ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰੀਓ ਡੀ ਜਨੇਰੀਓ ਵਿੱਚ ਬ੍ਰਿਕਸ ਸਮਿਟ ਦੇ ਦੌਰਾਨ ਬੋਲੀਵੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
Posted On:
07 JUL 2025 9:19PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਬ੍ਰਿਕਸ ਸਮਿਟ ਦੇ ਅਵਸਰ ‘ਤੇ ਬੋਲੀਵੀਆ ਦੇ ਰਾਸ਼ਟਰਪਤੀ ਮਹਾਮਹਿਮ ਲੁਈਜ਼ ਐਰਸੇ ਕੈਟਾਕੋਰਾ (H.E. Luis Arce Catacora) ਨਾਲ ਮੁਲਾਕਾਤ ਕੀਤੀ।
ਦੋਨਾਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਦੀ ਸਮੀਖਿਆ ਕੀਤੀ ਅਤੇ ਹਾਸਲ ਪ੍ਰਗਤੀ ‘ਤੇ ਤਸੱਲੀ ਵਿਅਕਤ ਕੀਤੀ। ਉਨ੍ਹਾਂ ਨੇ ਮਹੱਤਵਪੂਰਨ ਖਣਿਜਾਂ, ਵਪਾਰ ਤੇ ਵਣਜ, ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ ਅਤੇ ਯੂਪੀਆਈ (UPI), ਸਿਹਤ ਅਤੇ ਫਾਰਮਾਸਿਊਟੀਕਲ, ਟ੍ਰੈਡਿਸ਼ਨਲ ਮੈਡੀਸਨ, ਲਘੂ ਅਤੇ ਦਰਮਿਆਨੇ ਉਦਯੋਗ, ਟ੍ਰੇਨਿੰਗ ਅਤੇ ਸਮਰੱਥਾ ਨਿਰਮਾਣ ਵਿੱਚ ਸਹਿਯੋਗ ‘ਤੇ ਚਰਚਾ ਕੀਤੀ। ਦੋਨਾਂ ਨੇਤਾਵਾਂ ਨੇ ਮਹੱਤਵਪੂਰਨ ਖਣਿਜਾਂ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਅਤੇ ਇਸ ਖੇਤਰ ਵਿੱਚ ਸਥਾਈ ਅਤੇ ਪਰਸਪਰ ਤੌਰ ‘ਤੇ ਲਾਭਕਾਰੀ ਸਾਂਝੇਦਾਰੀ ਵਿਕਸਿਤ ਕਰਨ ਦੀ ਸਮਰੱਥਾ ਨੂੰ ਪਹਿਚਾਣਿਆ। ਉਨ੍ਹਾਂ ਨੇ ਦੋਨਾਂ ਦੇਸ਼ਾਂ ਦੇ ਦਰਮਿਆਨ ਜਾਰੀ ਵਿਕਾਸ ਸਹਿਯੋਗ ‘ਤੇ ਤਸੱਲੀ ਵਿਅਕਤ ਕੀਤੀ, ਜਿਸ ਵਿੱਚ ਤੁਰੰਤ ਪ੍ਰਭਾਵ ਪ੍ਰੋਜੈਕਟਾਂ ਅਤੇ ਆਈਟੀਈਸੀ (ITEC) ਸਕਾਲਰਸ਼ਿਪ ਪ੍ਰੋਗਰਾਮਾਂ ਦੇ ਤਹਿਤ ਸਮਰੱਥਾ ਨਿਰਮਾਣ ਪਹਿਲਾਂ ਸ਼ਾਮਲ ਹਨ।
ਪ੍ਰਧਾਨ ਮੰਤਰੀ ਨੇ ਮਾਰਚ-ਅਪ੍ਰੈਲ 2025 ਵਿੱਚ ਲਾਜ਼ ਪਾਜ਼ (Laz Paz) ਅਤੇ ਦੇਸ਼ ਦੇ ਕਈ ਹੋਰ ਹਿੱਸਿਆਂ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਬੋਲੀਵੀਆ ਦੇ ਲੋਕਾਂ ਦੇ ਨਾਲ ਇਕਜੁੱਟਤਾ ਵਿਅਕਤ ਕੀਤੀ। ਉਨ੍ਹਾਂ ਨੇ ਅੰਤਰਰਾਸਟਰੀ ਸੌਰ ਗਠਬੰਧਨ ਵਿੱਚ ਸ਼ਾਮਲ ਹੋਣ ਦੇ ਲਈ ਬੋਲੀਵੀਆ ਨੂੰ ਵਧਾਈ ਵੀ ਦਿੱਤੀ।
ਪ੍ਰਧਾਨ ਮੰਤਰੀ ਨੇ 6 ਅਗਸਤ 2025 ਨੂੰ ਸੁਤੰਤਰਤਾ ਦੇ 200 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਦੇਸ਼ ਦੇ ਦੋ-ਸ਼ਤਾਬਦੀ ਸਮਾਰੋਹ ਦੇ ਅਵਸਰ ‘ਤੇ ਬੋਲੀਵੀਆ ਦੇ ਲੋਕਾਂ ਅਤੇ ਸਰਕਾਰ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।
****
ਐੱਮਜੇਪੀਐੱਸ/ਐੱਸਟੀ
(Release ID: 2143085)
Read this release in:
English
,
Urdu
,
Hindi
,
Marathi
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam