ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ '21ਵੀਂ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ-2025' ਲਈ 613 ਤਗਮਾ ਜੇਤੂਆਂ ਅਤੇ ਭਾਰਤੀ ਦਲ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕੀਤਾ ਅਤੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਪਿਛਲੇ 10 ਸਾਲਾਂ ਵਿੱਚ ਖੇਡ ਬਜਟ ਵਿੱਚ ਪੰਜ ਗੁਣਾ ਵਾਧਾ ਖੇਡਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ
ਮੋਦੀ ਸਰਕਾਰ ਖੇਡਾਂ ਨੂੰ ਹਰ ਪਿੰਡ ਤੱਕ ਲੈ ਜਾ ਰਹੀ ਹੈ ਅਤੇ ਹਰ ਖੇਡ ਵਿੱਚ ਬੱਚਿਆਂ ਦੀ ਚੋਣ ਅਤੇ ਟ੍ਰੇਨਿੰਗ ਵਿਗਿਆਨਕ ਢੰਗ ਨਾਲ ਕੀਤੀ ਜਾ ਰਹੀ ਹੈ
ਸਾਲ 2029 ਵਿੱਚ ਗੁਜਰਾਤ ਵਿੱਚ ਹੋਣ ਵਾਲੀਆਂ 'ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ' ਵਿੱਚ, ਹਰ ਖਿਡਾਰੀ ਨੂੰ 'ਅਰਜੁਨ' ਵਰਗੇ ਆਪਣੇ ਟੀਚਿਆਂ ਨੂੰ ਨਿਸ਼ਾਨਾ ਬਣਾ ਕੇ ਤਗਮਾ ਜਿੱਤਣ ਲਈ ਅੱਗੇ ਵਧਣਾ ਚਾਹੀਦਾ ਹੈ
ਭਾਰਤ 2036 ਓਲੰਪਿਕ ਦੀ ਤਗਮਾ ਸੂਚੀ ਵਿੱਚ ਟੌਪ ਦੇ 5 ਵਿੱਚ ਸ਼ਾਮਲ ਹੋਵੇਗਾ
ਹਾਰ ਨੂੰ ਦੂਰ ਕਰਨ ਦੀ ਆਦਤ ਅਤੇ ਜਿੱਤਣ ਦਾ ਜਨੂੰਨ ਖੇਡ ਦੇ ਮੈਦਾਨ ਤੋਂ ਹੀ ਵਿਕਸਤ ਹੁੰਦਾ ਹੈ
ਸਾਰੇ ਪੁਲਿਸ ਕਰਮਚਾਰੀ ਖੇਡਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾ ਕੇ ਤਣਾਅ ਮੁਕਤ ਰਹਿ ਸਕਦੇ ਹਨ ਅਤੇ ਕੰਮ ਦੀ ਗੁਣਵੱਤਾ ਵਿੱਚ ਵੀ ਸੁਧਾਰ ਕਰ ਸਕਦੇ ਹਨ
ਪ੍ਰਸਤਾਵਿਤ ਰਾਸ਼ਟਰੀ ਖੇਡ ਬਿੱਲ ਵਿੱਚ ਰਾਜ ਪੱਧਰ 'ਤੇ ਪੁਲਿਸ ਬਲਾਂ ਨੂੰ ਮਾਨਤਾ ਦੇਣ ਦੀ ਵਿਵਸਥਾ ਕੀਤੀ ਹੈ, ਤਾਂ ਜੋ ਹਰ ਪੁਲਿਸ ਬਲ ਇੱਕ ਇਕਾਈ ਵਜੋਂ ਰਾਸ਼ਟਰੀ ਖੇਡਾਂ ਵਿੱਚ ਹਿੱਸਾ ਲੈ ਸਕਣ
