ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਘਾਨਾ ਦਾ ਰਾਸ਼ਟਰੀ ਸਨਮਾਨ ਪ੍ਰਾਪਤ ਕੀਤਾ

Posted On: 03 JUL 2025 2:12AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੀ ਅਸਾਧਾਰਣ ਸ਼ਾਸਨ ਕਲਾ ਅਤੇ ਪ੍ਰਭਾਵਸ਼ਾਲੀ ਆਲਮੀ ਲੀਡਰਸ਼ਿਪ ਵਿੱਚ ਯੋਗਦਾਨ ਦੇ ਕਾਰਨ ਘਾਨਾ ਦੇ ਰਾਸ਼ਟਰਪਤੀ ਮਹਾਮਹਿਮ ਜੌਨ ਡ੍ਰਾਮਾਨੀ ਮਹਾਮਾ (President H.E.  John Dramani Mahama) ਨੇ ਅੱਜ ਘਾਨਾ ਦੇ ਰਾਸ਼ਟਰੀ ਸਨਮਾਨ -ਅਫ਼ਸਰ ਆਵ੍ ਦ ਆਰਡਰ ਆਵ੍ ਦ ਸਟਾਰ ਆਵ੍ ਘਾਨਾ (Officer of the Order of the Star of Ghana)- ਨਾਲ ਸਨਮਾਨਿਤ ਕੀਤਾ। 1.4 ਬਿਲੀਅਨ ਭਾਰਤੀਆਂ ਦੀ ਤਰਫੋਂ ਪੁਰਸਕਾਰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਹ ਸਨਮਾਨ ਭਾਰਤ ਦੇ ਨੌਜਵਾਨਾਂ ਦੀਆਂ ਆਕਾਂਖਿਆਵਾਂ, ਸੱਭਿਆਚਾਰਕ ਪਰੰਪਰਾਵਾਂ ਅਤੇ ਵਿਵਿਧਤਾ ਅਤੇ ਘਾਨਾ ਅਤੇ ਭਾਰਤ ਦੇ ਦਰਮਿਆਨ ਇਤਿਹਾਸਿਕ ਸਬੰਧਾਂ ਨੂੰ ਸਮਰਪਿਤ ਕੀਤਾ।

 

ਪ੍ਰਧਾਨ ਮੰਤਰੀ ਨੇ ਇਸ ਵਿਸ਼ੇਸ਼ ਸਨਮਾਨ ਦੇ ਲਈ ਘਾਨਾ ਦੀ ਜਨਤਾ ਅਤੇ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਪਰੰਪਰਾਵਾਂ ਸਾਂਝੇਦਾਰੀ ਨੂੰ ਅੱਗੇ ਵਧਾਉਂਦੀਆਂ ਰਹਿਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ ਪੁਰਸਕਾਰ ਦੋਹਾਂ ਦੇਸ਼ਾਂ ਦੇ ਦਰਮਿਆਨ ਮਿੱਤਰਤਾ ਨੂੰ ਹੋਰ ਗਹਿਰਾ ਕਰਦਾ ਹੈ ਅਤੇ ਦੁਵੱਲੇ ਸਬੰਧਾਂ ਨੂੰ ਅੱਗੇ ਲੈ ਜਾਣ ਦੀ ਨਵੀਂ ਜ਼ਿੰਮੇਦਾਰੀ ਉਨ੍ਹਾਂ ‘ਤੇ ਪਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਘਾਨਾ ਦੀ ਉਨ੍ਹਾਂ ਦੀ ਇਤਿਹਾਸਿਕ ਸਰਕਾਰੀ ਯਾਤਰਾ ਭਾਰਤ-ਘਾਨਾ ਸਬੰਧਾਂ ਨੂੰ ਨਵੀਂ ਗਤੀ ਪ੍ਰਦਾਨ ਕਰੇਗੀ।

 

***

ਐੱਮਜੇਪੀਐੱਸ/ਐੱਸਟੀ


(Release ID: 2141781)