ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਦੇ ਰਾਸ਼ਟਰਪਤੀ ਦੁਆਰਾ ਰਾਜ ਸਭਾ ਦੇ ਲਈ ਨਾਮਜ਼ਦ ਪ੍ਰਤਿਸ਼ਠਿਤ ਵਿਅਕਤੀਆਂ ਨੂੰ ਵਧਾਈਆਂ ਦਿੱਤੀਆਂ
Posted On:
13 JUL 2025 10:47AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਦੁਆਰਾ ਰਾਜ ਸਭਾ ਦੇ ਲਈ ਨਾਮਜ਼ਦ ਕੀਤੇ ਗਏ ਚਾਰ ਪ੍ਰਤਿਸ਼ਠਿਤ ਵਿਅਕਤੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ (X) 'ਤੇ ਕਈ ਪੋਸਟਾਂ ਵਿੱਚ ਹਰੇਕ ਨਾਮਜ਼ਦ ਵਿਅਕਤੀ ਦੇ ਯੋਗਦਾਨ ਦਾ ਜ਼ਿਕਰ ਕੀਤਾ।
ਪ੍ਰਧਾਨ ਮੰਤਰੀ ਨੇ ਸ਼੍ਰੀ ਉੱਜਵਲ ਨਿਕਮ (Shri Ujjwal Nikam) ਦੀ ਕਾਨੂੰਨੀ ਪੇਸ਼ੇ ਦੇ ਪ੍ਰਤੀ ਉਨ੍ਹਾਂ ਦੇ ਮਿਸਾਲੀ ਸਮਰਪਣ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਦੇ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਨਿਕਮ ਇੱਕ ਸਫ਼ਲ ਵਕੀਲ ਰਹੇ ਹਨ। ਉਨ੍ਹਾਂ ਨੇ ਮਹੱਤਵਪੂਰਨ ਕਾਨੂੰਨੀ ਮਾਮਲਿਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਆਮ ਨਾਗਰਿਕਾਂ ਦੀ ਗਰਿਮਾ ਨੂੰ ਬਣਾਈ ਰੱਖਣ ਦੇ ਲਈ ਨਿਰੰਤਰ ਕਾਰਜ ਕੀਤਾ। ਸ਼੍ਰੀ ਮੋਦੀ ਨੇ ਰਾਜ ਸਭਾ ਵਿੱਚ ਉਨ੍ਹਾਂ ਦੀ ਨਾਮਜ਼ਦਗੀ ਦਾ ਸੁਆਗਤ ਕੀਤਾ ਅਤੇ ਸੰਸਦੀ ਭੂਮਿਕਾ ਵਿੱਚ ਉਨ੍ਹਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ; "ਸ਼੍ਰੀ ਉੱਜਵਲ ਨਿਕਮ ਦਾ ਕਾਨੂੰਨੀ ਖੇਤਰ ਅਤੇ ਸਾਡੇ ਸੰਵਿਧਾਨ ਦੇ ਪ੍ਰਤੀ ਸਮਰਪਣ ਮਿਸਾਲੀ ਹੈ। ਉਹ ਨਾ ਸਿਰਫ਼ ਇੱਕ ਸਫ਼ਲ ਵਕੀਲ ਰਹੇ ਹਨ, ਬਲਕਿ ਮਹੱਤਵਪੂਰਨ ਮਾਮਲਿਆਂ ਵਿੱਚ ਨਿਆਂ ਪ੍ਰਾਪਤ ਕਰਨ ਦੇ ਲਈ ਵੀ ਮੋਹਰੀ ਰਹੇ ਹਨ। ਆਪਣੇ ਪੂਰੇ ਕਾਨੂੰਨੀ ਜੀਵਨ ਦੇ ਦੌਰਾਨ, ਉਨ੍ਹਾਂ ਨੇ ਹਮੇਸ਼ਾ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਅਤੇ ਆਮ ਨਾਗਰਿਕਾਂ ਦੇ ਨਾਲ ਹਮੇਸ਼ਾ ਸਨਮਾਨਜਨਕ ਵਿਵਹਾਰ ਸੁਨਿਸ਼ਚਿਤ ਕਰਨ ਦੇ ਲਈ ਕੰਮ ਕੀਤਾ ਹੈ। ਇਹ ਖੁਸ਼ੀ ਦੀ ਗੱਲ ਹੈ ਕਿ ਭਾਰਤ ਦੇ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਰਾਜ ਸਭਾ ਦੇ ਲਈ ਨਾਮਜ਼ਦ ਕੀਤਾ ਹੈ। ਉਨ੍ਹਾਂ ਦੀ ਸੰਸਦੀ ਪਾਰੀ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।"
https://x.com/narendramodi/status/1944258695539699849
ਪ੍ਰਧਾਨ ਮੰਤਰੀ ਨੇ ਸ਼੍ਰੀ ਸੀ. ਸਦਾਨੰਦਨ ਮਾਸਟਰ ਦੇ ਜੀਵਨ ਨੂੰ ਸਾਹਸ ਅਤੇ ਅਨਿਆਂ ਦੇ ਪ੍ਰਤੀਰੋਧ ਦਾ ਪ੍ਰਤੀਕ ਦੱਸਿਆ। ਉਨ੍ਹਾਂ ਨੇ ਕਿਹਾ ਕਿ ਹਿੰਸਾ ਅਤੇ ਧਮਕੀ ਦਾ ਸਾਹਮਣਾ ਕਰਨ ਦੇ ਬਾਵਜੂਦ, ਸ਼੍ਰੀ ਸਦਾਨੰਦਨ ਮਾਸਟਰ ਰਾਸ਼ਟਰੀ ਵਿਕਾਸ ਦੇ ਲਈ ਪ੍ਰਤੀਬੱਧ ਰਹੇ। ਪ੍ਰਧਾਨ ਮੰਤਰੀ ਨੇ ਇੱਕ ਅਧਿਆਪਕ ਅਤੇ ਸਮਾਜਿਕ ਕਾਰਜਕਰਤਾ ਦੇ ਰੂਪ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਯੁਵਾ ਸਸ਼ਕਤੀਕਰਣ ਦੇ ਪ੍ਰਤੀ ਉਨ੍ਹਾਂ ਦੇ ਜਨੂਨ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਰਾਸ਼ਟਰਪਤੀ ਜੀ ਦੁਆਰਾ ਉਨ੍ਹਾਂ ਨੂੰ ਰਾਜ ਸਭਾ ਦੇ ਲਈ ਨਾਮਜ਼ਦ ਕੀਤੇ ਜਾਣ 'ਤੇ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਦਾਰੀਆਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ; "ਸ਼੍ਰੀ ਸੀ. ਸਦਾਨੰਦਨ (Shri C. Sadanandan) ਮਾਸਟਰ ਦਾ ਜੀਵਨ ਸਾਹਸ ਅਤੇ ਅਨਿਆਂ ਦੇ ਅੱਗੇ ਝੁਕਣ ਤੋਂ ਇਨਕਾਰ ਦਾ ਪ੍ਰਤੀਕ ਹੈ। ਹਿੰਸਾ ਅਤੇ ਧਮਕੀਆਂ ਰਾਸ਼ਟਰੀ ਵਿਕਾਸ ਦੇ ਪ੍ਰਤੀ ਉਨ੍ਹਾਂ ਦੇ ਜਜ਼ਬੇ ਨੂੰ ਘੱਟ ਨਹੀਂ ਕਰ ਸਕੀਆਂ। ਇੱਕ ਅਧਿਆਪਕ ਅਤੇ ਸਮਾਜਿਕ ਸੇਵਕ ਦੇ ਰੂਪ ਵਿੱਚ ਉਨ੍ਹਾਂ ਦੇ ਪ੍ਰਯਾਸ ਸ਼ਲਾਘਾਯੋਗ ਹਨ। ਯੁਵਾ ਸਸ਼ਕਤੀਕਰਣ ਦੇ ਪ੍ਰਤੀ ਉਨ੍ਹਾਂ ਵਿੱਚ ਗਹਿਰੀ ਰੁਚੀ ਹੈ। ਰਾਸ਼ਟਰਪਤੀ ਜੀ ਦੁਆਰਾ ਉਨ੍ਹਾਂ ਨੂੰ ਰਾਜ ਸਭਾ ਦੇ ਲਈ ਨਾਮਜ਼ਦ ਕੀਤੇ ਜਾਣ 'ਤੇ ਵਧਾਈ। ਇੱਕ ਸਾਂਸਦ ਦੇ ਰੂਪ ਵਿੱਚ ਉਨ੍ਹਾਂ ਦੀ ਭੂਮਿਕਾ ਦੇ ਲਈ ਸ਼ੁਭਕਾਮਨਾਵਾਂ।"
https://x.com/narendramodi/status/1944258988960604504
ਪ੍ਰਧਾਨ ਮੰਤਰੀ ਨੇ ਸ਼੍ਰੀ ਹਰਸ਼ ਵਰਧਨ ਸ਼੍ਰਿੰਗਲਾ ਦੀ ਨਾਮਜ਼ਦਗੀ 'ਤੇ ਕਿਹਾ ਕਿ ਉਨ੍ਹਾਂ ਨੇ ਇੱਕ ਡਿਪਲੋਮੈਟ, ਬੁੱਧੀਜੀਵੀ ਅਤੇ ਰਣਨੀਤਕ ਵਿਚਾਰਕ ਦੇ ਰੂਪ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ। ਉਨ੍ਹਾਂ ਨੇ ਭਾਰਤ ਦੀ ਵਿਦੇਸ਼ ਨੀਤੀ ਵਿੱਚ ਸ਼੍ਰੀ ਸ਼੍ਰਿੰਗਲਾ ਦੇ ਯੋਗਦਾਨ ਅਤੇ ਭਾਰਤ ਦੀ ਜੀ20 ਪ੍ਰਧਾਨਗੀ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਹਰਸ਼ ਵਰਧਨ ਸ਼੍ਰਿੰਗਲਾ ਨੂੰ ਰਾਜ ਸਭਾ ਦੇ ਲਈ ਨਾਮਜ਼ਦ ਕੀਤੇ ਜਾਣ ’ਤੇ ਉਨ੍ਹਾਂ ਨੂੰ ਖੁਸ਼ੀ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਉਨ੍ਹਾਂ ਦੀ ਅੰਤਰਦ੍ਰਿਸ਼ਟੀ ਸੰਸਦੀ ਬਹਿਸਾਂ ਨੂੰ ਸਮ੍ਰਿੱਧ ਬਣਾਏਗੀ।
ਪ੍ਰਧਾਨ ਮੰਤਰੀ ਨੇ ਕਿਹਾ;"ਸ਼੍ਰੀ ਹਰਸ਼ ਵਰਧਨ ਸ਼੍ਰਿੰਗਲਾ ਜੀ ਨੇ ਇੱਕ ਡਿਪਲੋਮੈਟ, ਬੁੱਧੀਜੀਵੀ ਅਤੇ ਰਣਨੀਤਕ ਵਿਚਾਰਕ ਦੇ ਰੂਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਨ੍ਹਾਂ ਵਰ੍ਹਿਆਂ ਵਿੱਚ, ਉਨ੍ਹਾਂ ਨੇ ਭਾਰਤ ਦੀ ਵਿਦੇਸ਼ ਨੀਤੀ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਅਤੇ ਸਾਡੀ ਜੀ20 ਪ੍ਰਧਾਨਗੀ ਵਿੱਚ ਵੀ ਯੋਗਦਾਨ ਦਿੱਤਾ ਹੈ। ਮੈਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਭਾਰਤ ਦੇ ਰਾਸ਼ਟਰਪਤੀ ਦੁਆਰਾ ਰਾਜ ਸਭਾ ਦੇ ਲਈ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੇ ਵਿਲੱਖਣ ਦ੍ਰਿਸ਼ਟੀਕੋਣ ਸੰਸਦੀ ਕਾਰਵਾਈਆਂ ਨੂੰ ਸਮ੍ਰਿੱਧ ਕਰਨਗੇ। @harshvshringla"
https://x.com/narendramodi/status/1944259341592539616
ਪ੍ਰਧਾਨ ਮੰਤਰੀ ਨੇ ਡਾ. ਮੀਨਾਕਸ਼ੀ ਜੈਨ ਦੀ ਨਾਮਜ਼ਦਗੀ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਹ ਬਹੁਤ ਖੁਸ਼ੀ ਦਾ ਵਿਸ਼ਾ ਹੈ। ਉਨ੍ਹਾਂ ਨੇ ਇੱਕ ਵਿਦਵਾਨ, ਖੋਜਕਰਤਾ ਅਤੇ ਇਤਿਹਾਸਕਾਰ ਦੇ ਰੂਪ ਵਿੱਚ ਉਨ੍ਹਾਂ ਦੇ ਵਿਸ਼ੇਸ਼ ਕਾਰਜ ਦੀ ਸ਼ਲਾਘਾ ਕੀਤੀ ਅਤੇ ਸਿੱਖਿਆ, ਸਾਹਿਤ, ਇਤਿਹਾਸ ਅਤੇ ਰਾਜਨੀਤੀ ਵਿਗਿਆਨ ਵਿੱਚ ਉਨ੍ਹਾਂ ਦੇ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਰਾਜ ਸਭਾ ਵਿੱਚ ਉਨ੍ਹਾਂ ਦੇ ਕਾਰਜਕਾਲ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ;"ਇਹ ਬਹੁਤ ਖੁਸ਼ੀ ਦਾ ਵਿਸ਼ਾ ਹੈ ਕਿ ਡਾ. ਮੀਨਾਕਸ਼ੀ ਜੈਨ ਨੂੰ ਰਾਸ਼ਟਰਪਤੀ ਜੀ ਦੁਆਰਾ ਰਾਜ ਸਭਾ ਦੇ ਲਈ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਨੇ ਇੱਕ ਵਿਦਵਾਨ, ਖੋਜਕਰਤਾ ਅਤੇ ਇਤਿਹਾਸਕਾਰ ਦੇ ਰੂਪ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ। ਸਿੱਖਿਆ, ਸਾਹਿਤ, ਇਤਿਹਾਸ ਅਤੇ ਰਾਜਨੀਤੀ ਵਿਗਿਆਨ ਦੇ ਖੇਤਰ ਵਿੱਚ ਉਨ੍ਹਾਂ ਦੇ ਕੰਮ ਨੇ ਅਕਾਦਮਿਕ ਵਿਚਾਰ-ਵਟਾਂਦਰੇ ਨੂੰ ਮਹੱਤਵਪੂਰਨ ਰੂਪ ਨਾਲ ਸਮ੍ਰਿੱਧ ਕੀਤਾ ਹੈ। ਉਨ੍ਹਾਂ ਦੇ ਸੰਸਦੀ ਕਾਰਜਕਾਲ ਦੇ ਲਈ ਸ਼ੁਭਕਾਮਨਾਵਾਂ। @IndicMeenakshi"
https://x.com/narendramodi/status/1944259635403473334
****
ਐੱਮਜੇਪੀਐੱਸ/ਐੱਸਟੀ
(Release ID: 2144396)
Read this release in:
Odia
,
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam