ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮੇਘਾਲਿਆ ਰਾਜ ਦੁਆਰਾ ਕੀਤੀ ਗਈ ਵਿਸ਼ੇਸ਼ ਪ੍ਰਗਤੀ ਦੀ ਸ਼ਲਾਘਾ ਕਰਦੇ ਹੋਏ ਇੱਕ ਲੇਖ ਸਾਂਝਾ ਕੀਤਾ

Posted On: 20 JUL 2025 4:39PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਟੂਰਿਜ਼ਮ, ਯੁਵਾ ਸਸ਼ਕਤੀਕਰਣ, ਮਹਿਲਾਵਾਂ ਦੀ ਅਗਵਾਈ ਵਾਲੇ ਸਵੈ-ਸਹਾਇਤਾ ਸਮੂਹਾਂ, ਪ੍ਰਧਾਨ ਮੰਤਰੀ ਸੂਰਯ ਘਰ ਮੁਫ਼ਤ ਬਿਜਲੀ ਯੋਜਨਾ, ਵਾਇਬ੍ਰੈਂਟ ਵਿਲੇਜ ਪ੍ਰੋਗਰਾਮ ਜਿਹੀਆਂ ਪਹਿਲਕਦਮੀਆਂ ਰਾਹੀਂ ਮੇਘਾਲਿਆ ਵਿੱਚ ਹੋਏ ਜ਼ਿਕਰਯੋਗ ਪਰਿਵਰਤਨ ਨੂੰ ਉਜਾਗਰ ਕੀਤਾ ਗਿਆ ਹੈ।

ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਦੇ ਐਕਸ ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ:

“ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ  @nsitharaman ਨੇ ਟੂਰਿਜ਼ਮ, ਯੁਵਾ ਸਸ਼ਕਤੀਕਰਣ, ਮਹਿਲਾ-ਅਗਵਾਈ ਵਾਲੇ ਸਵੈ ਸਹਾਇਤਾ ਸਮੂਹਾਂ, ਪ੍ਰਧਾਨ ਮੰਤਰੀ ਸੂਰਯ ਘਰ ਮੁਫ਼ਤ ਬਿਜਲੀ ਯੋਜਨਾ, ਵਾਇਬ੍ਰੈਂਟ ਵਿਲੇਜ ਪ੍ਰੋਗਰਾਮ ਜਿਹੀਆਂ ਪਹਿਲਕਦਮੀਆਂ ਅਤੇ ਹੋਰ ਮਾਧਿਅਮਾਂ ਨਾਲ ਮੇਘਾਲਿਆ ਵਿੱਚ ਹੋਏ ਜ਼ਿਕਰਯੋਗ ਪਰਿਵਰਤਨ ਨੂੰ ਉਜਾਗਰ ਕੀਤਾ। ਮਜ਼ਬੂਤ ਸਰਕਾਰੀ ਸਮਰਥਨ ਅਤੇ ਜੀਵੰਤ ਭਾਈਚਾਰਕ ਭਾਵਨਾ ਦੇ ਨਾਲ, ਇਹ ਰਾਜ ਇੱਕ ਮਜ਼ਬੂਤ ਅਤੇ ਆਤਮਨਿਰਭਰ ਭਾਰਤ ਦੇ ਲਈ ਇੱਕ ਆਦਰਸ਼ ਉਦਾਹਰਣ ਬਣ ਕੇ ਖੜ੍ਹਾ ਹੈ।”

 

***********

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ


(Release ID: 2146271)