ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਦੇ ਅਵਸਰ ‘ਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
07 JUL 2025 5:13AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਦੇ ਅਵਸਰ ‘ਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਅਨਵਰ ਬਿਨ ਇਬ੍ਰਾਹਿਮ ਨਾਲ ਮੁਲਾਕਾਤ ਕੀਤੀ।
ਨੇਤਾਵਾਂ ਨੇ ਅਗਸਤ 2024 ਵਿੱਚ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਬਾਅਦ ਤੋਂ ਭਾਰਤ ਅਤੇ ਮਲੇਸ਼ੀਆ ਦੇ ਦਰਮਿਆਨ ਵਪਾਰ ਅਤੇ ਨਿਵੇਸ਼, ਰੱਖਿਆ, ਸਿੱਖਿਆ, ਸਿਹਤ ਸੇਵਾ, ਟੂਰਿਜ਼ਮ ਅਤੇ ਲੋਕਾਂ ਦੇ ਦਰਮਿਆਨ ਸੰਪਰਕ ਦੇ ਖੇਤਰਾਂ ਸਹਿਤ ਦੁਵੱਲੇ ਸਬੰਧਾਂ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ।
ਪ੍ਰਧਾਨ ਮੰਤਰੀ ਨੇ ਪਹਿਲਗਾਮ ਆਤੰਕੀ ਹਮਲੇ ਦੀ ਸਖ਼ਤ ਨਿੰਦਾ ਕਰਨ ਦੇ ਲਈ ਪ੍ਰਧਾਨ ਮੰਤਰੀ ਇਬ੍ਰਾਹਿਮ ਦਾ ਧੰਨਵਾਦ ਕੀਤਾ। ਦੋਨੋਂ ਨੇਤਾਵਾਂ ਨੇ ਬਹੁਪੱਖੀ ਖੇਤਰ ਅਤੇ ਖੇਤਰੀ ਸੁਰੱਖਿਆ ਵਿੱਚ ਸਹਿਯੋਗ ‘ਤੇ ਵੀ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਆਸੀਆਨ (ASEAN) ਦੀ ਸਫ਼ਲ ਅਗਵਾਈ ਦੇ ਲਈ ਮਲੇਸ਼ੀਆ ਨੂੰ ਵਧਾਈ ਦਿੱਤੀ ਅਤੇ ਆਸੀਆਨ-ਭਾਰਤ ਐੱਫਟੀਏ (ASEAN-India FTA) ਦੀ ਸਮੀਖਿਆ ਦੇ ਜਲਦੀ ਅਤੇ ਸਫ਼ਲ ਸਮਾਪਨ ਸਹਿਤ ਮਜ਼ਬੂਤ ਆਸੀਆਨ-ਭਾਰਤ ਵਿਆਪਕ ਰਣਨੀਤਕ ਸਾਂਝੇਦਾਰੀ ਦੇ ਲਈ ਉਸ ਦੇ ਨਿਰੰਤਰ ਸਮਰਥਨ ਦਾ ਸੁਆਗਤ ਕੀਤਾ।
***
ਐੱਮਜੇਪੀਐੱਸ/ਐੱਸਟੀ
(Release ID: 2142829)
Read this release in:
English
,
Urdu
,
Hindi
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam