ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵ ਦੇ ਰਾਸ਼ਟਰਪਤੀ ਨੇ ਮਾਲਦੀਵ ਦੇ ਰੱਖਿਆ ਮੰਤਰਾਲੇ ਭਵਨ ਦਾ ਸੰਯੁਕਤ ਰੂਪ ਨਾਲ ਉਦਘਾਟਨ ਕੀਤਾ

Posted On: 25 JUL 2025 8:43PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਮੁਈਜ਼ੂ ਨੇ ਅੱਜ ਮਾਲੇ ਵਿੱਚ ਮਾਲਦੀਵ ਦੇ ਅਤਿ-ਆਧੁਨਿਕ ਰੱਖਿਆ ਮੰਤਰਾਲੇ ਭਵਨ ਦਾ ਸੰਯੁਕਤ ਰੂਪ ਨਾਲ ਉਦਘਾਟਨ ਕੀਤਾ।

ਹਿੰਦ ਮਹਾਸਾਗਰ ਦੇ ਦ੍ਰਿਸ਼ ਦੇ ਨਾਲ ਗਿਆਰਾਂ ਮੰਜ਼ਿਲਾ ਇਹ ਇਮਾਰਤ ਦੋਵੇਂ ਦੇਸ਼ਾਂ ਦੇ ਵਿੱਚ ਮਜ਼ਬੂਤ ਅਤੇ ਲੰਬੇ ਸਮੇਂ ਦੇ ਰੱਖਿਆ ਅਤੇ ਸੁਰੱਖਿਆ ਸਹਿਯੋਗ ਦਾ ਪ੍ਰਤੀਕ ਹੈ।

ਰੱਖਿਆ ਮੰਤਰਾਲੇ ਦਾ ਭਵਨ ਭਾਰਤ ਦੀ ਵਿੱਤੀ ਸਹਾਇਤਾ ਨਾਲ ਨਿਰਮਿਤ ਕੀਤਾ ਗਿਆ ਹੈ ਅਤੇ ਇਹ ਮਾਲਦੀਵ ਦੇ ਰੱਖਿਆ ਅਤੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਦੀਆਂ ਸਮਰੱਥਾਵਾਂ ਨੂੰ ਵਧਾਉਣ ਵਿੱਚ ਯੋਗਦਾਨ ਦੇਵੇਗਾ।

****

ਐੱਮਜੇਪੀਐੱਸ/ ਵੀਜੇ


(Release ID: 2148877)