ਪਿਛਲੇ ਸਾਲ, ਗ੍ਰਹਿ ਮੰਤਰਾਲੇ ਨੇ ਪ੍ਰਤਿਭਾ ਦੀ ਪਛਾਣ ਲਈ ਭਰਤੀ ਨਿਯਮਾਂ ਵਿੱਚ ਬਦਲਾਅ, ਹਰੇਕ ਬਲ ਵਿੱਚ 25 ਬਾਹਰੀ ਖੇਡ ਟੀਮਾਂ ਦਾ ਗਠਨ ਅਤੇ
Posted On:
18 JUL 2025 6:21PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਅਮਰੀਕਾ ਦੇ ਅਲਾਬਾਮਾ ਰਾਜ ਦੇ ਬਰਮਿੰਘਮ ਵਿੱਚ ਆਯੋਜਿਤ 21ਵੇਂ ਵਿਸ਼ਵ ਪੁਲਿਸ ਅਤੇ ਫਾਇਰ ਗੇਮਜ਼-2025 ਵਿੱਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤੀ ਭਾਰਤੀ ਪੁਲਿਸ ਅਤੇ ਫਾਇਰ ਬ੍ਰਿਗੇਡ ਟੁਕੜੀ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਮੌਕੇ ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਅਤੇ ਗ੍ਰਹਿ ਮੰਤਰਾਲੇ ਦੇ ਵਿਸ਼ੇਸ਼ ਸਕੱਤਰ (ਅੰਦਰੂਨੀ ਸੁਰੱਖਿਆ) ਸਮੇਤ ਕਈ ਪਤਵੰਤੇ ਮੌਜੂਦ ਸਨ।

ਕੇਂਦਰੀ ਗ੍ਰਹਿ ਮੰਤਰੀ ਨੇ 21ਵੀਂ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ ਵਿੱਚ ਭਾਰਤੀ ਦਲ ਦੇ 613 ਮੈਡਲ ਜਿੱਤਣ 'ਤੇ ਖੁਸ਼ੀ ਪ੍ਰਗਟ ਕੀਤੀ ਅਤੇ ਭਾਰਤੀ ਪੁਲਿਸ ਅਤੇ ਫਾਇਰ ਸਰਵਿਸਿਜ਼ ਟੀਮ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਦੇਸ਼ ਨੂੰ ਮਾਣ ਦਿਵਾਉਣ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅਗਲੀਆਂ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ ਭਾਰਤ ਵਿੱਚ ਹੋਣਗੀਆਂ। ਸ਼੍ਰੀ ਸ਼ਾਹ ਨੇ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੋਣਾ ਚਾਹੀਦਾ ਹੈ ਕਿ ਆਲ ਇੰਡੀਆ ਪੁਲਿਸ ਸਪੋਰਟਸ ਕੰਟਰੋਲ ਬੋਰਡ ਦੇ ਅਧੀਨ ਹਰੇਕ ਪੁਲਿਸ ਫੋਰਸ ਵਿੱਚੋਂ ਘੱਟੋ-ਘੱਟ ਇੱਕ ਐਥਲੀਟ ਅਗਲੀਆਂ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ ਵਿੱਚ ਹਿੱਸਾ ਲਵੇ। ਸਾਡੀ ਭਾਗੀਦਾਰੀ ਸ਼ਾਮਲ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਟੀਮ ਨੂੰ ਘੱਟੋ-ਘੱਟ ਤਿੰਨ ਮੈਡਲ ਜਿੱਤਣ ਦਾ ਟੀਚਾ ਰੱਖਣਾ ਚਾਹੀਦਾ ਹੈ। ਅਜਿਹਾ ਟੀਚਾ ਨਿਰਧਾਰਿਤ ਕਰਨ ਨਾਲ, 613 ਮੈਡਲ ਜਿੱਤਣ ਦਾ ਰਿਕਾਰਡ ਆਪਣੇ ਆਪ ਟੁੱਟ ਜਾਵੇਗਾ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਭਾਰਤੀ ਟੀਮ ਨੂੰ ₹4,38,85,000 ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਹਿਲਾਂ, ਦੇਸ਼ ਵਿੱਚ ਪੁਲਿਸ ਅਤੇ ਫਾਇਰ ਖੇਡਾਂ ਨੂੰ ਬਹੁਤ ਮਹੱਤਵ ਨਹੀਂ ਦਿੱਤਾ ਜਾਂਦਾ ਸੀ। ਹਾਲਾਂਕਿ, ਭਾਗੀਦਾਰੀ ਦੇ ਮਾਮਲੇ ਵਿੱਚ, ਇਹ ਓਲੰਪਿਕ ਅਤੇ ਰਾਸ਼ਟਰਮੰਡਲ ਖੇਡਾਂ ਤੋਂ ਬਾਅਦ ਦੁਨੀਆ ਦਾ ਸਭ ਤੋਂ ਵੱਡਾ ਖੇਡ ਸਮਾਗਮ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਲਗਭਗ 10,000 ਐਥਲੀਟ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਂਦੇ ਹਨ, ਅਤੇ ਦੇਸ਼ ਦੇ ਮਜ਼ਬੂਤ ਪ੍ਰਦਰਸ਼ਨ ਦੇ ਕਾਰਨ, ਇਹ 1.4 ਅਰਬ ਨਾਗਰਿਕਾਂ ਲਈ ਬਹੁਤ ਮਾਣ ਵਾਲੀ ਗੱਲ ਹੈ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਵੱਖ-ਵੱਖ ਪੁਲਿਸ ਬਲਾਂ ਦੇ ਖਿਡਾਰੀਆਂ ਨੇ ਏਸ਼ੀਆਈ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈ ਕੇ ਵਧੀਆ ਪ੍ਰਦਰਸ਼ਨ ਕੀਤਾ ਹੈ, ਹੁਣ ਸਾਡਾ ਧਿਆਨ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ - 2029 'ਤੇ ਹੋਣਾ ਚਾਹੀਦਾ ਹੈ। ਗੁਜਰਾਤ ਵਿੱਚ ਹੋਣ ਵਾਲੀਆਂ 2029 ਦੀਆਂ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ ਵਿੱਚ, ਹਰੇਕ ਐਥਲੀਟ ਨੂੰ ਅਰਜੁਨ ਵਾਂਗ ਇੱਕ ਟੀਚੇ 'ਤੇ ਧਿਆਨ ਕੇਂਦਰਿਤ ਕਰਕੇ ਤਗਮਾ ਜਿੱਤਣ ਲਈ ਅੱਗੇ ਵਧਣਾ ਚਾਹੀਦਾ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਭਾਰਤੀ ਦਲ ਦੇ ਬਹੁਤ ਸਾਰੇ ਮੈਂਬਰਾਂ ਨੇ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ - 2025 ਵਿੱਚ ਮੈਡਲ ਜਿੱਤੇ, ਪਰ ਬਹੁਤ ਸਾਰੇ ਅਜਿਹੇ ਵੀ ਸਨ ਜੋ ਸਫਲਤਾ ਪ੍ਰਾਪਤ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਸਾਡੇ ਲਈ ਸਭ ਤੋਂ ਮਹੱਤਵਪੂਰਨ ਚੀਜ਼ ਖੇਡ ਵਿੱਚ ਹਿੱਸਾ ਲੈਣਾ ਹੈ; ਜਿੱਤਣਾ ਅਤੇ ਹਾਰਨਾ ਜ਼ਿੰਦਗੀ ਦਾ ਹਿੱਸਾ ਹੈ। ਜਿੱਤਣ ਦਾ ਟੀਚਾ ਨਿਰਧਾਰਤ ਕਰਨਾ ਅਤੇ ਜਿੱਤ ਪ੍ਰਾਪਤ ਕਰਨ ਲਈ ਯਤਨਸ਼ੀਲ ਹੋਣਾ ਸਾਡਾ ਸੁਭਾਅ ਹੋਣਾ ਚਾਹੀਦਾ ਹੈ, ਅਤੇ ਜਿੱਤਣਾ ਸਾਡੀ ਆਦਤ ਬਣ ਜਾਣੀ ਚਾਹੀਦੀ ਹੈ। ਜਿੱਤਣ ਦੀ ਆਦਤ ਨਾਲ, ਅਸੀਂ ਹਮੇਸ਼ਾ ਸ਼ਾਨਦਾਰ ਪ੍ਰਦਰਸ਼ਨ ਵੱਲ ਵਧਦੇ ਹਾਂ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ ਗੁਜਰਾਤ ਦੇ ਅਹਿਮਦਾਬਾਦ, ਗਾਂਧੀਨਗਰ ਅਤੇ ਕੇਵੜੀਆ ਵਿੱਚ ਆਯੋਜਿਤ ਕੀਤੀਆਂ ਜਾਣਗੀਆਂ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਭਾਰਤੀ ਐਥਲੀਟ ਇਨ੍ਹਾਂ ਖੇਡਾਂ ਵਿੱਚ ਇੰਨਾ ਵਧੀਆ ਪ੍ਰਦਰਸ਼ਨ ਕਰਨ ਜਿਸ ਨਾਲ ਚਰਚਾ ਹੋਵੇ ਕਿ ਭਾਰਤ ਵਿੱਚ ਖੇਡਾਂ ਲਈ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਮੋਦੀ ਸਰਕਾਰ ਭਾਰਤ ਵਿੱਚ ਓਲੰਪਿਕ, ਰਾਸ਼ਟਰਮੰਡਲ ਖੇਡਾਂ ਅਤੇ ਏਸ਼ੀਆਈ ਖੇਡਾਂ ਦੀ ਮੇਜ਼ਬਾਨੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਖੇਡਾਂ ਲੋਕਾਂ ਦੇ ਸੁਭਾਅ ਦਾ ਹਿੱਸਾ ਬਣ ਜਾਣ। ਸ਼੍ਰੀ ਸ਼ਾਹ ਨੇ ਅੱਗੇ ਕਿਹਾ ਕਿ ਭਾਰਤ 2036 ਦੀਆਂ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਅਸੀਂ ਦੇਵੇਦਾਰੀ ਪੇਸ਼ ਕਰਾਂਗੇ ਅਤੇ ਪਹਿਲਾਂ ਹੀ ਰਾਸ਼ਟਰਮੰਡਲ ਖੇਡਾਂ ਲਈ ਦੇਵੇਦਾਰੀ ਪੇਸ਼ ਕਰ ਚੁੱਕੇ ਹਾਂ ਅਤੇ ਏਸ਼ੀਆਈ ਖੇਡਾਂ ਦੀ ਮੇਜ਼ਬਾਨੀ ਲਈ ਦੁਬਾਰਾ ਦੇਵੇਦਾਰੀ ਪੇਸ਼ ਕਰ ਚੁੱਕੇ ਹਾਂ। ਭਾਰਤ ਵਿੱਚ ਇਨ੍ਹਾਂ ਸਮਾਗਮਾਂ ਦੀ ਮੇਜ਼ਬਾਨੀ ਦਾ ਉਦੇਸ਼ ਖੇਡਾਂ ਨੂੰ ਦੇਸ਼ ਦੇ ਲੋਕਾਂ ਅਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਵਰਗੇ ਵੱਖ-ਵੱਖ ਵਰਗਾਂ ਦੇ ਜੀਵਨ ਦਾ ਇੱਕ ਕੁਦਰਤੀ ਹਿੱਸਾ ਬਣਾਉਣਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਖੇਡਾਂ ਜੀਵਨ ਦਾ ਇੱਕ ਅਨਿੱਖੜਵਾਂ ਅੰਗ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜੋ ਬੱਚਾ ਨਹੀਂ ਖੇਡਦਾ ਉਹ ਹਾਰ ਤੋਂ ਨਿਰਾਸ਼ ਹੋ ਜਾਂਦਾ ਹੈ, ਅਤੇ ਜੋ ਬੱਚਾ ਹਾਰਨ ਤੋਂ ਬਾਅਦ ਜਿੱਤਣ ਦਾ ਇਰਾਦਾ ਨਹੀਂ ਰੱਖਦਾ ਉਹ ਕਦੇ ਵੀ ਜਿੱਤਣ ਦੀ ਆਦਤ ਨਹੀਂ ਪਾਉਂਦਾ। ਸਿੱਖਣ ਲਈ ਸਿਰਫ਼ ਇੱਕ ਹੀ ਜਗ੍ਹਾ ਹੈ - ਮੈਦਾਨ, ਖੇਡ ਦਾ ਮੈਦਾਨ - ਅਤੇ ਇਹ ਖੇਡ ਦੇ ਮੈਦਾਨ ਹੈ ਜਿੱਥੇ ਹਾਰ ਨੂੰ ਸਵੀਕਾਰ ਕਰਨ ਦੀ ਆਦਤ ਅਤੇ ਜਿੱਤ ਪ੍ਰਾਪਤ ਕਰਨ ਦਾ ਜਨੂੰਨ ਵਿਕਸਿਤ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਹੌਲੀ-ਹੌਲੀ ਇਹ ਰਵੱਈਆ ਸਾਡੇ ਨੌਜਵਾਨਾਂ ਵਿੱਚ ਵਿਕਸਿਤ ਹੋਣਾ ਚਾਹੀਦਾ ਹੈ।
ਸ਼੍ਰੀ ਅਮਿਤ ਸ਼ਾਹ ਨੇ ਆਲ ਇੰਡੀਆ ਪੁਲਿਸ ਸਪੋਰਟਸ ਕੰਟਰੋਲ ਬੋਰਡ ਨੂੰ ਭਾਰਤੀ ਪੁਲਿਸ ਟੀਮਾਂ ਨੂੰ ਵਿਸ਼ਵ ਪੱਧਰੀ ਕੋਚ ਪ੍ਰਦਾਨ ਕਰਨ ਅਤੇ ਖੇਡਾਂ ਨਾਲ ਸਬੰਧਿਤ ਸੱਟਾਂ ਦੇ ਇਲਾਜ ਲਈ ਬਲਾਂ ਦੀਆਂ ਮੈਡੀਕਲ ਟੀਮਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਦੋਵੇਂ ਕਾਰਜ ਯੋਜਨਾਬੱਧ ਤਰੀਕੇ ਨਾਲ ਕੀਤੇ ਜਾਣ ਦੀ ਲੋੜ ਹੈ ਅਤੇ ਭਰੋਸਾ ਦਿੱਤਾ ਕਿ ਖੇਡ ਮੰਤਰਾਲੇ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਰੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਦੇ ਡਾਇਰੈਕਟਰ ਜਨਰਲਾਂ ਨੂੰ ਇੱਕ ਅਜਿਹਾ ਮਾਹੌਲ ਬਣਾਉਣ ਦੀ ਅਪੀਲ ਕੀਤੀ ਜਿੱਥੇ ਹਰ ਪੁਲਿਸ ਕਰਮਚਾਰੀ ਅਤੇ ਅਧਿਕਾਰੀ ਵਿੱਚ ਖੇਡ ਭਾਵਨਾ ਪੈਦਾ ਹੋਵੇ। ਉਨ੍ਹਾਂ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਆਪਣੀ ਸਵੇਰ ਦੀ ਸ਼ੁਰੂਆਤ ਆਪਣੇ ਅਧੀਨ ਕਰਮਚਾਰੀਆਂ ਦੇ ਨਾਲ ਪਰੇਡ ਨਾਲ ਕਰਨੀ ਚਾਹੀਦੀ ਹੈ ਅਤੇ ਆਪਣੀ ਸ਼ਾਮ ਉਨ੍ਹਾਂ ਨਾਲ ਖੇਡਾਂ ਖੇਡਦੇ ਹੋਏ ਬਿਤਾਉਣੀ ਚਾਹੀਦੀ ਹੈ। ਇਸ ਨਾਲ ਕੰਮ ਨਾਲ ਸਬੰਧਿਤ ਤਣਾਅ ਤੋਂ ਰਾਹਤ ਮਿਲੇਗੀ ਅਤੇ ਪ੍ਰਦਰਸ਼ਨ ਵਿੱਚ ਸੁਧਾਰ ਹੋਵੇਗਾ। ਸ਼੍ਰੀ ਸ਼ਾਹ ਨੇ ਕਿਹਾ ਕਿ ਖੇਡਾਂ ਸਾਨੂੰ ਵਿਆਪਕ ਤੌਰ 'ਤੇ ਸੋਚਣਾ ਸਿਖਾਉਂਦੀਆਂ ਹਨ। ਸਾਰੇ ਕੇਂਦਰੀ ਅਤੇ ਰਾਜ ਪੁਲਿਸ ਬਲਾਂ ਨੂੰ ਉੱਪਰ ਤੋਂ ਹੇਠਾਂ ਤੱਕ ਇਸ ਆਦਤ ਨੂੰ ਪੈਦਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਸੇਵਾ ਨਿਯਮਾਂ ਵਿੱਚ ਢਿੱਲ ਦੇ ਕੇ ਅਤੇ ਭਰਤੀ ਪ੍ਰਕਿਰਿਆਵਾਂ ਨੂੰ ਉਸ ਅਨੁਸਾਰ ਢਾਲ ਕੇ ਸੁਰੱਖਿਆ ਬਲਾਂ ਦੇ ਅੰਦਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਦਮ ਚੁੱਕ ਰਹੀ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪਿਛਲੇ ਸਾਲ ਗ੍ਰਹਿ ਮੰਤਰਾਲੇ ਨੇ ਕਈ ਪਹਿਲਕਦਮੀਆਂ ਕੀਤੀਆਂ, ਜਿਨ੍ਹਾਂ ਵਿੱਚ ਪ੍ਰਤਿਭਾ ਦੀ ਪਹਿਚਾਣ ਲਈ ਭਰਤੀ ਨਿਯਮਾਂ ਵਿੱਚ ਬਦਲਾਅ, ਹਰੇਕ ਫੋਰਸ ਵਿੱਚ 25 ਆਊਟਡੋਰ ਸਪੋਰਟਸ ਟੀਮਾਂ ਦਾ ਗਠਨ ਅਤੇ ਸੀਏਪੀਐਫ ਦੀਆਂ ਸੰਯੁਕਤ ਟੀਮਾਂ ਬਣਾਉਣਾ ਸ਼ਾਮਲ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰਸਤਾਵਿਤ ਰਾਸ਼ਟਰੀ ਖੇਡ ਬਿਲ ਵਿੱਚ ਰਾਜ ਪੱਧਰ 'ਤੇ ਪੁਲਿਸ ਬਲਾਂ ਨੂੰ ਮਾਨਤਾ ਦੇਣ ਦੀ ਵਿਵਸਥਾ ਸ਼ਾਮਲ ਹੈ, ਜਿਸ ਨਾਲ ਹਰੇਕ ਪੁਲਿਸ ਬਲ ਰਾਸ਼ਟਰੀ ਖੇਡ ਸਮਾਗਮਾਂ ਵਿੱਚ ਇੱਕ ਇਕਾਈ ਵਜੋਂ ਹਿੱਸਾ ਲੈ ਸਕੇਗਾ।
