ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਾਲਦੀਵ ਦੀ ਸੁਤੰਤਰਤਾ ਦੇ 60ਵੀਂ ਵਰ੍ਹੇਗੰਢ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

Posted On: 26 JUL 2025 6:47PM by PIB Chandigarh

ਆਪਣੀ ਮਾਲੇ ਦੀ ਯਾਤਰਾ ਦੌਰਾਨ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਲਦੀਵ ਦੀ ਸੁਤੰਤਰਤਾ ਦੇ 60ਵੀਂ ਵਰ੍ਹੇਗੰਢ ਸਮਾਰੋਹ ਵਿੱਚ ‘ਮੁੱਖ ਮਹਿਮਾਨ’ ਵਜੋਂ ਹਿੱਸਾ ਲਿਆ। ਇਹ ਪਹਿਲਾਂ ਮੌਕਾ ਹੈ ਜਦੋਂ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੇ ਮਾਲਦੀਵ ਦੇ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ (President Muizzu) ਦੁਆਰਾ ਸੱਦੇ ਜਾਣ ਵਾਲੇ ਰਾਜ ਜਾਂ ਸਰਕਾਰ ਦੇ ਮੁਖੀ ਦੇ ਪੱਧਰ 'ਤੇ ਪਹਿਲੇ ਵਿਦੇਸ਼ੀ ਨੇਤਾ ਵੀ ਹਨ।

 

 

ਪ੍ਰਧਾਨ ਮੰਤਰੀ ਨੇ, ਮਾਲਦੀਵ ਦੇ ਰਾਸ਼ਟਰਪਤੀ, ਮਹਾਮਹਿਮ ਡਾ. ਮੋਹੰਮਦ ਮੁਈਜ਼ੂ ਦੇ ਨਾਲ ਰਿਪਬਲਿਕ ਸਕੁਏਅਰ ਵਿੱਚ ਸੁਤੰਤਰਤਾ ਦਿਵਸ ਪਰੇਡ ਦੇਖੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਮਾਲਦੀਵ ਦੀ ਜਨਤਾ ਅਤੇ ਸਰਕਾਰ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਸਮਾਰੋਹ ਵਿੱਚ ਮਾਲਦੀਵ ਦੇ ਰਾਸ਼ਟਰੀ ਸੁਰੱਖਿਆ ਬਲਾਂ ਅਤੇ ਹੋਰ ਸਥਾਨਕ ਇਕਾਈਆਂ ਦੁਆਰਾ ਇੱਕ ਜੀਵੰਤ ਪਰੇਡ ਦਾ ਆਯੋਜਨ ਵੀ ਕੀਤਾ ਗਿਆ, ਨਾਲ ਹੀ ਸੱਭਿਆਚਾਰਕ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਇੱਕ ਆਧੁਨਿਕ ਰਾਸ਼ਟਰ ਦੇ ਰੂਪ ਵਿੱਚ ਮਾਲਦੀਵ ਦੀਆਂ ਉਪਲਬਧੀਆਂ ਨੂੰ ਦਰਸਾਇਆ ਗਿਆ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਮੁਈਜ਼ੂ ਅਤੇ ਮਾਲਦੀਵ ਦੀ ਜਨਤਾ ਦਾ ਉਨ੍ਹਾਂ ਦੇ ਪਿਆਰ ਭਰੇ ਸੱਦੇ ਲਈ ਧੰਨਵਾਦ ਕੀਤਾ। ਸੁਤੰਤਰਤਾ ਦਿਵਸ ਸਮਾਰੋਹ ਵਿੱਚ ‘ਮੁੱਖ ਮਹਿਮਾਨ’ ਦੇ ਰੂਪ ਵਿੱਚ ਉਨ੍ਹਾਂ ਦੀ ਭਾਗੀਦਾਰੀ ਭਾਰਤ ਅਤੇ ਮਾਲਦੀਵ ਦੇ ਦੁਵੱਲੇ ਸਬੰਧਾਂ ਵਿੱਚ ਇੱਕ ਮੀਲ ਦਾ ਪੱਥਰ ਹੈ। ਸਾਲ 2025 ਵਿੱਚ ਭਾਰਤ ਅਤੇ ਮਾਲਦੀਵ ਦੇ ਦਰਮਿਆਨ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੇ 60 ਵਰ੍ਹੇ ਵੀ ਪੂਰੇ ਹੋਣਗੇ।

****

ਐੱਮਜੇਪੀਐੱਸ/ਵੀਜੇ


(Release ID: 2148977)