ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਣ ਮਹੋਤਸਵ ਸਮਾਰੋਹ ਵਿੱਚ ਮਾਣਯੋਗ ਜੱਜਾਂ ਦੀ ਉਤਸ਼ਾਹਜਨਕ ਭਾਗੀਦਾਰੀ ਦੀ ਸ਼ਲਾਘਾ ਕੀਤੀ
प्रविष्टि तिथि:
19 JUL 2025 7:02PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਣ ਮਹੋਤਸਵ ਸਮਾਰੋਹ ਵਿੱਚ ਮਾਣਯੋਗ ਜੱਜਾਂ ਦੀ ਉਤਸ਼ਾਹਜਨਕ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਦਿਸ਼ਾ ਵਿੱਚ ਨਾਗਰਿਕਾਂ ਨੂੰ ਪ੍ਰੇਰਿਤ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਰੇਖਾਂਕਿਤ ਕੀਤਾ।
ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਨਿਆਂਪਾਲਿਕਾ ਦੀ ਇਹ ਭਾਗੀਦਾਰੀ "ਏਕ ਪੇੜ ਮਾਂ ਕੇ ਨਾਮ" ਜਿਹੇ ਰਾਸ਼ਟਰਵਿਆਪੀ ਅਭਿਯਾਨ ਨੂੰ ਨਵੀਂ ਗਤੀ ਦੇਵੇਗਾ, ਜਿਸਦਾ ਉਦੇਸ਼ ਲੋਕਾਂ ਨੂੰ ਆਪਣੀਆਂ ਮਾਵਾਂ ਦੀ ਯਾਦ ਵਿੱਚ ਪੌਦੇ ਲਗਾਉਣ ਲਈ ਪ੍ਰੇਰਿਤ ਕਰਨਾ ਹੈ।
ਦਿੱਲੀ-ਐੱਨਸੀਟੀ ਸਰਕਾਰ ਦੇ ਮੰਤਰੀ ਸ਼੍ਰੀ ਮਨਜਿੰਦਰ ਸਿੰਘ ਸਿਰਸਾ ਦੁਆਰਾ ਐਕਸ 'ਤੇ ਸਾਂਝੇ ਕੀਤੇ ਗਏ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ-
"ਵਣ ਮਹੋਤਸਵ ਵਿੱਚ ਮਾਣਯੋਗ ਜੱਜਾਂ ਦੀ ਭਾਗੀਦਾਰੀ ਹਰ ਕਿਸੀ ਨੂੰ ਪ੍ਰੇਰਿਤ ਕਰਨ ਵਾਲੀ ਹੈ। ਮੈਨੂੰ ਵਿਸ਼ਵਾਸ ਹੈ ਕਿ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਨੂੰ ਇਸ ਨਾਲ ਇੱਕ ਨਵੀਂ ਗਤੀ ਮਿਲੇਗੀ।
#EkPedMaaKeNaam"
*****
ਐੱਮਜੇਪੀਐੱਸ/ਐੱਸਆਰ
(रिलीज़ आईडी: 2146182)
आगंतुक पटल : 27
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam