ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀਵੀ ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 28 JUN 2025 11:19AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀਵੀ ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਜਯੰਤੀ ਦੇ ਅਵਸਰ 'ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਦੇਸ਼ ਦੇ ਆਰਥਿਕ ਅਤੇ ਰਾਜਨੀਤਿਕ ਪਰਿਵਰਤਨ ਦੇ ਮਹੱਤਵਪੂਰਨ ਪੜਾਅ ਦੌਰਾਨ ਭਾਰਤ ਦੇ ਵਿਕਾਸ ਦੇ ਰਾਹ ਨੂੰ ਆਕਾਰ ਦੇਣ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਯਾਦ ਕੀਤਾ।

X 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

“ਸ਼੍ਰੀ ਪੀ.ਵੀ. ਨਰਸਿਮਹਾ ਰਾਓ ਗਾਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰਦੇ ਹੋਏ। ਸਾਡੇ ਵਿਕਾਸ ਮਾਰਗ ਦੇ ਇੱਕ ਮਹੱਤਵਪੂਰਨ ਪੜਾਅ ਦੌਰਾਨ ਉਨ੍ਹਾਂ ਦੀ ਪ੍ਰਭਾਵਸ਼ਾਲੀ ਅਗਵਾਈ ਲਈ ਭਾਰਤ ਉਨ੍ਹਾਂ ਦਾ ਧੰਨਵਾਦੀ ਹੈ। ਉਨ੍ਹਾਂ ਦੀ ਬੁੱਧੀ, ਗਿਆਨ ਅਤੇ ਵਿਦਵਤਾਪੂਰਨ ਸੁਭਾਅ ਦੀ ਵੀ ਵਿਆਪਕ ਤੌਰ ‘ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ।“

https://twitter.com/narendramodi/status/1938833542408020413

 

****

 

ਐੱਮਜੇਪੀਐੱਸ /ਐੱਸਆਰ


(Release ID: 2140384)