ਖੇਤੀਬਾੜੀ ਮੰਤਰਾਲਾ
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ 3 ਅਤੇ 4 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਦੌਰ ‘ਤੇ
ਸ੍ਰੀਨਗਰ ਵਿੱਚ ਉੱਚ-ਪੱਧਰੀ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ, ਖੇਤੀਬਾੜੀ, ਗ੍ਰਾਮੀਣ ਵਿਕਾਸ ਅਤੇ ਅਕਾਦਮਿਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ
Posted On:
02 JUL 2025 3:21PM by PIB Chandigarh
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦੋ ਦਿਨਾਂ ਦੇਜੰਮੂ-ਕਸ਼ਮੀਰ ਦੌਰੇ ‘ਤੇ ਜਾ ਰਹੇ ਹਨ। ਸ਼੍ਰੀ ਸ਼ਿਵਰਾਜ ਸਿੰਘ ਚੌਹਾਨ 3 ਅਤੇ 4 ਜੁਲਾਈ 2025 ਨੂੰ ਦੋ ਦਿਨਾਂ ਦੀ ਯਾਤਰਾ ਦੇ ਦੌਰਾਨ ਉੱਚ-ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕਰਨਗੇ ਅਤੇ ਖੇਤੀਬਾੜੀ, ਗ੍ਰਾਮੀਣ ਵਿਕਾਸ ਅਤੇ ਅਕਾਦਮਿਕ ਖੇਤਰ ਨਾਲ ਜੁੜੇ ਮਹੱਤਵਪੂਰਨ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ।
3 ਜੁਲਾਈ ਨੂੰ ਸਵੇਰੇ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਸ੍ਰੀਨਗਰ ਸਥਿਤ ਸਿਵਲ ਸਕੱਤਰੇਤ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਅਤੇ ਗ੍ਰਾਮੀਣ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕਰਨਗੇ। ਇਸ ਦੇ ਬਾਅਦ ਦੁਪਹਿਰ ਵਿੱਚ ਕੁਦਰਤੀ ਖੇਤੀ ਅਤੇ ਰਾਸ਼ਟਰੀ ਤੇਲ ਬੀਜ ਮਿਸ਼ਨ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਹਿੱਸਾ ਲੈਣਗੇ। ਸ਼ਾਮ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨਹਾ ਦੇ ਨਾਲ ਰਾਜ ਭਵਨ ਵਿੱਚ ਸ਼ਿਸ਼ਟਾਚਾਰ ਮੁਲਾਕਾਤ ਕਰਨਗੇ।
ਯਾਤਰਾ ਦੇ ਦੂਸਰੇ ਦਿਨ 4 ਜੁਲਾਈ ਨੂੰ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਸ਼ੇਰ-ਏ-ਕਸ਼ਮੀਰ ਖੇਤੀਬਾੜੀ ਵਿਗਿਆਨ ਅਤੇ ਟੈਕਨੋਲੋਜੀ ਯੂਨੀਵਰਸਿਟੀ (SKUAST-K), ਸ੍ਰੀਨਗਰ ਦੀ ਛੇਵੀਂ ਕਨਵੋਕੇਸ਼ਨ ਸੈਰੇਮਨੀ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਹਿੱਸਾ ਲੈਣਗੇ। ਇਹ ਪ੍ਰੋਗਰਾਮ SKUAST-K ਦੇ ਸ਼ਾਲੀਮਾਰ ਕਨਵੈਂਸ਼ਨ ਸੈਂਟਰ ਵਿੱਚ ਆਯੋਜਿਤ ਹੋਵੇਗਾ। ਪ੍ਰੋਗਰਾਮ ਵਿੱਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਸ਼੍ਰੀ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਅਤੇ SKUAST-K ਦੇ ਪ੍ਰੋ-ਚਾਂਸਲਰ ਸ਼੍ਰੀ ਉਮਰ ਅਬਦੁੱਲਾ ਵੀ ਮੌਜੂਦ ਰਹਿਣਗੇ।
ਇਸ ਕਨਵੋਕੇਸ਼ਨ ਸਮਾਰੋਹ ਵਿੱਚ 5,250 ਵਿਦਿਆਰਥੀਆਂ ਨੂੰ ਅੰਡਰਗ੍ਰੈਜੂਏਟ, ਪੋਸਟਗ੍ਰੈਜੂਏਟ ਅਤੇ ਪੀਐੱਚਡੀ ਦੀਆਂ ਉਪਾਧੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਦੇ ਇਲਾਵਾ, 150 ਗੋਲਡ ਮੈਡਲ ਤੇ 445 ਮੈਰਿਟ ਸਰਟੀਫਿਕੇਟ ਹੁਸ਼ਿਆਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅਕਾਦਮਿਕ ਉਪਲਬਧੀਆਂ ਦੇ ਲਈ ਪ੍ਰਦਾਨ ਕੀਤੇ ਜਾਣਗੇ।
ਕਨਵੋਕੇਸ਼ਨ ਸੈਰੇਮਨੀ ਦੇ ਬਾਅਦ, ਸ਼੍ਰੀ ਸ਼ਿਵਰਾਜ ਸਿੰਘ SKUAST ਕੈਂਪਸ ਵਿੱਚ ਕੇਸਰ ਅਤੇ ਸੇਬ ਬਾਗਾਨਾਂ ਦਾ ਅਵਲੋਕਨ ਕਰਨਗੇ ਅਤੇ ਉੱਥੋਂ ਦੇ ਬਾਗਵਾਨੀ ਵਿਗਿਆਨੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਦੇ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਖੋਨਮੋਹ ਪਿੰਡ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਗ੍ਰਾਮੀਣ ਸਮ੍ਰਿੱਧੀ ਦੀਆਂ ਪ੍ਰਤੀਕ ‘ਲਖਪਤੀ ਦੀਦੀਆਂ’ ਦੇ ਨਾਲ ਸੰਵਾਦ ਕਰਨਗੇ।
ਸ਼੍ਰੀ ਸ਼ਿਵਰਾਜ ਸਿੰਘ ਦਾ ਇਹ ਦੌਰਾ ਜੰਮੂ-ਕਸ਼ਮੀਰ ਵਿੱਚ ਟਿਕਾਊ ਖੇਤੀਬਾੜੀ, ਕੁਦਰਤੀ ਖੇਤੀ ਅਤੇ ਗ੍ਰਾਮੀਣ ਵਿਕਾਸ ਨੂੰ ਪ੍ਰੋਤਸਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ’ ਦੇ ਦੌਰਾਨ ਸ਼੍ਰੀ ਸ਼ਿਵਰਾਜ ਸਿੰਘ ਨੇ ਜੰਮੂ ਦਾ ਦੌਰਾ ਕਰਕੇ ਕਿਸਾਨਾਂ ਨਾਲ ਸੰਵਾਦ ਕੀਤਾ ਸੀ। ਅਭਿਯਾਨ ਦੇ ਅਨੁਭਵਾਂ ਨੂੰ ਅੱਗੇ ਵਧਾਉਂਦੇ ਹੋਏ ਕੇਂਦਰੀ ਮੰਤਰੀ ਸ਼੍ਰੀ ਚੌਹਾਨ ਲਗਾਤਾਰ ਵਿਭਿੰਨ ਰਾਜਾਂ ਅਤੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰ ਰਹੇ ਹਨ।
******
ਆਰਸੀ/ਪੀਐੱਸਐੱਫ/ਕੇਐੱਸਆਰ/ਏਆਰ
(Release ID: 2141567)