ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਾਮੀਬੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
Posted On:
09 JUL 2025 7:55PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਮੀਬੀਆ ਦੀ ਆਪਣੀ ਸਰਕਾਰੀ ਯਾਤਰਾ ‘ਤੇ ਅੱਜ ਰਾਜਧਾਨੀ ਵਿੰਡਹੋਕ ਸਥਿਤ ਸਟੇਟ ਹਾਊਸ ਵਿੱਚ ਨਾਮੀਬੀਆ ਦੇ ਰਾਸ਼ਟਰਪਤੀ, ਮਹਾਮਹਿਮ, ਡਾ. ਨੇਟੁੰਬੋ ਨੰਦੀ-ਨਦੈਤਵਾ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੰਦੀ-ਨਦੈਤਵਾ ਨੇ ਸਟੇਟ ਹਾਊਸ ਪਹੁੰਚਣ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਸ਼੍ਰੀ ਮੋਦੀ ਦਾ ਇੱਕ ਰਸਮੀ ਸੁਆਗਤ ਵੀ ਕੀਤਾ ਗਿਆ। ਪਿਛਲੇ 27 ਵਰ੍ਹਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਨਾਮੀਬੀਆ ਦੀ ਇਹ ਪਹਿਲੀ ਯਾਤਰਾ ਹੈ। ਇਸ ਵਰ੍ਹੇ ਮਾਰਚ ਵਿੱਚ ਅਹੁਦਾ ਸੰਭਾਲਣ ਦੇ ਬਾਅਦ ਰਾਸ਼ਟਰਪਤੀ ਨੰਦੀ-ਨਦੈਤਵਾ ਦੁਆਰਾ ਕਿਸੇ ਰਾਸ਼ਟਰ ਪ੍ਰਮੁੱਖ ਦੀ ਇਹ ਪਹਿਲੀ ਦੁਵੱਲੀ ਸਰਕਾਰੀ ਯਾਤਰਾ ਵੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਨਾਮੀਬੀਆ ਦੇ ਰਾਸ਼ਟਰ ਪ੍ਰਮੁੱਖ ਚੁਣੇ ਜਾਣ ‘ਤੇ ਰਾਸ਼ਟਰਪਤੀ ਨੰਦੀ-ਨਦੈਤਵਾ ਨੂੰ ਵਧਾਈ ਦਿੱਤੀ। ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਦੇ ਗੌਰਵਸ਼ਾਲੀ ਇਤਿਹਾਸ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਨਾਮੀਬੀਆ ਦੇ ਸੰਸਥਾਪਕ ਡਾ. ਸੈਮ ਨੁਜੋਮਾ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ। ਦੋਹਾਂ ਨੇਤਾਵਾਂ ਨੇ ਰੱਖਿਆ, ਸਮੁੰਦਰੀ ਸੁਰੱਖਿਆ, ਡਿਜੀਟਲ ਟੈਕਨੋਲੋਜੀ ਅਤੇ ਯੂਪੀਆਈ (UPI), ਖੇਤੀਬਾੜੀ, ਸਿਹਤ ਅਤੇ ਫਾਰਮਾ, ਊਰਜਾ ਅਤੇ ਮਹੱਤਵਪੂਰਨ ਖਣਿਜਾਂ ਦੇ ਖੇਤਰਾਂ ਸਹਿਤ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਚਰਚਾ ਕੀਤੀ।
ਦੋਹਾਂ ਨੇਤਾਵਾਂ ਨੇ ਦੁਵੱਲੇ ਵਪਾਰ ਵਿੱਚ ਵਾਧੇ ‘ਤੇ ਸੰਤੋਸ਼ ਵਿਅਕਤ ਕਰਦੇ ਹੋਏ ਕਿਹਾ ਕਿ ਇਸ ਸਬੰਧ ਵਿੱਚ ਹੁਣ ਵੀ ਪੂਰੀ ਸਮਰੱਥਾ ਦਾ ਉਪਯੋਗ ਕੀਤਾ ਜਾਣਾ ਬਾਕੀ ਹੈ। ਇਸ ਸਬੰਧ ਵਿੱਚ, ਉਨ੍ਹਾਂ ਨੇ ਭਾਰਤ-ਐੱਸਏਸੀਯੂ ਪੀਟੀਏ (India-SACU PTA) ‘ਤੇ ਚਰਚਾ ਵਿੱਚ ਤੇਜ਼ੀ ਲਿਆਉਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਨਾਮੀਬਿਆਈ ਮਾਹਰਾਂ ਦੇ ਲਈ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਦੇ ਜ਼ਰੀਏ ਵਿਕਾਸ ਸਹਿਯੋਗ ਦੇ ਪ੍ਰਯਾਸਾਂ ਨੂੰ ਵਧਾਏਗਾ ਅਤੇ ਨਾਮੀਬੀਆ ਵਿੱਚ ਮੈਨੂਫੈਕਚਰਿੰਗ ਪਲਾਂਟਾਂ ਦੀ ਸਥਾਪਨਾ ਵਿੱਚ ਸਾਂਝੇਦਾਰੀ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਏਗਾ। ਪ੍ਰਧਾਨ ਮੰਤਰੀ ਮੋਦੀ ਨੇ ਖੇਤੀਬਾੜੀ, ਸੂਚਨਾ ਟੈਕਨੋਲੋਜੀ, ਸਾਇਬਰ ਸੁਰੱਖਿਆ, ਸਿਹਤ ਸੇਵਾ, ਸਿੱਖਿਆ, ਮਹਿਲਾ ਸਸ਼ਕਤੀਕਰਣ ਅਤੇ ਬਾਲ ਕਲਿਆਣ ਦੇ ਖੇਤਰਾਂ ਵਿੱਚ ਤੀਬਰ ਪ੍ਰਭਾਵ (Quick Impact) ਵਿਕਾਸ ਪ੍ਰੋਜੈਕਟਾਂ ਦੇ ਲਈ ਭਾਰਤ ਦੇ ਸਮਰਥਨ ਦੀ ਪੇਸ਼ਕਸ਼ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਖੇਤਾਬਾੜੀ ਕਾਰਜਾਂ ਦੇ ਲਈ ਡ੍ਰੋਨ ਦੇ ਉਪਯੋਗ ਵਿੱਚ ਭਾਰਤ ਦੇ ਅਨੁਭਵ ਨੂੰ ਸਾਂਝਾ ਕੀਤਾ। ਇਹ ਇੱਕ ਅਜਿਹਾ ਪ੍ਰੋਜੈਕਟ ਹੈ ਜੋ ਨਾਮੀਬੀਆ ਦੇ ਲਈ ਲਾਭਕਾਰੀ ਸਿੱਧ ਹੋ ਸਕਦਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਵਿੱਚ ਚੀਤਾ ਸੰਭਾਲ਼ ਪ੍ਰੋਜੈਕਟ ਵਿੱਚ ਨਾਮੀਬੀਆ ਦੇ ਸਹਿਯੋਗ ਦੇ ਲਈ ਰਾਸ਼ਟਰਪਤੀ ਨੰਦੀ-ਨਦੈਤਵਾਹ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਨਾਮੀਬੀਆ ਨੂੰ ਇੰਟਰਨੈਸ਼ਨਲ ਬਿਗ ਕੈਟ ਅਲਾਇੰਸ (International Big Cat Alliance) ਵਿੱਚ ਸ਼ਾਮਲ ਹੋਣ ਲਈ ਵੀ ਸੱਦਾ ਦਿੱਤਾ।
