ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਮਹਾਯੋਗੀ ਗੋਰਖਨਾਥ ਯੂਨੀਵਰਸਿਟੀ ਦੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ/ਨੀਂਹ ਪੱਥਰ ਰੱਖਿਆ

Posted On: 01 JUL 2025 6:51PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (1 ਜੁਲਾਈ, 2025) ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ ਮਹਾਯੋਗੀ ਗੋਰਖਨਾਥ ਯੂਨੀਵਰਸਿਟੀ ਦੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ/ਨੀਂਹ ਪੱਥਰ ਰੱਖਿਆ। ਇਸ ਵਿੱਚ ਆਡੀਟੋਰੀਅਮ, ਅਕਾਦਮਿਕ ਬਲਾਕ ਅਤੇ ਪੰਚਕਰਮ ਕੇਂਦਰ (Panchkarma Kendra) ਦਾ ਉਦਘਾਟਨ ਅਤੇ ਲੜਕੀਆਂ ਦੇ ਲਈ ਇੱਕ ਨਵੇਂ ਹੋਸਟਲ (new Girls’ Hostel) ਦੇ ਭਵਨ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਸੀ।

ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ, ਰਾਸ਼ਟਰਪਤੀ ਨੇ ਮੈਡੀਕਲ ਕਾਲਜ ਅਤੇ ਆਯੁਰਵੇਦ ਕਾਲਜ ਅਤੇ ਹਸਪਤਾਲਾਂ ਦੇ ਜ਼ਰੀਏ ਐਲੋਪੈਥੀ ਅਤੇ ਆਯੁਰਵੇਦ ਦੀ ਸਿੱਖਿਆ ਅਤੇ ਇਲਾਜ ਦੀ ਵਿਵਸਥਾ ਕਰਕੇ ਮੈਡੀਕਲ ਪ੍ਰਣਾਲੀਆਂ ਦੀ ਵਿਆਪਕਤਾ ‘ਤੇ ਬਲ ਦੇਣ ਦੇ ਲਈ ਮਹਾਯੋਗੀ ਗੋਰਖਨਾਥ ਯੂਨੀਵਰਸਿਟੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਸੰਨਤਾ ਵਿਅਕਤ ਕੀਤੀ ਕਿ ਸ਼੍ਰੀ ਗੋਰਕਸ਼ਨਾਥ ਮੈਡੀਕਲ ਕਾਲਜ ਹਸਪਤਾਲ ਅਤੇ ਰਿਸਰਚ ਸੈਂਟਰ (Shri Gorakshanath Medical College Hospital and Research Centre) 1800-ਬਿਸਤਰਿਆਂ ਵਾਲਾ ਇੱਕ ਨਵਾਂ ਹਸਪਤਾਲ ਬਣਵਾ ਰਿਹਾ ਹੈ।

 

ਰਾਸ਼ਟਰਪਤੀ ਨੇ ਕਿਹਾ ਕਿ ਪਰਉਪਕਾਰ ਅਤੇ ਲੋਕ ਕਲਿਆਣ ਦੇ ਲਕਸ਼ ਦੇ ਨਾਲ ਕੰਮ ਕਰਨ ਵਾਲੀਆਂ ਪ੍ਰਾਈਵੇਟ ਉਚੇਰੀ ਸਿੱਖਿਆ ਸੰਸਥਾਵਾਂ ਦੀ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਤਹਿਤ ਮਹੱਤਵਪੂਰਨ ਭੂਮਿਕਾ ਹੋਵੇਗੀ। ਉਨ੍ਹਾਂ ਨੇ ਇਸ ਬਾਤ ‘ਤੇ ਗੌਰ ਕੀਤਾ ਕਿ ਮਹਾਯੋਗੀ ਗੋਰਖਨਾਥ ਯੂਨੀਵਰਸਿਟੀ, ਗੋਰਖਪੁਰ ਅਤੇ ਆਸਪਾਸ ਦੇ ਖੇਤਰ ਵਿੱਚ ਉਚੇਰੀ ਸਿੱਖਿਆ ਵਿੱਚ ਯੋਗਦਾਨ ਦੇਣ ਵਾਲੀ ਪਹਿਲੀ ਪ੍ਰਾਈਵੇਟ ਯੂਨੀਵਰਸਿਟੀ ਹੈ। ਆਪਣੀ ਸਥਾਪਨਾ ਦੇ ਬਾਅਦ ਤੋਂ ਕੇਵਲ ਚਾਰ ਵਰ੍ਹਿਆਂ ਵਿੱਚ ਇਸ ਯੂਨੀਵਰਸਿਟੀ ਨੇ ਆਪਣੀ ਵਿਕਾਸ ਯਾਤਰਾ ਵਿੱਚ ਪ੍ਰਭਾਵਸ਼ਾਲੀ ਉਪਲਬਧੀਆਂ ਹਾਸਲ ਕੀਤੀਆਂ ਹਨ। ਇਹ ਯੂਨੀਵਰਸਿਟੀ ਪੂਰਬੀ ਉੱਤਰ ਪ੍ਰਦੇਸ਼ ਵਿੱਚ ਉਚੇਰੀ ਸਿੱਖਿਆ ਅਤੇ ਰੋਜ਼ਗਾਰਪਰਕ ਸਿੱਖਿਆ ਦਾ ਇੱਕ ਪ੍ਰਮੁੱਖ ਕੇਂਦਰ ਬਣ ਗਿਆ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਇਸ ਯੂਨੀਵਰਸਿਟੀ ਦੇ ਵਿਦਿਆਰਥੀ ਪ੍ਰੋਫੈਸ਼ਨਲ ਸਿੱਖਿਆ ਦੇ ਅਧਾਰ ‘ਤੇ ਉਤਕ੍ਰਿਸਟਤਾ ਪ੍ਰਾਪਤ ਕਰਨ ਦੇ ਇਲਾਵਾ ਆਪਣੇ ਆਚਰਣ ਵਿੱਚ ਅਧਿਆਤਮਿਕਤਾ ਅਤੇ ਦੇਸ਼ ਭਗਤੀ ਦੇ ਆਦਰਸ਼ਾਂ ਨੂੰ ਸ਼ਾਮਲ ਕਰਨਗੇ।

