ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਕੋਟਾ ਸ੍ਰੀਨਿਵਾਸ ਰਾਓ ਗਾਰੂ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
Posted On:
13 JUL 2025 3:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਕੋਟਾ ਸ੍ਰੀਨਿਵਾਸ ਰਾਓ ਗਾਰੂ ਦੇ ਅਕਾਲ ਚਲਾਣੇ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਜੀ ਨੇ ਕਿਹਾ ਕਿ ਸ਼੍ਰੀ ਕੋਟਾ ਸ੍ਰੀਨਿਵਾਸ ਰਾਓ ਗਾਰੂ ਨੂੰ ਉਨ੍ਹਾਂ ਦੀ ਸਿਨੇਮੈਟਿਕ ਉਤਕ੍ਰਿਸ਼ਟਤਾ ਅਤੇ ਬਹੁਮੁਖੀ ਪ੍ਰਤਿਭਾ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਵਿਭਿੰਨ ਪੀੜ੍ਹੀਆਂ ਦੇ ਦਰਸ਼ਕਾਂ ਨੂੰ ਮੰਤਰਮੁਗਧ ਕੀਤਾ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਉਹ ਸਮਾਜ ਸੇਵਾ ਦੇ ਖੇਤਰ ਵਿੱਚ ਭੀ ਮੋਹਰੀ ਸਨ ਅਤੇ ਉਨ੍ਹਾਂ ਨੇ ਗ਼ਰੀਬਾਂ ਅਤੇ ਵੰਚਿਤਾਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਕੰਮ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ; “ਸ਼੍ਰੀ ਕੋਟਾ ਸ੍ਰੀਨਿਵਾਸ ਰਾਓ ਗਾਰੂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੂੰ ਉਨ੍ਹਾਂ ਦੀ ਸਿਨੇਮੈਟਿਕ ਉਤਕ੍ਰਿਸ਼ਟਤਾ ਅਤੇ ਬਹੁਮੁਖੀ ਪ੍ਰਤਿਭਾ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਵਿਭਿੰਨ ਪੀੜ੍ਹੀਆਂ ਦੇ ਦਰਸ਼ਕਾਂ ਨੂੰ ਮੰਤਰਮੁਗਧ ਕੀਤਾ। ਉਹ ਸਮਾਜ ਸੇਵਾ ਦੇ ਖੇਤਰ ਵਿੱਚ ਭੀ ਮੋਹਰੀ ਸਨ ਅਤੇ ਗ਼ਰੀਬਾਂ ਅਤੇ ਵੰਚਿਤਾਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਕੰਮ ਕੀਤਾ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
https://x.com/narendramodi/status/1944335439034261688
https://x.com/narendramodi/status/1944351991653626326
*****
ਐੱਮਜੇਪੀਐੱਸ/ ਐੱਸਟੀ
(Release ID: 2144397)
Read this release in:
Odia
,
English
,
Urdu
,
Marathi
,
Hindi
,
Bengali
,
Manipuri
,
Assamese
,
Gujarati
,
Tamil
,
Telugu
,
Kannada
,
Malayalam