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ, ਪਿਛਲੇ 10 ਵਰ੍ਹਿਆਂ ਵਿੱਚ ਖੇਡ ਬਜਟ ਵਿੱਚ ਪੰਜ ਗੁਣਾ ਵਾਧਾ ਹੋਇਆ ਹੈ, ਜੋ ਕਿ ਖੇਡਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਵੱਡੀ ਗਿਣਤੀ ਵਿੱਚ ਨਵੇਂ ਖੇਡ ਬੁਨਿਆਦੀ ਢਾਂਚੇ ਵਿਕਸਿਤ ਕੀਤੇ ਗਏ ਹਨ। ਟੌਪਸ (ਟਾਰਗੇਟ ਓਲੰਪਿਕ ਪੋਡੀਅਮ ਸਕੀਮ) ਦੇ ਤਹਿਤ, ਲਗਭਗ 3,000 ਐਥਲੀਟਾਂ ਨੂੰ 2036 ਦੀਆਂ ਓਲੰਪਿਕ ਖੇਡਾਂ ਦੀ ਤਿਆਰੀ ਲਈ ₹50,000 ਦੇ ਮਾਸਿਕ ਵਜ਼ੀਫੇ ਨਾਲ ਸਹਾਇਤਾ ਦਿੱਤੀ ਜਾ ਰਹੀ ਹੈ। ਫਿੱਟ ਇੰਡੀਆ ਮੂਵਮੈਂਟ ਨੇ ਐਥਲੀਟ ਚੋਣ ਪ੍ਰਕਿਰਿਆ 'ਤੇ ਵੀ ਸਕਾਰਾਤਮਕ ਪ੍ਰਭਾਵ ਪਾਇਆ ਹੈ, ਜਿਸ ਦੇ ਨਤੀਜੇ ਵਜੋਂ ਓਲੰਪਿਕ, ਪੈਰਾਲੰਪਿਕਸ ਅਤੇ ਏਸ਼ੀਆਈ ਖੇਡਾਂ ਵਿੱਚ ਜਿੱਤੇ ਗਏ ਮੈਡਲਾਂ ਦੀ ਗਿਣਤੀ ਵਿੱਚ ਤਿੰਨ ਗੁਣਾ ਵਾਧਾ ਹੋਇਆ ਹੈ।

ਸ਼੍ਰੀ ਅਮਿਤ ਸ਼ਾਹ ਨੇ ਉਮੀਦ ਪ੍ਰਗਟਾਈ ਕਿ ਭਾਰਤ 2036 ਦੇ ਓਲੰਪਿਕ ਵਿੱਚ ਮੈਡਲਾਂ ਦੀ ਸੂਚੀ ਵਿੱਚ ਟੌਪ 5 ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਖੇਡਾਂ ਨੂੰ ਹਰ ਪਿੰਡ ਵਿੱਚ ਲੈ ਜਾ ਰਹੀ ਹੈ, ਅਤੇ ਹਰ ਖੇਡ ਵਿੱਚ ਬੱਚਿਆਂ ਦੀ ਚੋਣ ਅਤੇ ਟ੍ਰੇਨਿੰਗ ਵਿਗਿਆਨਕ ਢੰਗ ਨਾਲ ਕੀਤੀ ਜਾ ਰਹੀ ਹੈ। ਸ਼੍ਰੀ ਸ਼ਾਹ ਨੇ ਅੱਗੇ ਕਿਹਾ ਕਿ ਦੇਸ਼ ਵਿੱਚ ਹੁਣ ਖੇਡਾਂ ਲਈ ਇੱਕ ਬਹੁਤ ਹੀ ਸਕਾਰਾਤਮਕ ਮਾਹੌਲ ਵਿਕਸਿਤ ਹੋ ਰਿਹਾ ਹੈ।
************
ਆਰਕੇ/ਵੀਵੀ/ਐੱਚਐੱਸ/ਪੀਐੱਸ/ਪੀਆਰ
(Release ID: 2146062)