ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 04 JUL 2025 11:37PM by PIB Chandigarh

 ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਰਟ ਆਵ੍ ਸਪੇਨ ਸਥਿਤ ਰਾਸ਼ਟਰਪਤੀ ਭਵਨ ਵਿੱਚ ਤ੍ਰਿਨੀਦਾਦ ਅਤੇ ਟੋਬੈਗੋ ਗਣਰਾਜ ਦੇ ਰਾਸ਼ਟਰਪਤੀ ਕ੍ਰਿਸਟੀਨ ਕਾਰਲਾ ਕੰਗਾਲੂ (H. E. Christine Carla Kangaloo) ਨਾਲ ਮੁਲਾਕਾਤ ਕੀਤੀ। ਪੂਰਨ ਉਤਸ਼ਾਹ ਨਾਲ ਪਰਿਪੂਰਨ ਇਹ ਮੁਲਾਕਾਤ ਦੋਨਾਂ ਦੇਸ਼ਾਂ ਦੇ ਦਰਮਿਆਨ ਗਹਿਰੀ ਮਿੱਤਰਤਾ ਦੀ ਪੁਸ਼ਟੀ ਕਰਦੀ ਹੈ।

ਪ੍ਰਧਾਨ ਮੰਤਰੀ ਨੇ ਸ਼ਾਨਦਾਰ ਪ੍ਰਾਹੁਣਚਾਰੀ ਦੇ ਲਈ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਵਫ਼ਦ ਦੇ ਪ੍ਰਤੀ ਹਾਰਦਿਕ ਆਭਾਰ ਵਿਅਕਤ ਕੀਤਾ ਅਤੇ ‘ਆਰਡਰ ਆਵ੍ ਦ ਰੀਪਬਲਿਕ ਆਵ੍ ਤ੍ਰਿਨੀਦਦ ਐਂਡ ਟੋਬੈਗੋ’ ਪ੍ਰਦਾਨ ਕੀਤੇ ਜਾਣ ਦੇ ਲਈ ਆਪਣੀ ਹਾਰਦਿਕ ਕ੍ਰਿਤੱਗਤਾ ਵਿਅਕਤ ਕਰਦੇ ਹੋਏ ਇਸ ਨੂੰ ਭਾਰਤ ਦੇ 1.4 ਬਿਲੀਅਨ ਲੋਕਾਂ ਦੇ ਲਈ ਸਨਮਾਨ ਦੱਸਿਆ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਕੰਗਾਲੂ ਨੂੰ ਇਸ ਵਰ੍ਹੇ ਪ੍ਰਵਾਸੀ ਭਾਰਤੀ ਸਨਮਾਨ ਪੁਰਸਕਾਰ ਪ੍ਰਾਪਤ ਕਰਨ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਵਿਸ਼ਿਸ਼ਟ ਜਨਤਕ ਸੇਵਾ ਦੇ ਲਈ ਅਤਿਅੰਤ ਸ਼ਲਾਘਾ ਕੀਤੀ। ਰਾਸ਼ਟਰਪਤੀ ਕੰਗਾਲੂ ਨੇ ਭਾਰਤ ਦੇ ਲਈ ਪ੍ਰਧਾਨ ਮੰਤਰੀ ਦੀ ਅਗਵਾਈ ਅਤੇ ਉਨ੍ਹਾਂ ਦੀ ਦੂਰਦ੍ਰਿਸ਼ਟੀ ਦੀ ਪ੍ਰਸ਼ੰਸਾ ਕੀਤੀ।

ਦੋਨਾਂ ਨੇਤਾਵਾਂ ਨੇ ਦੋਨਾਂ ਦੇਸ਼ਾਂ ਦੇ ਨਾਗਰਿਕਾਂ ਦੇ ਦਰਮਿਆਨ ਮਜ਼ਬੂਤ ਸਬੰਧਾਂ ‘ਤੇ ਭੀ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਗਲੋਬਲ ਸਾਊਥ ਭਾਗੀਦਾਰ ਨੂੰ ਵਧਾਉਣ ਦੇ ਲਈ ਤ੍ਰਿਨੀਦਾਦ ਅਤੇ ਟੋਬੈਗੋ ਅਤੇ ਕੈਰੀਕੌਮ (CARICOM) ਦੇ ਲਈ ਭਾਰਤ ਦੇ ਨਿਰੰਤਰ ਸਮਰਥਨ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਕੰਗਾਲੂ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ।

 

****

 

ਐੱਮਜੇਪੀਐੱਸ/ਐੱਸਟੀ


(Release ID: 2142537) Visitor Counter : 2