ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਸੰਗਾਰੇੱਡੀ ਵਿੱਚ ਇੱਕ ਫੈਕਟਰੀ ਵਿੱਚ ਅੱਗ ਤਰਾਸਦੀ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
30 JUN 2025 2:33PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਸੰਗਾਰੇੱਡੀ ਵਿੱਚ ਇੱਕ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਇੰਡੀਆ ਹੈਂਡਲ ਨੇ ਐਕਸ (X) ‘ਤੇ ਪੋਸਟ ਵਿੱਚ ਕਿਹਾ;
"ਤੇਲੰਗਾਨਾ ਦੇ ਸੰਗਾਰੇੱਡੀ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਗਹਿਰਾ ਦੁੱਖ ਹੋਇਆ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਉਨ੍ਹਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ। ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50, 000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi"
“తెలంగాణరాష్ట్రం, సంగారెడ్డిలోగల ఒక కర్మాగారంలో జరిగిన అగ్నిప్రమాదంలో చాలా మంది ప్రాణాలు కోల్పోవడం అత్యంత బాధాకరం. తమ ప్రియమైన వారిని కోల్పోయిన వారికి ప్రగాఢ సంతాపం తెలియజేస్తున్నాను. క్షతగాత్రులు త్వరగా కోలుకోవాలని ప్రార్థిస్తున్నాను. మృతుల బంధువులకు PMNRF నుండి రూ. 2 లక్షలు, క్షతగాత్రులకు రూ. 50,000 ఎక్స్ గ్రేషియా అందిస్తాం : ప్రధాని @narendramodi”
*********
ਐੱਮਜੇਪੀਐੱਸ/ਐੱਸਆਰ
(Release ID: 2140859)
Read this release in:
English
,
Urdu
,
Marathi
,
Hindi
,
Manipuri
,
Assamese
,
Bengali
,
Bengali-TR
,
Gujarati
,
Odia
,
Tamil
,
Telugu
,
Malayalam