 

ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਯੂਨੀਵਰਸਿਟੀ ਦੀਆਂ ਵਿਭਿੰਨ ਸੁਵਿਧਾਵਾਂ ਦਾ ਉਦਘਾਟਨ ਕਰਕੇ ਪ੍ਰਸੰਨਤਾ ਹੋਈ, ਲੇਕਿਨ ਲੜਕੀਆਂ ਦੇ ਨਵੇਂ ਹੋਸਟਲ ਦੇ ਭਵਨ ਦਾ ਨੀਂਹ  ਪੱਥਰ ਰੱਖਣ ਵਿੱਚ ਉਨ੍ਹਾਂ ਨੂੰ ਹੋਰ ਭੀ ਜ਼ਿਆਦਾ ਖੁਸ਼ੀ ਹੋਈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸਸ਼ਕਤੀਕਰਣ ਦਾ ਸਭ ਤੋਂ ਪ੍ਰਭਾਵੀ ਸਾਧਨ ਹੈ। ਲੜਕੀਆਂ ਦੇ ਲਈ ਸੁਰੱਖਿਅਤ ਆਵਾਸ ਦਾ ਅਭਾਵ ਨਾ ਕੇਵਲ ਉੱਚ ਸਿੱਖਿਆ ਦੀ ਤਰਫ਼ ਉਨ੍ਹਾਂ ਦੀ ਯਾਤਰਾ ਵਿੱਚ ਰੁਕਾਵਟ ਪਾਉਂਦਾ ਹੈ, ਬਲਕਿ ਉਨ੍ਹਾਂ ਦੀ ਸਿੱਖਿਆ ਨੂੰ ਭੀ ਰੋਕ ਸਕਦਾ ਹੈ। ਉਨ੍ਹਾਂ ਨੇ ਇਸ ਯੂਨੀਵਰਸਿਟੀ ਦੁਆਰਾ ਲੜਕੀਆਂ ਦੇ ਨਵੇਂ ਹੋਸਟਲ ਦੀ ਸਥਾਪਨਾ ਦੇ ਨਿਰਣੇ ਨੂੰ ਮਹਿਲਾਵਾਂ ਦੀ ਉਚੇਰੀ ਸਿੱਖਿਆ ਦੀ ਦਿਸ਼ਾ ਵਿੱਚ ਬਹੁਤ ਹੀ ਮਹੱਤਵਪੂਰਨ ਕਦਮ ਦੱਸਿਆ। ਉਨ੍ਹਾਂ ਨੇ ਮਹਿਲਾ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਇਸ ਮਹੱਤਵਪੂਰਨ ਪਹਿਲ ਦੇ ਲਈ ਯੂਨੀਵਰਸਿਟੀ ਦੀ ਸ਼ਲਾਘਾ ਕੀਤੀ।

 

ਰਾਸ਼ਟਰਪਤੀ ਨੇ ਕਿਹਾ ਕਿ ਜਦੋਂ ਉੱਤਰ ਪ੍ਰਦੇਸ਼ ਦੇ ਪੂਰਵਾਂਚਲ ਖੇਤਰ (Purvanchal region) ਦੇ ਲੋਕ ਤੰਦਰੁਸਤ ਅਤੇ ਸਿੱਖਿਅਤ ਹੋਣਗੇ, ਤਾਂ ਪੂਰਾ ਉੱਤਰ ਪ੍ਰਦੇਸ਼ ਸਮਾਵੇਸ਼ੀ ਪ੍ਰਗਤੀ ਦੇ ਪਥ ‘ਤੇ ਤੇਜ਼ੀ ਨਾਲ ਅੱਗੇ ਵਧੇਗਾ। ਜਦੋਂ ਦੇਸ਼ ਦੀ ਸਭ ਤੋਂ ਬੜੀ ਅਬਾਦੀ ਵਾਲਾ ਰਾਜ ਤੇਜ਼ੀ ਨਾਲ ਵਿਕਾਸ ਦੇ ਪਥ ‘ਤੇ ਅੱਗੇ ਵਧੇਗਾ, ਤਾਂ ਪੂਰਾ ਭਾਰਤ ਪ੍ਰਗਤੀ ਦੇ ਨਵੇਂ ਪ੍ਰਤੀਮਾਨ ਸਥਾਪਿਤ ਕਰੇਗਾ।

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ -

****

 

ਐੱਮਜੇਪੀਐੱਸ/ਐੱਸਆਰ


(Release ID: 2141459)