ਵਿੱਤ ਮੰਤਰਾਲਾ
ਬੈਂਕਾਂ ਨੂੰ ਅਕਿਰਿਆਸ਼ੀਲ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਖਾਤਿਆਂ ਨੂੰ ਬੰਦ ਕਰਨ ਲਈ ਕੋਈ ਨਿਰਦੇਸ਼ ਨਹੀਂ ਦਿੱਤੇ ਗਏ: ਵਿੱਤੀ ਸੇਵਾਵਾਂ ਵਿਭਾਗ, ਵਿੱਤ ਮੰਤਰਾਲਾ
Posted On:
08 JUL 2025 4:17PM by PIB Chandigarh
ਮੀਡੀਆ ਵਿੱਚ ਆ ਰਹੀਆਂ ਰਿਪੋਰਟਾਂ ਦੇ ਸਬੰਧ ਵਿੱਚ ਕਿ ਵਿੱਤ ਮੰਤਰਾਲੇ ਦੇ ਵਿੱਤੀ ਸੇਵਾਵਾਂ ਵਿਭਾਗ (ਡੀਐੱਫਐੱਸ) ਨੇ ਬੈਂਕਾਂ ਨੂੰ ਅਕਿਰਿਆਸ਼ੀਲ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਖਾਤਿਆਂ ਨੂੰ ਬੰਦ ਕਰਨ ਲਈ ਕਿਹਾ ਹੈ, ਵਿੱਤੀ ਸੇਵਾਵਾਂ ਵਿਭਾਗ ਨੇ ਕਿਹਾ ਹੈ ਕਿ ਉਨ੍ਹਾਂ ਨੇ ਬੈਂਕਾਂ ਨੂੰ ਅਕਿਰਿਆਸ਼ੀਲ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਖਾਤਿਆਂ ਨੂੰ ਬੰਦ ਕਰਨ ਲਈ ਨਹੀਂ ਕਿਹਾ ਹੈ।
ਜਨ ਧਨ ਯੋਜਨਾ ਖਾਤਿਆਂ, ਜੀਵਨ ਜਯੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ ਅਤੇ ਹੋਰ ਭਲਾਈ ਯੋਜਨਾਵਾਂ ਨੂੰ ਅਪਣਾਉਣ ਲਈ ਡੀਐੱਫਐੱਸ ਦੁਆਰਾ 1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਤਿੰਨ ਮਹੀਨਿਆਂ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੌਰਾਨ ਬੈਂਕ ਸਾਰੇ ਬਕਾਇਆ ਖਾਤਿਆਂ ਦੀ ਮੁੜ-ਕੇਵਾਈਸੀ ਵੀ ਕਰਨਗੇ। ਡੀਐੱਫਐੱਸ ਲਗਾਤਾਰ ਗੈਰ-ਕਾਰਜਸ਼ੀਲ ਪੀਐੱਮਜੇਡੀਵਾਈ ਖਾਤਿਆਂ ਦੀ ਗਿਣਤੀ ਦੀ ਨਿਗਰਾਨੀ ਕਰਦਾ ਹੈ ਅਤੇ ਬੈਂਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਬੰਧਿਤ ਖਾਤਾ ਧਾਰਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਖਾਤਿਆਂ ਨੂੰ ਕਾਰਜਸ਼ੀਲ ਕਰਨ। ਪੀਐੱਮਜੇਡੀਵਾਈ ਖਾਤਿਆਂ ਦੀ ਕੁੱਲ ਗਿਣਤੀ ਵਿੱਚ ਲਗਾਤਾਰ ਵਾਧਾ ਦੇਖਿਆ ਗਿਆ ਹੈ ਅਤੇ ਅਕਿਰਿਆਸ਼ੀਲ ਪੀਐੱਮਜੇਡੀਵਾਈ ਖਾਤਿਆਂ ਨੂੰ ਵੱਡੇ ਪੱਧਰ 'ਤੇ ਬੰਦ ਕਰਨ ਦੀ ਕੋਈ ਘਟਨਾ ਵਿਭਾਗ ਦੇ ਧਿਆਨ ਵਿੱਚ ਨਹੀਂ ਆਈ ਹੈ।
************
ਐੱਨਬੀ/ਏਡੀ
(Release ID: 2143143)
Visitor Counter : 3
Read this release in:
English
,
Khasi
,
Urdu
,
Marathi
,
हिन्दी
,
Bengali-TR
,
Bengali
,
Assamese
,
Gujarati
,
Tamil
,
Telugu
,
Kannada
,
Malayalam