ਲੋਕ ਸਭਾ ਸਕੱਤਰੇਤ
ਲੋਕ ਸਭਾ ਸਪੀਕਰ ਨੇ ਲੋਕਮਾਨਯ ਬਾਲ ਗੰਗਾਧਰ ਤਿਲਕ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ
Posted On:
23 JUL 2025 7:09PM by PIB Chandigarh
ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਅੱਜ ਲੋਕਮਾਨਯ ਬਾਲ ਗੰਗਾਧਰ ਤਿਲਕ ਦੀ ਜਯੰਤੀ ਦੇ ਅਵਸਰ ‘ਤੇ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿੱਚ ਉਨ੍ਹਾਂ ਦੇ ਚਿੱਤਰ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ।
ਇਸ ਮੌਕੇ ‘ਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਸ਼੍ਰੀ ਮੱਲਿਕਾਰਜੁਨ ਖੜਗੇ; ਰਾਜ ਸਭਾ ਦੇ ਡਿਪਟੀ ਚੇਅਰਮੈਨ, ਸ਼੍ਰੀ ਹਰਿਵੰਸ਼; ਸੰਸਦ ਮੈਂਬਰ; ਸਾਬਕਾ ਮੈਂਬਰ ਅਤੇ ਹੋਰ ਪਤਵੰਤਿਆਂ ਨੇ ਵੀ ਲੋਕਮਾਨਯ ਬਾਲ ਗੰਗਾਧਰ ਤਿਲਕ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ।
ਲੋਕ ਸਭਾ ਦੇ ਮਹਾਸਕੱਤਰ (Secretary-General), ਸ਼੍ਰੀ ਉਤਪਲ ਕੁਮਾਰ ਸਿੰਘ ਅਤੇ ਰਾਜ ਸਭਾ ਦੇ ਮਹਾ ਸਕੱਤਰ, ਸ਼੍ਰੀ ਪੀ.ਸੀ. ਮੋਦੀ ਨੇ ਵੀ ਲੋਕਮਾਨਯ ਬਾਲ ਗੰਗਾਧਰ ਤਿਲਕ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
ਲੋਕਮਾਨਯ ਦੇ ਨਾਮ ਨਾਲ ਪ੍ਰਸਿੱਧ ਸ਼੍ਰੀ ਬਾਲ ਗੰਗਾਧਰ ਤਿਲਕ ਉੱਘੇ ਰਾਸ਼ਟਰਵਾਦੀ, ਦੂਰਦਰਸ਼ੀ ਨੇਤਾ, ਸਮਾਜ ਸੁਧਾਰਕ ਅਤੇ ਵਿਦਵਾਨ ਸਨ। ਉਨ੍ਹਾਂ ਨੇ ਭਾਰਤੀ ਸੁਤੰਤਰਤਾ ਸੰਗ੍ਰਾਮ ਦੇ ਦੌਰਾਨ ਆਮ ਜਨਤਾ ਵਿੱਚ ਰਾਜਨੀਤਕ ਚੇਤਨਾ ਜਾਗ੍ਰਿਤ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ। ਉਹ ਸਵਰਾਜ ਦੇ ਕੱਟੜ ਸਮਰਥਕ ਸਨ ਅਤੇ ਉਨ੍ਹਾਂ ਦੇ ਪ੍ਰੇਰਕ ਨਾਅਰੇ- “ਸਵਰਾਜ ਮੇਰਾ ਜਨਮ ਸਿੱਧ ਅਧਿਕਾਰ ਹੈ, ਅਤੇ ਮੈਂ ਇਸ ਨੂੰ ਲੈ ਕੇ ਰਹਾਂਗਾ!”— ਨੇ ਦੇਸ਼ਵਾਸੀਆਂ ਨੂੰ ਬਸਤੀਵਾਦੀ ਸ਼ਾਸਨ ਦੇ ਵਿਰੁੱਧ ਸੰਘਰਸ਼ ਕਰਨ ਲਈ ਪ੍ਰੇਰਿਤ ਕੀਤਾ।
ਰਾਸ਼ਟਰ ਦੇ ਪ੍ਰਤੀ ਲੋਕਮਾਨਯ ਤਿਲਕ ਦੇ ਅਸਾਧਾਰਣ ਯੋਗਦਾਨ ਦੇ ਸਨਮਾਨ ਵਿੱਚ ਸੰਵਿਧਾਨ ਸਦਨ (ਤਤਕਾਲੀ ਸੰਸਦ ਭਵਨ) ਦੇ ਸੈਂਟਰਲ ਹਾਲ ਵਿੱਚ ਉਨ੍ਹਾਂ ਦੇ ਚਿੱਤਰ ਦਾ ਉਦਘਾਟਨ 28 ਜੁਲਾਈ 1956 ਨੂੰ ਤਤਕਾਲੀ ਪ੍ਰਧਾਨ ਮੰਤਰੀ, ਪੰਡਿਤ ਜਵਾਹਰ ਲਾਲ ਨਹਿਰੂ ਦੁਆਰਾ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ, ਲੋਕ ਸਭਾ ਸਪੀਕਰ, ਸ਼੍ਰੀ ਓਮ ਬਿਰਲਾ ਨੇ X ‘ਤੇ ਦਿੱਤੇ ਗਏ ਸੰਦੇਸ਼ ਵਿੱਚ ਭਾਰਤ ਦੇ ਸੁਤੰਤਰਤਾ ਅੰਦਲੋਨ ਵਿੱਚ ਲੋਕਮਾਨਯ ਤਿਲਕ ਦੀ ਮਹੱਤਵਪੂਰਨ ਭੂਮਿਕਾ ਅਤੇ ਜਨਤਕ ਸੇਵਾ ਦੀ ਉਨ੍ਹਾਂ ਦੀ ਵਿਰਾਸਤ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਕਿਹਾ, “ਉਨ੍ਹਾਂ ਦਾ ਜੀਵਨ ਰਾਸ਼ਟਰ ਭਗਤੀ, ਨਿਡਰਤਾ ਅਤੇ ਵਿਚਾਰਧਾਰਕ ਦ੍ਰਿੜ੍ਹਤਾ ਦੀ ਅਦੁੱਤੀ ਮਿਸਾਲ ਹੈ।”
************
ਏਐੱਮ
(Release ID: 2147667)