ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਤ੍ਰਿਨੀਦਾਦ ਅਤੇ ਟੋਬੈਗੋ ਦੀ ਸਰਕਾਰੀ ਯਾਤਰਾ ‘ਤੇ ਪੋਰਟ ਆਵ੍ ਸਪੇਨ ਪਹੁੰਚੇ

Posted On: 04 JUL 2025 4:14AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3-4 ਜੁਲਾਈ, 2025 ਤੱਕ ਤ੍ਰਿਨੀਦਾਦ ਅਤੇ ਟੋਬੈਗੋ ਗਣਰਾਜ (ਟੀਐਂਡਟੀ-T&T) ਦੀ ਸਰਕਾਰੀ ਯਾਤਰਾ ‘ਤੇ ਅੱਜ ਪੋਰਟ ਆਵ੍ ਸਪੇਨ ਪਹੁੰਚੇ।  ਸੰਨ 1999 ਦੇ ਬਾਅਦ ਤੋਂ ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਤ੍ਰਿਨੀਦਾਦ ਅਤੇ ਟੋਬੈਗੋ ਦੀ ਪਹਿਲੀ ਦੁਵੱਲੀ ਯਾਤਰਾ ਹੈ। ਦੋਹਾਂ ਦੇਸ਼ਾਂ ਦੇ ਦਰਮਿਆਨ ਨਿਕਟ ਸਬੰਧਾਂ ਦੇ ਪ੍ਰਤੀਕ ਦੇ ਰੂਪ ਵਿੱਚ ਪੋਰਟ ਆਵ੍ ਸਪੇਨ ਦੇ ਹਵਾਈ ਅੱਡੇ ਪਹੁੰਚਣ ‘ਤੇ ਪ੍ਰਧਾਨ ਮੰਤਰੀ ਦਾ ਸੁਆਗਤ ਤ੍ਰਿਨੀਦਾਦ ਅਤੇ ਟੋਬੈਗੋ ਦੀ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀਮਤੀ ਕਮਲਾ ਪ੍ਰਸਾਦ-ਬਿਸੇਸਰ ਨੇ ਕੀਤਾ। ਉਨ੍ਹਾਂ ਦੇ ਨਾਲ ਕੈਬਨਿਟ ਦੇ ਮੈਂਬਰ ਅਤੇ ਕਈ ਹੋਰ ਪਤਵੰਤੇ ਭੀ ਸਨ। ਪ੍ਰਧਾਨ ਮੰਤਰੀ ਨੂੰ ਰਸਮੀ ਗਾਰਡ ਆਵ੍ ਆਨਰ ਦਿੱਤਾ ਗਿਆ ਅਤੇ ਵਿਸ਼ੇਸ਼ ਸੱਭਿਆਚਾਰਕ ਪੇਸ਼ਕਾਰੀਆਂ ਦੇ ਨਾਲ ਉਨ੍ਹਾਂ ਦਾ ਸੁਆਗਤ ਕੀਤਾ ਗਿਆ।

ਹੋਟਲ ਪਹੁੰਚਣ ‘ਤੇ ਤ੍ਰਿਨੀਦਾਦ ਅਤੇ ਟੋਬੈਗੋ ਵਿੱਚ ਪ੍ਰਵਾਸੀ ਭਾਰਤੀਆਂ ਨੇ ਦੇਸ਼ ਦੇ ਕਈ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸੁਆਗਤ ਕੀਤਾ।

****

ਐੱਮਜੇਪੀਐੱਸ/ਐੱਸਟੀ


(Release ID: 2142094)