ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ
Posted On:
07 JUL 2025 8:18AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ਵਿੱਚ ਅੱਜ 6-7 ਜੁਲਾਈ 2025 ਨੂੰ ਆਯੋਜਿਤ 17ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ। ਨੇਤਾਵਾਂ ਨੇ ਬ੍ਰਿਕਸ ਏਜੰਡਾ ਦੇ ਵਿਭਿੰਨ ਮੁੱਦਿਆਂ ‘ਤੇ ਉਪਯੋਗੀ ਚਰਚਾ ਕੀਤੀ, ਜਿਸ ਵਿੱਚ ਆਲਮੀ ਸ਼ਾਸਨ ਵਿੱਚ ਸੁਧਾਰ, ਗਲੋਬਲ ਸਾਊਥ ਦੀ ਆਵਾਜ਼ ਨੂੰ ਬੁਲੰਦ ਕਰਨਾ, ਸ਼ਾਂਤੀ ਅਤੇ ਸੁਰੱਖਿਆ, ਬਹੁਪੱਖਵਾਦ ਨੂੰ ਮਜ਼ਬੂਤ ਕਰਨਾ, ਵਿਕਾਸ ਦੇ ਮੁੱਦੇ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਗਰਮਜੋਸ਼ੀ ਨਾਲ ਭਰੀ ਮਹਿਮਾਨ ਨਿਵਾਜ਼ੀ ਅਤੇ ਸਮਿਟ ਦੇ ਸਫ਼ਲ ਆਯੋਜਨ ਦੇ ਲਈ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨੇ "ਆਲਮੀ ਸ਼ਾਸਨ ਵਿੱਚ ਸੁਧਾਰ ਅਤੇ ਸ਼ਾਂਤੀ ਅਤੇ ਸੁਰੱਖਿਆ” ("Reform of Global Governance and Peace and Security”) ਵਿਸ਼ੇ ‘ਤੇ ਉਦਘਾਟਨ ਸੈਸ਼ਨ ਨੂੰ ਸੰਬੋਧਨ ਕੀਤਾ। ਬਾਅਦ ਵਿੱਚ, ਪ੍ਰਧਾਨ ਮੰਤਰੀ ਨੇ "ਬਹੁਪੱਖੀ, ਆਰਥਿਕ-ਵਿੱਤੀ ਮਾਮਲਿਆਂ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਨੂੰ ਮਜ਼ਬੂਤ ਬਣਾਉਣ"("Strengthening Multilateral, Economic-Financial Affairs and Artificial Intelligence") ਸਬੰਧੀ ਵਿਸ਼ੇ ‘ਤੇ ਇੱਕ ਸੈਸ਼ਨ ਨੂੰ ਭੀ ਸੰਬੋਧਨ ਕੀਤਾ। ਇਸ ਸੈਸ਼ਨ ਵਿੱਚ ਬ੍ਰਿਕਸ ਭਾਗੀਦਾਰ ਅਤੇ ਸੱਦੇ ਗਏ ਦੇਸ਼ਾਂ ਨੇ ਹਿੱਸਾ ਲਿਆ।
ਆਲਮੀ ਸ਼ਾਸਨ ਅਤੇ ਸ਼ਾਂਤੀ ਅਤੇ ਸੁਰੱਖਿਆ (Global Governance and Peace and Security) ‘ਤੇ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਗਲੋਬਲ ਸਾਊਥ ਦੀ ਆਵਾਜ਼ ਨੂੰ ਬੁਲੰਦ ਕਰਨ ਦੇ ਲਈ ਭਾਰਤ ਦੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਕਾਸਸ਼ੀਲ ਦੇਸ਼ਾਂ ਨੂੰ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਦੇ ਲਈ ਵਿੱਤੀ ਸਹਾਇਤਾ ਅਤੇ ਟੈਕਨੋਲੋਜੀ ਤੱਕ ਪਹੁੰਚ ਦੇ ਮਾਮਲੇ ਵਿੱਚ ਨਿਰੰਤਰ ਵਿਕਾਸ ਦੇ ਲਈ ਅਧਿਕ ਸਹਿਯੋਗ ਦੀ ਜ਼ਰੂਰਤ ਹੈ। ਇਸ ਬਾਤ ‘ਤੇ ਪ੍ਰਕਾਸ਼ ਪਾਉਂਦੇ ਹੋਏ ਕਿ 20ਵੀਂ ਸਦੀ ਦੇ ਆਲਮੀ ਸੰਗਠਨਾਂ ਵਿੱਚ 21ਵੀਂ ਸਦੀ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੀ ਸਮਰੱਥਾ ਦੀ ਕਮੀ ਹੈ, ਉਨ੍ਹਾਂ ਨੇ ਉਨ੍ਹਾਂ ਵਿੱਚ ਸੁਧਾਰ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਬਹੁਧਰੁਵੀ ਅਤੇ ਸਮਾਵੇਸ਼ੀ ਵਿਸ਼ਵ ਵਿਵਸਥਾ ਦਾ ਸੱਦਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ, ਅੰਤਰਰਾਸ਼ਟਰੀ ਮੁਦਰਾ ਫੰਡ, ਵਿਸ਼ਵ ਬੈਂਕ ਅਤੇ ਵਿਸ਼ਵ ਵਪਾਰ ਸੰਗਠਨ (UN Security Council, IMF, World Bank, and WTO) ਜਿਹੀਆਂ ਆਲਮੀ ਸ਼ਾਸਨ ਸੰਸਥਾਵਾਂ ਨੂੰ ਵਰਤਮਾਨ ਵਾਸਤਵਿਕਤਾਵਾਂ ਨੂੰ ਪ੍ਰਤਿਬਿੰਬਤ ਕਰਨ ਦੇ ਲਈ ਤਤਕਾਲ ਸੁਧਾਰ ਤੋਂ ਗੁਜਰਨਾ ਹੋਵੇਗਾ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (UN Security Council) ਸੁਧਾਰ ਦੀ ਤਤਕਾਲ ਜ਼ਰੂਰਤ ਨੂੰ ਉਜਾਗਰ ਕਰਨ ਅਤੇ ਸਮਿਟ ਐਲਾਨਨਾਮੇ (Summit Declaration) ਵਿੱਚ ਇਸ ਮੁੱਦੇ ‘ਤੇ ਇੱਕ ਮਜ਼ਬੂਤ ਭਾਸ਼ਾ ਅਪਣਾਉਣ ਦੇ ਲਈ ਨੇਤਾਵਾਂ ਦਾ ਧੰਨਵਾਦ ਕੀਤਾ।
ਸ਼ਾਂਤੀ ਅਤੇ ਸੁਰੱਖਿਆ ‘ਤੇ, ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਆਤੰਕਵਾਦ ਮਾਨਵਤਾ ਦੇ ਲਈ ਇੱਕ ਗੰਭੀਰ ਖ਼ਤਰਾ ਹੈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਕਿਹਾ ਕਿ ਅਪ੍ਰੈਲ 2025 ਵਿੱਚ ਪਹਿਲਗਾਮ ਵਿੱਚ ਹੋਇਆ ਆਤੰਕੀ ਹਮਲਾ ਸਿਰਫ਼ ਭਾਰਤ ‘ਤੇ ਹਮਲਾ ਨਹੀਂ ਸੀ, ਬਲਕਿ ਪੂਰੀ ਮਾਨਵਤਾ ‘ਤੇ ਹਮਲਾ ਸੀ। ਆਤੰਕਵਾਦ ਦੇ ਖ਼ਿਲਾਫ਼ ਸਖ਼ਤ ਆਲਮੀ ਕਾਰਵਾਈ ਦਾ ਸੱਦਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਤੰਕਵਾਦੀਆਂ ਨੂੰ ਧਨ ਉਪਲਬਧ ਕਰਵਾਉਣ ਵਾਲਿਆਂ, ਉਨ੍ਹਾਂ ਨੂੰ ਹੁਲਾਰਾ ਦੇਣ ਜਾਂ ਸੁਰੱਖਿਅਤ ਪਨਾਹਗਾਹ ਮੁਹੱਈਆ ਕਰਵਾਉਣ ਵਾਲਿਆਂ ਨਾਲ ਸਖ਼ਤ ਤੋਂ ਸਖ਼ਤ ਤਰੀਕੇ ਨਾਲ ਨਿਪਟਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਆਤੰਕਵਾਦ ਨਾਲ ਨਿਪਟਣ ਵਿੱਚ ਕੋਈ ਦੋਹਰਾ ਮਾਪਦੰਡ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਪਹਿਲਗਾਮ ਆਤੰਕੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਨ ਦੇ ਲਈ ਬ੍ਰਿਕਸ ਨੇਤਾਵਾਂ ਦਾ ਆਭਾਰ ਵਿਅਕਤ ਕੀਤਾ। ਬ੍ਰਿਕਸ ਦੇਸ਼ਾਂ ਨੂੰ ਆਤੰਕਵਾਦ ਦੇ ਖ਼ਿਲਾਫ਼ ਆਲਮੀ ਲੜਾਈ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੰਦੇ ਹੋਏ ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਸ ਖ਼ਤਰੇ ਨਾਲ ਨਜਿੱਠਣ ਵਿੱਚ ਜ਼ੀਰੋ ਟੌਲਰੈਂਸ ਹੋਣਾ ਚਾਹੀਦਾ ਹੈ।
ਇਸ ਵਿਸ਼ੇ ‘ਤੇ ਵਿਸਤਾਰ ਨਾਲ ਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੱਛਮੀ ਏਸ਼ੀਆ ਤੋਂ ਲੈ ਕੇ ਯੂਰੋਪ ਤੱਕ ਸੰਘਰਸ਼ ਗਹਿਰੀ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਹਮੇਸ਼ਾ ਅਜਿਹੇ ਸੰਘਰਸ਼ਾਂ ਨੂੰ ਹੱਲ ਕਰਨ ਦੇ ਲਈ ਬਾਤਚੀਤ ਅਤੇ ਕੂਟਨੀਤੀ ਦਾ ਸੱਦਾ ਦਿੱਤਾ ਹੈ ਅਤੇ ਅਜਿਹੇ ਪ੍ਰਯਾਸਾਂ ਵਿੱਚ ਯੋਗਦਾਨ ਦੇਣ ਦੇ ਲਈ ਤਿਆਰ ਹੈ।
