ਖੇਤੀਬਾੜੀ ਮੰਤਰਾਲਾ
azadi ka amrit mahotsav

ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭੋਪਾਲ ਵਿੱਚ ਆਯੋਜਿਤ ‘ਰੋਜ਼ਗਾਰ ਮੇਲਾ’ ਵਿੱਚ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਇਹ ਕਾਰਜਕਾਲ ਸੁਨਹਿਰਾ ਦੌਰ ਹੈ, 25 ਕਰੋੜ ਤੋਂ ਵੱਧ ਲੋਕ ਗਰੀਬੀ ਰੇਖਾ ਤੋਂ ਉੱਪਰ ਆ ਚੁੱਕੇ ਹਨ - ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਅਗਵਾਈ ਵਿੱਚ, ਪਾਰਦਰਸ਼ੀ ਪ੍ਰਕਿਰਿਆ ਦੇ ਨਾਲ ਨੌਜਵਾਨਾਂ ਨੂੰ ਮਿਲ ਰਿਹਾ ਹੈ ਰੋਜ਼ਗਾਰ- ਸ਼੍ਰੀ ਚੌਹਾਨ

प्रविष्टि तिथि: 12 JUL 2025 9:46PM by PIB Chandigarh

ਕੇਂਦਰੀ  ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਮੱਧ ਪ੍ਰਦੇਸ਼, ਭੋਪਾਲ ਵਿੱਚ ਆਯੋਜਿਤ ਪ੍ਰਧਾਨ ਮੰਤਰੀ ਰੋਜ਼ਗਾਰ ਮੇਲੇ ਵਿੱਚ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡੇ। ਰੋਜ਼ਗਾਰ ਮੇਲੇ ਰਾਹੀ ਦੇਸ਼ ਭਰ ਵਿੱਚ ਅੱਜ 51 ਹਜ਼ਾਰ ਤੋਂ ਜ਼ਿਆਦਾ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰਚੁਅਲ ਮਾਧਿਅਮ ਨਾਲ ਪ੍ਰੋਗਰਾਮ ਨੂੰ ਸੰਬੋਧਨ ਕੀਤਾ। 

ਇਸ ਮੌਕੇ 'ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ "ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਵਿਜ਼ਨ ਭਾਰਤ ਲਈ ਵਰਦਾਨ ਹੈ। ਵਿਕਸਿਤ ਭਾਰਤ ਦੇ ਨਿਰਮਾਣ ਦਾ ਮਹਾਨ ਮਿਸ਼ਨ ਉਨ੍ਹਾਂ ਦੀ ਅਗਵਾਈ ਵਿੱਚ ਚੱਲ ਰਿਹਾ ਹੈ। ਸਾਰੇ ਖੇਤਰਾਂ ਵਿੱਚ ਬਹੁਤ ਵਿਆਪਕ ਕੰਮ ਹੋ ਰਹੇ ਹਨ। ਰੋਜ਼ਗਾਰ ਦੇ ਦ੍ਰਿਸ਼ਟੀਕੋਣ ਨਾਲ ਦੇਖੀਏ ਤਾਂ, ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਇਹ ਕਾਰਜਕਾਲ ਇੱਕ ਸੁਨਹਿਰਾ ਦੌਰ ਹੈ। 25 ਕਰੋੜ ਤੋਂ ਵੱਧ ਲੋਕ ਗਰੀਬੀ ਰੇਖਾ ਤੋਂ ਉੱਪਰ ਆ ਚੁੱਕੇ ਹਨ। ਉਨ੍ਹਾਂ ਨੇ ਗਰੀਬੀ ਨੂੰ ਜੜ੍ਹੋਂ ਪੁੱਟ ਕੇ ਸੁੱਟ ਦਿੱਤਾ ਹੈ।"

ਅੱਗੇ ਕੇਂਦਰੀ ਮੰਤਰੀ ਨੇ ਕਿਹਾ ਕਿ ‘ਡਾਇਰੈਕਟਰ ਇੰਪਲੌਈਮੈਂਟ ਹੋ ਜਾ ਇਨਡਾਇਰੈਕਟ- ਜੇਕਰ ਸਿੱਧੇ ਰੋਜ਼ਗਾਰ ਦੀ ਦ੍ਰਿਸ਼ਟੀ ਨਾਲ ਦੇਖੀਏ, ਸਰਕਾਰੀ ਸੇਵਾਵਾਂ ਵਿੱਚ - ਤਾਂ 10 ਲੱਖ ਤੋਂ ਵੱਧ ਨੌਜਵਾਨਾਂ ਨੂੰ ਹੁਣ ਤੱਕ ਨਿਯੁਕਤੀ ਪੱਤਰ ਦੇ ਕਰਕੇ ਰੋਜ਼ਗਾਰ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਵਿੱਚੋਂ 51,200 ਤੋਂ ਵੱਧ ਨੂੰ ਅੱਜ ਰੇਲਵੇ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਸਿੱਧੇ ਤੌਰ 'ਤੇ ਸਰਕਾਰੀ ਸੇਵਾ ਵਿੱਚ ਸ਼ਾਮਲ ਕੀਤਾ ਗਿਆ ਹੈ - ਉਹ ਵੀ ਪੂਰੀ ਪਾਰਦਰਸ਼ੀ ਪ੍ਰਕਿਰਿਆ ਅਧੀਨ, ਸਿਰਫ਼ ਯੋਗਤਾ ਦੇ ਅਧਾਰ 'ਤੇ।’

ਅੰਤ ਵਿੱਚ, ਸ਼੍ਰੀ ਚੌਹਾਨ ਨੇ ਕਿਹਾ, "ਇਨ੍ਹਾਂ ਸਾਰੇ ਨੌਜਵਾਨਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਇਹ ਰੋਜ਼ਗਾਰ ਸਿਰਫ਼ ਇਨ੍ਹਾਂ ਦੇ ਲਈ ਨਹੀਂ ਹੈ- ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਇਹ ਸਾਰੇ ਪ੍ਰਧਾਨ ਮੰਤਰੀ ਦੇ ਸਹਿਯੋਗੀ ਵਜੋਂ ਦਿਨ ਰਾਤ ਕੰਮ ਕਰਨਗੇ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਇਸ ਵਿਜ਼ਨ ਅਤੇ ਸੋਚ ਲਈ ਉਨ੍ਹਾਂ ਦਾ ਬਹੁਤ- ਬਹੁਤ ਧੰਨਵਾਦ।"

****

ਆਰਸੀ/ਕੇਐੱਸਆਰ/ਏਆਰ


(रिलीज़ आईडी: 2144556) आगंतुक पटल : 18
इस विज्ञप्ति को इन भाषाओं में पढ़ें: English , Urdu , हिन्दी