ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਗੁਜਰਾਤ ਦੇ ਗੋਧਰਾ ਵਿੱਚ ਸ਼੍ਰੀ ਗੋਵਿੰਦ ਗੁਰੂ ਯੂਨੀਵਰਸਿਟੀ ਵਿਖੇ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਪ੍ਰੋਗਰਾਮ ਨੂੰ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜਦੋਂ ਗੁਜਰਾਤ ਦੇ ਮੁੱਖ ਮੰਤਰੀ ਸੀ, ਉਸ ਸਮੇਂ ਉਨ੍ਹਾਂ ਵੱਲੋਂ ਕੀਤੇ ਗਏ ਯਤਨਾਂ ਦੇ ਨਤੀਜੇ ਵਜੋਂ ਸ਼੍ਰੀ ਗੋਵਿੰਦ ਗੁਰੂ ਯੂਨੀਵਰਸਿਟੀ ਦੀ ਸਥਾਪਨਾ ਹੋਈ ਸੀ

ਸ਼੍ਰੀ ਗੋਵਿੰਦ ਗੁਰੂ ਜੀ ਦੁਆਰਾ ਅੰਗਰੇਜ਼ਾਂ ਵਿਰੁੱਧ ਚਲਾਏ ਗਏ ਸੰਘਰਸ਼ ਨੇ ਮਾਨਗੜ (Mangadh) ਨੂੰ ਆਜ਼ਾਦੀ ਸੰਗ੍ਰਾਮ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਸਥਾਨ ਦਿਵਾਇਆ

ਪ੍ਰਧਾਨ ਮੰਤਰੀ ਮੋਦੀ ਦੇ 2047 ਤੱਕ ਭਾਰਤ ਨੂੰ ਪੂਰੀ ਤਰ੍ਹਾਂ ਵਿਕਸਿਤ ਦੇਸ਼ ਬਣਾਉਣ ਦੇ ਸੰਕਲਪ ਨੂੰ ਪੂਰਾ ਕਰਨ ਲਈ ਨੌਜਵਾਨਾਂ ਅਤੇ ਬੱਚਿਆਂ ਨੂੰ ਵਚਨਬੱਧ ਰਹਿਣਾ ਹੋਵੇਗਾ

ਸ਼੍ਰੀ ਗੋਵਿੰਦ ਗੁਰੂ ਜੀ ਦੁਆਰਾ ਸ਼ੁਰੂ ਕੀਤਾ ਗਿਆ ਅੰਦੋਲਨ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਅੱਗੇ ਵਧ ਰਿਹਾ ਹੈ

ਸ਼੍ਰੀ ਅਮਿਤ ਸ਼ਾਹ ਨੇ ਅੱਜ ਸਾਨੰਦ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਰੁੱਖ ਲਗਾਏ ਅਤੇ ਜੀਆਈਡੀਸੀ ਦੇ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ

Posted On: 28 JUN 2025 9:26PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਗੁਜਰਾਤ ਦੇ ਗੋਧਰਾ ਦੇ ਵਿੰਜ਼ੋਲ ਵਿਖੇ ਸ਼੍ਰੀ ਗੋਵਿੰਦ ਗੁਰੂ ਯੂਨੀਵਰਸਿਟੀ ਵਿਖੇ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਸਮਾਰੋਹ ਵਿੱਚ ਵੀਡੀਓ ਸੰਦੇਸ਼ ਰਾਹੀਂ ਇਕੱਠ ਨੂੰ ਸੰਬੋਧਨ ਕੀਤਾ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਸਾਨੰਦ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਰੁੱਖ ਲਗਾਏ ਅਤੇ ਗੁਜਰਾਤ ਉਦਯੋਗਿਕ ਵਿਕਾਸ ਨਿਗਮ (ਜੀਆਈਡੀਸੀ) ਦੇ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਗ੍ਰਹਿ ਮੰਤਰੀ ਨੇਸਾਨੰਦ ਦੇ ਜੁਵਾਲ ਵਿੱਚ ਇੱਕ ਪ੍ਰਾਇਮਰੀ ਸਕੂਲ, ਅਡਰੋਰਾ ਸੇਵਾ ਸਹਿਕਾਰੀ ਮੰਡਲੀ (Adarora Seva SahkariMandali) ਦੇ ਨਵੇਂ ਬਣੇ ਕੰਪਲੈਕਸ ਅਤੇ ਫਾਂਗੜੀ ਪਿੰਡ ਵਿੱਚ ਪੰਚਾਇਤ ਘਰ ਦਾ ਉਦਘਾਟਨ ਕੀਤਾ।

9B7A9417.JPG

ਆਪਣੇ ਵੀਡੀਓ ਸੰਦੇਸ਼ ਵਿੱਚ, ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਅੱਜ ਪੰਚਮਹਿਲ ਦੇ ਇਤਿਹਾਸ ਵਿੱਚ ਇੱਕ ਬਹੁਤ ਮਹੱਤਵਪੂਰਨ ਦਿਨ ਹੈ। ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ, ਤਾਂ ਉਨ੍ਹਾਂ ਨੇ ਮਹਾਨ ਗੋਵਿੰਦ ਗੁਰੂਜੀ ਦੇ ਨਾਮ 'ਤੇ ਗੁਜਰਾਤ ਵਿੱਚ ਇੱਕ ਯੂਨੀਵਰਸਿਟੀ ਸਥਾਪਿਤ ਕਰਨ ਅਤੇ ਇਸ ਨੂੰ ਦੇਸ਼ ਦੇ ਨੌਜਵਾਨਾਂ, ਖਾਸ ਕਰਕੇ ਆਦਿਵਾਸੀ ਨੌਜਵਾਨਾਂ ਲਈ ਪ੍ਰੇਰਨਾ ਦਾ ਕੇਂਦਰ ਬਣਾਉਣ ਦੇ ਯਤਨ ਕੀਤੇ ਸਨ। ਉਨ੍ਹਾਂ ਕਿਹਾ ਕਿ 2015 ਵਿੱਚ ਗੁਜਰਾਤ ਵਿੱਚ ਇੱਕ ਯੂਨੀਵਰਸਿਟੀ ਦੀ ਸਥਾਪਨਾ ਇੱਕ ਮਹਾਨ ਸ਼ਖਸੀਅਤ ਗੋਵਿੰਦ ਗੁਰੂਜੀ ਦੇ ਨਾਮ 'ਤੇ ਕੀਤੀ ਗਈ ਸੀ, ਜਿਨ੍ਹਾਂ ਨੇ ਅੰਗਰੇਜ਼ਾਂ ਵਿਰੁੱਧ ਲੜਾਈ ਲੜੀ ਸੀ, ਅਤੇ ਅੱਜ 125 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਕੇਂਦਰਾਂ ਅਤੇ ਹੋਰ ਗਤੀਵਿਧੀਆਂ ਸਮੇਤ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਨੀਂਹ ਪੱਥਰ ਰੱਖੇ ਗਏ ਹਨ।

9B7A9694.JPG

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਵਣਜ਼ਾਰਾ ਭਾਈਚਾਰੇ ਵਿੱਚ ਜਨਮੇ ਗੋਵਿੰਦ ਗੁਰੂਜੀ ਨੇ ਬ੍ਰਿਟਿਸ਼ ਸ਼ਾਸਨ ਦੌਰਾਨ ਇੱਕ ਵੱਖਰੇ ਭੀਲ ਖੇਤਰ ਦੀ ਕਲਪਨਾ ਕੀਤੀ ਸੀ ਅਤੇ ਅੰਗਰੇਜ਼ਾਂ ਵਿਰੁੱਧ ਇੱਕ ਮਹਾਨ ਸੰਘਰਸ਼ ਕੀਤਾ ਸੀ, ਜਿਸ ਵਿੱਚ 1512 ਕਬਾਇਲੀ ਭਰਾ-ਭੈਣ ਸ਼ਹੀਦ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਮਾਨਗੜ ਨੂੰ ਆਜ਼ਾਦੀ ਸੰਗ੍ਰਾਮ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਸਥਾਨ ਦਿੱਤਾ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਗੋਵਿੰਦ ਗੁਰੂ ਜੀ ਦੁਆਰਾ ਕਿਸਾਨਾਂ ਦੀ ਭਲਾਈ ਲਈ ਸ਼ੁਰੂ ਕੀਤਾ ਗਿਆ ਅੰਦੋਲਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜੀ ਦੇ 2047 ਤੱਕ ਇੱਕ ਪੂਰੀ ਤਰ੍ਹਾਂ ਵਿਕਸਿਤ ਭਾਰਤ ਬਣਾਉਣ ਦੇ ਸੰਕਲਪ ਨੂੰ ਪੂਰਾ ਕਰਨ ਲਈ, ਨੌਜਵਾਨਾਂ ਅਤੇ ਬੱਚਿਆਂ ਨੂੰ ਇਸ ਟੀਚੇ ਪ੍ਰਤੀ ਵਚਨਬੱਧ ਰਹਿਣਾ ਹੋਵੇਗਾ।

9B7A9703.JPG

*****

ਆਰਕੇ/ਵੀਵੀ/ਪੀਆਰ/ਪੀਐੱਸ


(Release ID: 2140563)
Read this release in: English , Urdu , Hindi , Gujarati