ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹੂਲ ਦਿਵਸ 'ਤੇ ਕਬਾਇਲੀ ਨਾਇਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Posted On: 30 JUN 2025 2:28PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੂਲ ਦਿਵਸ ਦੇ ਪਾਵਨ ਅਵਸਰ ‘ਤੇ ਭਾਰਤ ਦੇ ਕਬਾਇਲੀ ਭਾਈਚਾਰਿਆਂ ਦੇ ਅਜਿੱਤ ਸਾਹਸ ਅਤੇ ਅਸਾਧਾਰਨ ਬਹਾਦਰੀ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਇਤਿਹਾਸਕ ਸੰਥਾਲ ਵਿਦਰੋਹ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਤਿਕਾਰਯੋਗ ਸੁਤੰਤਰਤਾ ਸੈਨਾਨੀਆਂ- ਸਿਦੋ-ਕਾਨਹੂ, ਚੰਦ-ਭੈਰਵ ਅਤੇ ਫੁਲੋ-ਝਾਨੋ ਦੇ ਨਾਲ-ਨਾਲ ਅਣਗਿਣਤ ਹੋਰ ਬਹਾਦਰ ਕਬਾਇਲੀ ਸ਼ਹੀਦਾਂ ਦੀ ਸਥਾਈ ਵਿਰਾਸਤ ਨੂੰ ਸਨਮਾਨ ਕੀਤਾ, ਜਿਨ੍ਹਾਂ ਨੇ ਬਸਤੀਵਾਦੀ ਜ਼ੁਲਮ ਦੇ ਵਿਰੁੱਧ ਆਪਣੀਆਂ ਜਾਨਾਂ ਵਾਰ ਦਿੱਤੀਆਂ।

ਐੱਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਲਿਖਿਆ:

 “ਹੂਲ ਦਿਵਸ ਸਾਨੂੰ ਆਪਣੇ ਆਦਿਵਾਸੀ ਸਮਾਜ ਦੀ ਅਜਿੱਤ ਸਾਹਸ ਅਤੇ ਅਦਭੁਤ ਪਰਾਕ੍ਰਮ ਦੀ ਯਾਦ ਦਿਵਾਉਂਦਾ ਹੈ। ਇਤਿਹਾਸਕ ਸੰਥਾਲ ਕ੍ਰਾਂਤੀ ਨਾਲ ਜੁੜੇ ਇਸ ਵਿਸ਼ੇਸ਼ ਅਵਸਰ ‘ਤੇ ਸਿਦੋ-ਕਾਨਹੂ, ਚੰਦ-ਭੈਰਵ ਅਤੇ ਫੁਲੋ-ਝਾਨੋ ਦੇ ਨਾਲ ਹੀ ਉਨ੍ਹਾਂ ਸਾਰੇ ਵੀਰ-ਵੀਰੰਗਨਾਵਾਂ ਦਾ ਦਿਲੋ ਤੋਂ ਨਮਨ ਅਤੇ ਵੰਦਨ, ਜਿਨ੍ਹਾਂ ਨੇ ਵਿਦੇਸ਼ੀ ਹੁਕੂਮਤ ਦੇ ਅੱਤਿਆਚਾਰ ਦੇ ਖਿਲਾਫ ਲੜਦੇ ਹੋਏ, ਆਪਣੇ ਜੀਵਨ ਦਾ ਬਲੀਦਾਨ ਕਰ ਦਿੱਤਾ। ਉਨ੍ਹਾਂ ਦੀ ਬਹਾਦਰੀ ਦੇਸ਼ ਦੀ ਹਰ ਪੀੜ੍ਹੀ ਨੂੰ ਮਾਤ੍ਰਭੂਮੀ ਦੇ ਸਵੈਮਾਨ ਦੀ ਰੱਖਿਆ ਦੇ ਲਈ ਪ੍ਰੇਰਿਤ ਕਰਦੀ ਰਹੇਗੀ।”

 “ᱦᱩᱞ ᱢᱟᱦᱟ ᱫᱚ ᱟᱵᱚ ᱟᱹᱫᱤᱵᱟ.ᱥᱤ ᱥᱟᱶᱛᱟ ᱨᱮᱭᱟᱜ ᱫᱤᱞ ᱫᱟᱲᱮ ᱟᱨ ᱦᱟᱦᱟᱲᱟᱜ ᱵᱤᱨᱚᱛᱛᱚ ᱨᱮᱭᱟᱜ ᱠᱟᱛᱷᱟᱭ ᱩᱭᱦᱟᱹᱨ ᱟᱵᱚᱱᱟ ᱾ ᱱᱟᱜᱟᱢᱟᱱᱟᱜ ᱥᱟᱱᱛᱟᱞ ᱦᱩᱞ ᱥᱟᱶᱛᱮ ᱥᱟᱹᱜᱟᱹᱭ ᱟᱱ ᱱᱚᱣᱟ ᱟᱠᱷᱲᱟ ᱨᱮ ᱟᱞᱮ ᱥᱤᱫᱩ,ᱠᱟᱱᱦᱩ,ᱪᱟᱸᱫᱽ ᱵᱷᱟᱭᱨᱳ ᱟᱨ ᱯᱷᱩᱞᱳᱼᱡᱷᱟᱱᱳ ᱛᱮᱠᱚ ᱤᱝᱨᱮᱡᱽ ᱵᱤᱨᱩᱫᱷ ᱨᱮ ᱡᱤᱣᱤ ᱠᱚ ᱟᱞᱟᱭ ᱞᱮᱫ ᱥᱟᱱᱟᱢ ᱥᱟᱦᱚᱥᱟᱱ ᱵᱤᱨᱵᱟᱱᱴᱟ ᱟᱨ ᱦᱩᱞᱜᱟᱹᱨᱤᱭᱟᱹ ᱠᱚ ᱜᱩᱱᱢᱟᱱ ᱥᱟᱞᱟᱜ ᱜᱚᱰ ᱟᱨ ᱡᱚᱦᱟᱨ ᱞᱮ ᱪᱟᱞ ᱟᱠᱚ ᱠᱟᱱᱟ ᱾ ᱩᱱᱠᱩ ᱠᱚᱣᱟᱜ ᱠᱟ.ᱦᱱᱤ ᱛᱟᱭᱚᱢ ᱫᱟᱨᱟᱢ ᱫᱤᱥᱚᱢᱨᱮᱱ ᱥᱟᱱᱟᱢ ᱯᱚᱯᱚᱝᱲᱟ ᱜᱮ ᱫᱤᱥᱚᱢ ᱨᱮᱭᱟᱜ ᱢᱟᱹᱱ ᱨᱩᱠᱷᱤᱭᱟᱹ ᱞᱟᱜᱤᱫ ᱵᱷᱚᱨᱥᱟᱭ ᱡᱚᱜᱟᱣ ᱟᱠᱚᱣᱟ ᱾”

************

ਐੱਮਜੇਪੀਐੱਸ/ਐੱਸਆਰ


(Release ID: 2140861)