ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਹੋਏ ਹਾਦਸੇ ਵਿੱਚ ਜਾਨੀ –ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ

प्रविष्टि तिथि: 24 JUL 2025 11:03PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਇੱਕ ਹਾਦਸੇ ਵਿੱਚ ਹੋਏ ਜਾਨੀ –ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ  ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਵਿੱਚ ਕਿਹਾ:

 “ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਹਾਦਸੇ ਵਿੱਚ ਹੋਏ ਜਾਨੀ-ਨੁਕਸਾਨ ਤੋਂ ਦੁਖੀ ਹਾਂ। ਇਸ ਹਾਦਸੇ ਵਿੱਚ ਆਪਣੇ ਪ੍ਰਿਯਜਨਾਂ (ਨਿਕਟ ਸਬੰਧੀਆਂ) ਨੂੰ ਗੁਆਉਣ ਵਾਲਿਆਂ ਦੇ ਪ੍ਰਤੀ ਸੰਵੇਦਨਾ। ਜ਼ਖਮੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।

ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ : ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)"

 

************

ਐੱਮਜੇਪੀਐੱਸ/ਵੀਜੇ


(रिलीज़ आईडी: 2148246) आगंतुक पटल : 32
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada