ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਫੌਜਾ ਸਿੰਘ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
प्रविष्टि तिथि:
15 JUL 2025 9:29AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਫੌਜਾ ਸਿੰਘ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਜਿਨ੍ਹਾਂ ਦੀ ਵਿਲੱਖਣ ਸ਼ਖਸੀਅਤ ਅਤੇ ਮਜਬੂਤ ਵਿਚਾਰਧਾਰਾ ਨੇ ਉਨ੍ਹਾਂ ਨੂੰ ਪੀੜ੍ਹੀਆਂ ਤੱਕ ਪ੍ਰੇਰਣਾ ਦਾ ਸਰੋਤ ਬਣਾਇਆ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਾਨਦਾਰ ਦ੍ਰਿੜ੍ਹ ਇਰਾਦੇ ਵਾਲੇ ਇੱਕ ਅਸਾਧਾਰਣ ਐਥਲੀਟ ਦੇ ਰੂਪ ਵਿੱਚ ਸਨਮਾਨਿਤ ਕੀਤਾ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:
“ਫੌਜਾ ਸਿੰਘ ਜੀ ਆਪਣੀ ਵਿਲੱਖਣ ਸ਼ਖਸੀਅਤ ਅਤੇ ਫਿਟਨੈੱਸ ਵਰਗੇ ਬਹੁਤ ਹੀ ਮਹੱਤਵਪੂਰਨ ਵਿਸ਼ੇ ‘ਤੇ ਭਾਰਤ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੇ ਢੰਗ ਸਦਕਾ ਅਸਾਧਾਰਣ ਸਨ। ਉਹ ਇੱਕ ਸ਼ਾਨਦਾਰ ਦ੍ਰਿੜ੍ਹ ਇਰਾਦੇ ਵਾਲੇ ਇੱਕ ਬੇਮਿਸਾਲ ਐਥਲੀਟ ਸਨ। ਉਨ੍ਹਾਂ ਦੇ ਦੇਹਾਂਤ ਤੋਂ ਮੈਨੂੰ ਬਹੁਤ ਦੁਖ ਹੋਇਆ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਵਿੱਚ ਉਨ੍ਹਾਂ ਦੇ ਅਣਗਿਣਤ ਪ੍ਰਸ਼ੰਸਕਾਂ ਦੇ ਨਾਲ ਹਨ।”
************
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(रिलीज़ आईडी: 2144806)
आगंतुक पटल : 12
इस विज्ञप्ति को इन भाषाओं में पढ़ें:
Urdu
,
English
,
Marathi
,
हिन्दी
,
Bengali-TR
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam