਬਾ ਨੂੰ ਪਹਿਲਗਾਮ ਅੱਤਵਾਦੀ ਹਮਲੇ ਅਤੇ ਪਾਕਿਸਤਾਨ ਵਿੱਚ ਅੱਤਵਾਦੀ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਉਦੇਸ਼ ਨਾਲ ਭਾਰਤ ਦੁਆਰਾ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਬਾਰੇ ਵੀ ਜਾਣਕਾਰੀ ਦਿੱਤੀ।

ਰੱਖਿਆ ਮੰਤਰੀਆਂ ਨੇ ਸਮਰੱਥਾ ਨਿਰਮਾਣ, ਟ੍ਰੇਨਿੰਗ, ਮਿਲਟਰੀ ਤਕਨੀਕੀ ਸਹਿਯੋਗ, ਮਿਲਟਰੀ ਐਜੂਕੇਸ਼ਨ ਅਤੇ ਸਾਂਝੇ ਹਿਤ ਦੇ ਹੋਰ ਖੇਤਰਾਂ ਵਿੱਚ ਸਹਿਯੋਗ ਜਾਰੀ ਰੱਖਣ ‘ਤੇ ਵੀ ਸਹਿਮਤੀ ਵਿਅਕਤ ਕੀਤੀ।

 ****

ਵੀਕੇ/ਸੈਵੀ


(Release ID: 2140307)