ਜਲ ਸ਼ਕਤੀ ਮੰਤਰਾਲਾ
ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਸੀ ਆਰ ਪਾਟਿਲ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਲ ਇੱਕ ਸਾਰਥਕ ਮੀਟਿੰਗ ਕੀਤੀ
ਇਸ ਮੀਟਿੰਗ ਦਾ ਆਯੋਜਨ ਲੰਬੇ ਸਮੇਂ ਤੋਂ ਚਲੇ ਆ ਰਹੇ ਸਤਲੁਜ-ਯਮੁਨਾ (ਐੱਸਵਾਈਐੱਲ) ਨਹਿਰ ਦੇ ਮੁੱਦੇ ‘ਤੇ ਚਰਚਾ ਕਰਨ ਦੇ ਲਈ ਕੀਤੀ ਗਈ
Posted On:
09 JUL 2025 7:51PM by PIB Chandigarh

ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਸੀ ਆਰ ਪਾਟਿਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੇ ਨਾਲ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮੁੱਦੇ ‘ਤੇ ਇੱਕ ਸਾਰਥਕ ਮੀਟਿੰਗ ਕੀਤੀ।

ਸੁਖਦ ਮਾਹੌਲ ਵਿੱਚ ਆਯੋਜਿਤ ਇਸ ਮੀਟਿੰਗ ਵਿੱਚ ਚਰਚਾ ਦੌਰਾਨ ਦੋਨੋਂ ਰਾਜਾਂ ਨੇ ਲੰਬੇ ਸਮੇਂ ਤੋਂ ਚਲੇ ਆ ਰਹੇ ਇਸ ਮਾਮਲੇ ਦਾ ਜਲਦੀ ਸਮਾਧਾਨ ਕਰਨ ਦੇ ਲਈ ਆਪਣੀ ਪ੍ਰਤੀਬੱਧਤਾ ਵਿਅਕਤ ਕੀਤੀ। ਆਪਸੀ ਸਹਿਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਦੋਨੋਂ ਮੁੱਖ ਮੰਤਰੀ ਅਗਸਤ ਦੀ ਸ਼ੁਰੂਆਤ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਦੇ ਨਾਲ ਦੁਬਾਰਾ ਮੁਲਾਕਾਤ ਕਰਨਗੇ ਤਾਕਿ ਇੱਕ ਸੁਹਿਰਦਪੂਰਨ ਸਮਾਧਾਨ ਦੀ ਦਿਸ਼ਾ ਵਿੱਚ ਨਿਰੰਤਰ ਅੱਗੇ ਵਧਿਆ ਜਾ ਸਕੇ।


***************
ਧਾਨਯ ਸਨਲ ਕੇ ਡਾਇਰੈਕਟਰ
(Release ID: 2143603)