ਦੋਹਾਂ ਨੇਤਾਵਾਂ ਨੇ ਆਪਸੀ ਹਿਤਾਂ ਦੇ ਆਲਮੀ ਮੁੱਦਿਆਂ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਪਹਿਲਗਾਮ ਆਤੰਕਵਾਦੀ ਹਮਲੇ ਦੇ ਬਾਅਦ ਭਾਰਤ ਦੇ ਲੋਕਾਂ ਨੂੰ ਦਿੱਤੇ ਗਏ ਮਜ਼ਬੂਤ ਸਮਰਥਨ ਅਤੇ ਇਕਜੁੱਟਤਾ ਦੇ ਲਈ ਨਾਮੀਬੀਆ ਦਾ ਆਭਾਰ ਵਿਅਕਤ ਕੀਤਾ। ਦੋਵੇਂ ਨੇਤਾ ਆਤੰਕਵਾਦ ਦੇ ਵਿਰੁੱਧ ਆਲਮੀ ਲੜਾਈ ਨੂੰ ਮਜ਼ਬੂਤ ਕਰਨ ‘ਤੇ ਵੀ ਸਹਿਮਤ ਹੋਏ। ਉਨ੍ਹਾਂ ਨੇ ਗਲੋਬਲ ਸਾਊਥ ਦੀ ਆਵਾਜ਼ ਨੂੰ ਬੁਲੰਦ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੀ ਵੀ ਪ੍ਰਤੀਬੱਧਤਾ ਵਿਅਕਤ ਕੀਤੀ।
ਦੋਹਾਂ ਨੇਤਾਵਾਂ ਨੇ ਵਾਰਤਾ ਦੇ ਬਾਅਦ ਸਿਹਤ ਅਤੇ ਉੱਦਮਤਾ ਦੇ ਖੇਤਰ ਵਿੱਚ ਦੋ ਸਹਿਮਤੀ ਪੱਤਰਾਂ (MoUs) ਦਾ ਅਦਾਨ-ਪ੍ਰਦਾਨ ਕੀਤਾ। ਇਸ ਦੇ ਇਲਾਵਾ, ਇਹ ਐਲਾਨ ਵੀ ਕੀਤਾ ਗਿਆ ਕਿ ਨਾਮੀਬੀਆ ਆਪਦਾ ਰੋਧੀ ਬੁਨਿਆਦੀ ਢਾਂਚਾ ਗਠਬੰਧਨ (Coalition for Disaster Resilient Infrastructure) ਅਤੇ ਗਲੋਬਲ ਬਾਇਓਫਿਊਲਸ ਅਲਾਇੰਸ (Global Biofuels Alliance) ਵਿੱਚ ਸ਼ਾਮਲ ਹੋ ਗਿਆ ਹੈ ਅਤੇ ਇਹ ਯੂਪੀਆਈ ਤਕਨੀਕ (UPI technology) ਅਪਣਾਉਣ ਦੇ ਲਈ ਲਾਇੰਸੈਂਸਿੰਗ ਸਮਝੌਤੇ ‘ਤੇ ਹਸਤਾਖਰ ਕਰਨ ਵਾਲਾ ਪਹਿਲਾ ਦੇਸ਼ ਹੈ।
ਰਾਸ਼ਟਰਪਤੀ ਨੰਦੀ-ਨਦੈਤਵਾ ਨੇ ਪ੍ਰਧਾਨ ਮੰਤਰੀ ਦੇ ਸਨਮਾਨ ਵਿੱਚ ਇੱਕ ਦਾਅਵਤ ਦਾ ਆਯੋਜਨ ਵੀ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੰਦੀ-ਨਦੈਤਵਾ ਨੂੰ ਪਰਸਪਰ ਤੌਰ ‘ਤੇ ਸੁਵਿਧਾਜਨਕ ਸਮੇਂ ‘ਤੇ ਭਾਰਤ ਆਉਣ ਦਾ ਸੱਦਾ ਦਿੱਤਾ।
***
ਐੱਮਜੇਪੀਐੱਸ/ਐੱਸਟੀ
(Release ID: 2143645)
Read this release in:
Assamese
,
Odia
,
English
,
Urdu
,
Marathi
,
Hindi
,
Gujarati
,
Tamil
,
Telugu
,
Kannada
,
Malayalam