“ਬਹੁਪੱਖਵਾਦ, ਆਰਥਿਕ-ਵਿੱਤੀ ਮਾਮਲਿਆਂ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਨੂੰ ਮਜ਼ਬੂਤ ਕਰਨਾ” ("Strengthening Multilateralism, Economic-Financial Affairs and Artificial Intelligence”) ਵਿਸ਼ੇ ‘ਤੇ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਵਿਧਤਾ ਅਤੇ ਬਹੁ-ਧਰੁਵੀਅਤਾ (diversity and multipolarity) ਬ੍ਰਿਕਸ ਦੀ ਮਹੱਤਵਪੂਰਨ ਤਾਕਤ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਜਦੋਂ ਵਿਸ਼ਵ ਵਿਵਸਥਾ ਦਬਾਅ ਵਿੱਚ ਹੈ ਅਤੇ ਆਲਮੀ ਸਮੁਦਾਇ ਅਨਿਸ਼ਚਿਤਤਾ ਅਤੇ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਬ੍ਰਿਕਸ ਦੀ ਪ੍ਰਾਸੰਗਿਕਤਾ ਸਪਸ਼ਟ ਹੈ। ਉਨ੍ਹਾਂ ਨੇ ਕਿਹਾ ਕਿ ਬ੍ਰਿਕਸ ਇੱਕ ਬਹੁਧਰੁਵੀ ਦੁਨੀਆ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਇਸ ਸਬੰਧ ਵਿੱਚ, ਉਨ੍ਹਾਂ ਨੇ ਚਾਰ ਸੁਝਾਅ ਦਿੱਤੇ: ਪਹਿਲਾ, ਬ੍ਰਿਕਸ ਨਿਊ ਡਿਵੈਲਪਮੈਂਟ ਬੈਂਕ (BRICS New Development Bank) ਨੂੰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਦੇ ਲਈ ਮੰਗ ਅਧਾਰਿਤ ਸਿਧਾਂਤ ਅਤੇ ਦੀਰਘਕਾਲੀ ਸਥਿਰਤਾ ਦਾ ਪਾਲਨ ਕਰਨਾ ਚਾਹੀਦਾ ਹੈ; ਦੂਸਰਾ, ਸਮੂਹ ਇੱਕ ਵਿਗਿਆਨ ਅਤੇ ਖੋਜ ਭੰਡਾਰ ਸਥਾਪਿਤ ਕਰਨ ‘ਤੇ ਵਿਚਾਰ ਕਰੇ ਜੋ ਗਲੋਬਲ ਸਾਊਥ ਦੇਸ਼ਾਂ ਨੂੰ ਲਾਭਵੰਦ ਕਰ ਸਕੇ; ਤੀਸਰਾ, ਮਹੱਤਵਪੂਰਨ ਖਣਿਜਾਂ ਦੀ ਸਪਲਾਈ ਚੇਨ ਨੂੰ ਸੁਰੱਖਿਅਤ ਅਤੇ ਲਚੀਲਾ ਬਣਾਉਣ ‘ਤੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ; ਅਤੇ, ਚੌਥਾ, ਸਮੂਹ ਨੂੰ ਜ਼ਿੰਮੇਦਾਰ ਏਆਈ ਦੇ ਲਈ ਕੰਮ ਕਰਨਾ ਚਾਹੀਦਾ ਹੈ-ਏਆਈ ਸ਼ਾਸਨ (AI governance) ਦੀਆਂ ਚਿੰਤਾਵਾਂ ਨੂੰ ਦੇਖਦੇ ਹੋਏ, ਇਸ ਨੂੰ ਖੇਤਰ ਵਿੱਚ ਇਨੋਵੇਸ਼ਨ ਨੂੰ ਹੁਲਾਰਾ ਦੇਣ ਦੇ ਲਈ ਭੀ ਸਮਾਨ ਮਹੱਤਵ ਦੇਣਾ ਚਾਹੀਦਾ ਹੈ।
ਨੇਤਾਵਾਂ ਦੇ ਸੈਸ਼ਨ (Leaders’ Session) ਦੇ ਸਮਾਪਨ ‘ਤੇ, ਮੈਂਬਰ ਦੇਸ਼ਾਂ ਨੇ 'ਰੀਓ ਡੀ ਜਨੇਰੀਓ ਐਲਾਨਨਾਮੇ'(‘Rio de Janeiro Declaration’) ਨੂੰ ਸਵੀਕਾਰ ਕਰ ਲਿਆ।
***
ਐੱਮਜੇਪੀਐੱਸ/ਐੱਸਟੀ
(Release ID: 2142862)
Read this release in:
English
,
Urdu
,
Hindi
,
Nepali
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam