ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ਅੱਠਵੇਂ ਰਾਸ਼ਟਰੀ ਸੁਰੱਖਿਆ ਰਣਨੀਤੀ ਸੰਮੇਲਨ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ ਮੋਦੀ ਨੇ ਮਜ਼ਬੂਤ ਰਾਜਨੀਤਕ ਇੱਛਾ ਸ਼ਕਤੀ ਦਾ ਪ੍ਰਦਰਸ਼ਨ ਕਰਦੇ ਹੋਏ, ਇੱਕ ਵਾਰ ਫਿਰ ਅੱਤਵਾਦ ਵਿਰੁੱਧ ਜ਼ੀਰੋ ਟੌਲਰੈਂਸ ਦੀ ਨੀਤੀ ਦੀ ਨਾ ਸ਼ਿਰਫ ਪੁਸ਼ਟੀ ਕੀਤੀ, ਸਗੋਂ ਇਸ ਨੂੰ ਆਪ੍ਰੇਸ਼ਨ ਸਿੰਦੂਰ ਰਾਹੀਂ ਦੁਨੀਆ ਦੇ ਸਾਹਮਣੇ ਇੱਕ ਸ਼ਾਨਦਾਰ ਢੰਗ ਨਾਲ ਪੇਸ਼ ਕੀਤਾ ਹੈ

ਵੱਖ-ਵੱਖ ਰਾਜਾਂ ਵਿੱਚ ਫੈਲੇ ਹੋਏ ਕਈ ਮੁੱਦਿਆਂ ਦਾ ਸਮਾਧਾਨ ਕਰਨ ਦਾ ਕੰਮ ਮੋਦੀ ਸਰਕਾਰ ਨੇ ਕੀਤਾ ਹੈ

ਭਾਰਤ ਸਭ ਤੋਂ ਤੇਜ਼ੀ ਨਾਲ ਉੱਭਰ ਰਹੀਆਂ ਅਰਥਵਿਵਸਥਾਵਾਂ ਵਿੱਚੋਂ ਇੱਕ ਹੈ, ਇਸ ਦੇ ਨਾਲ ਦੇਸ਼ ਦੇ ਸਾਹਮਣੇ ਚੁਣੌਤੀਆਂ ਵੀ ਵਧ ਰਹੀਆਂ ਹਨ; ਸਾਨੂੰ ਵਧੇਰੇ ਚੌਕਸ ਰਹਿਣਾ ਚਾਹੀਦਾ ਹੈ ਅਤੇ ਜਾਗਰੂਕਤਾ ਨਾਲ ਸਮੱਸਿਆਵਾਂ ਨਾਲ ਨਜਿੱਠਣਾ ਹੋਵੇਗਾ

ਇਹ ਕਾਨਫਰੰਸ ਸੀਨੀਅਰ ਅਧਿਕਾਰੀਆਂ ਨੂੰ ਨੌਜਵਾਨ ਅਧਿਕਾਰੀਆਂ ਦਾ ਮਾਰਗਦਰਸ਼ਨ ਕਰਨ, ਉਨ੍ਹਾਂ ਨੂੰ ਚੁਣੌਤੀਆਂ ਨਾਲ ਜਾਣੂ ਕਰਵਾਉਣ ਅਤੇ ਉਨ੍ਹਾਂ ਦੇ ਹੱਲ ਲੱਭਣ ਦਾ ਰਸਤਾ ਦਿਖਾਉਣ ਦੇ ਯੋਗ ਬਣਾਉਣ ਵਿੱਚ ਮਹੱਤਵਪੂਰਨ ਹੈ

ਸਾਰੇ ਰਾਜਾਂ ਅਤੇ ਕੇਂਦਰੀ ਜਾਂਚ ਏਜੰਸੀਆਂ ਦੇ ਪੁਲਿਸ ਬਲਾਂ ਨੂੰ ਦੁਨੀਆ ਵਿੱਚ ਸਭ ਤੋਂ ਵਧੀਆ ਬਣਨ ਦੇ ਟੀਚੇ ਨਾਲ ਅੱਗੇ ਵਧਣਾ ਚਾਹੀਦਾ ਹੈ

ਦੇਸ਼ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ, ਅਸਲ-ਸਮੇਂ ਦੇ ਡੇਟਾ ਸ਼ੇਅਰਿੰਗ ਲਈ ਇੱਕ ਭਰੋਸੇਯੋਗ ਈਕੋਸਿਸਟਮ ਸਥਾਪਿਤ ਕੀਤਾ ਜਾਣਾ ਚਾਹੀਦਾ ਹੈ

ਸਾਰੀਆਂ ਏਜੰਸੀਆਂ ਨੂੰ ਸੁਰੱਖਿਆ-ਪਹਿਲਾਂ ਪਹੁੰਚ, ਚੌਕਸੀ ਦੀ ਆਦਤ ਅਤੇ ਤਾਲਮੇਲ ਨੂੰ

Posted On: 26 JUL 2025 10:55PM by PIB Chandigarh

ਅੱਠਵਾਂ ਰਾਸ਼ਟਰੀ ਸੁਰੱਖਿਆ ਰਣਨੀਤੀ ਸੰਮੇਲਨ/ਐੱਨਐੱਸਐੱਸਸੀ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਸੰਬੋਧਨ ਨਾਲ ਸਮਾਪਤ ਹੋਇਆ। ਗ੍ਰਹਿ ਮੰਤਰੀ ਨੇ ਕਾਰਗਿਲ ਵਿਜਯ ਦਿਵਸ ਦੇ ਮੌਕੇ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਨਾਲ ਹੀ ਸਿੰਦੂਰ ਆਪ੍ਰੇਸ਼ਨ ਦੌਰਾਨ ਹਥਿਆਰਬੰਦ ਬਲਾਂ ਅਤੇ ਬੀਐੱਸਐੱਫ ਦੇ ਯਤਨਾਂ ਨੂੰ ਸਲਾਮ ਕੀਤਾ। ਉਨ੍ਹਾਂ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਦ੍ਰਿੜ੍ਹ ਇਰਾਦੇ ਅਤੇ ਨਾਗਰਿਕਾਂ ਦੇ ਸਮਰਥਨ ਨੇ ਦੁਨੀਆ ਭਰ ਵਿੱਚ ਅੱਤਵਾਦ ਪ੍ਰਤੀ ਜ਼ੀਰੋ ਟੌਲਰੈਂਸ ਦਾ ਇੱਕ ਮਜ਼ਬੂਤ ਸੰਦੇਸ਼ ਦਿੱਤਾ।

ਇਹ ਦੱਸਦੇ ਹੋਏ ਕਿ ਭਾਰਤ ਦੀ ਅਰਥਵਿਵਸਥਾ ਵਿਸ਼ਵ ਪੱਧਰ 'ਤੇ ਚੌਥੇ ਸਥਾਨ 'ਤੇ ਪਹੁੰਚ ਗਈ ਹੈ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਹੁਣ ਨਵੀਆਂ ਅਤੇ ਉੱਭਰ ਰਹੀਆਂ ਟੈਕਨੋਲੋਜੀਆਂ, ਸਟਾਰਟ-ਅੱਪਸ, ਗ੍ਰੀਨ ਐਨਰਜੀ ਅਤੇ ਨਵੀਨਤਾਵਾਂ ਵਿੱਚ ਵਿਸ਼ਵ ਮੋਹਰੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਦੇ ਵਧਦੇ ਕੱਦ ਦੇ ਕਾਰਨ ਆਉਣ ਵਾਲੇ ਵਰ੍ਹਿਆਂ ਵਿੱਚ ਰਾਸ਼ਟਰੀ ਸੁਰੱਖਿਆ ਚੁਣੌਤੀਆਂ ਹੋਰ ਵਧਣਗੀਆਂ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਚੁਣੌਤੀਆਂ ਨਾਲ ਬਿਹਤਰ ਤਾਲਮੇਲ ਰਾਹੀਂ ਨਜਿੱਠਣ ਦੀ ਲੋੜ ਹੈ, ਉਨ੍ਹਾਂ ਨੇ ਰਣਨੀਤੀਆਂ ਵਿਕਸਿਤ ਕਰਨ, ਲਾਗੂ ਕਰਨ ਅਤੇ ਨਿਗਰਾਨੀ ਕਰਨ ਲਈ ਕੇਂਦਰੀ ਅਤੇ ਰਾਜ ਏਜੰਸੀਆਂ ਦੀਆਂ ਇਕਸਾਰ ਟੀਮਾਂ ਦੇ ਗਠਨ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਹਰੇਕ ਰਾਜ ਵਿੱਚ ਨੌਜਵਾਨ ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰੀ ਚੁਣੌਤੀਆਂ 'ਤੇ ਵਿਚਾਰ ਕਰਨ ਅਤੇ ਉਨ੍ਹਾਂ ਦੇ ਹੱਲ ਲਈ ਰਣਨੀਤੀਆਂ ਤਿਆਰ ਕਰਨ ਲਈ ਸ਼ਾਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਕਰ ਕੀਤਾ ਕਿ ਇਹ ਕਾਨਫਰੰਸ ਸੀਨੀਅਰ ਅਧਿਕਾਰੀਆਂ ਨੂੰ ਨੌਜਵਾਨ ਅਧਿਕਾਰੀਆਂ ਦਾ ਮਾਰਗਦਰਸ਼ਨ ਕਰਨ, ਉਨ੍ਹਾਂ ਨੂੰ ਚੁਣੌਤੀਆਂ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਹੱਲ ਲੱਭਣ ਦਾ ਰਸਤਾ ਦਿਖਾਉਣ ਦੇ ਯੋਗ ਬਣਾਉਣ ਵਿੱਚ ਮਹੱਤਵਪੂਰਨ ਹੈ। ਉਨ੍ਹਾਂ ਨੇ ਤਾਕੀਦ ਕੀਤੀ ਕਿ NATGRID, NIDAAN, iMoT ਅਤੇ CBI ਵਲੋਂ ਤਿਆਰ ਕੀਤੇ ਭਗੌੜਿਆਂ ਦੇ  ਰਾਸ਼ਟਰੀ ਡੇਟਾਬੇਸ ਦੀ ਵਰਤੋ ਲਈ ਨੌਜਵਾਨ ਅਧਿਕਾਰੀਆਂ ਨੂੰ ਪ੍ਰੇਰਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਾਰੇ ਟ੍ਰੇਨਿੰਗ ਪ੍ਰੋਗਰਾਮਾਂ ਵਿੱਚ ਸ਼ਾਮਲ ਕੀਤਾ ਜਾਵੇ। ਦੇਸ਼ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦਾ ਹੱਲ ਕਰਨ ਲਈ, ਅਸਲ-ਸਮੇਂ ਦੇ ਡੇਟਾ ਸ਼ੇਅਰਿੰਗ ਲਈ ਇੱਕ ਭਰੋਸੇਯੋਗ ਈਕੋਸਿਸਟਮ ਸਥਾਪਿਤ ਕੀਤਾ ਜਾਣਾ ਚਾਹੀਦਾ ਹੈ ।

 

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜ਼ੋਰ ਦੇ ਕੇ ਕਿਹਾ ਕਿ ਅਗਲੇ 5-10 ਸਾਲ ਦੇਸ਼ ਦੇ ਵਿਕਾਸ ਅਤੇ ਸੁਰੱਖਿਆ ਲਈ ਬਹੁਤ ਮਹੱਤਵਪੂਰਨ ਹੋਣਗੇ। ਇਹ ਵੇਖਦੇ ਹੋਏ ਕਿ ਭਾਰਤ ਦੇ ਭੂ-ਰਾਜਨੀਤਿਕ ਗੁਆਂਢ ਦੇ ਮੱਦੇਨਜ਼ਰ ਅੰਦਰੂਨੀ ਸੁਰੱਖਿਆ ਚੁਣੌਤੀਆਂ ਗਤੀਸ਼ੀਲ ਰਹਿਣਗੀਆਂ, ਉਨ੍ਹਾਂ ਨੇ ਰਾਜ ਪੁਲਿਸ ਬਲਾਂ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ 'ਸੁਰਕਸ਼ਾ, ਸਜਗਤਾ ਅਤੇ ਸਮਨਵਯ' (ਸੁਰੱਖਿਆ, ਸੁਚੇਤਤਾ ਅਤੇ ਤਾਲਮੇਲ) ਦੇ ਆਦਰਸ਼ ਨੂੰ ਅਪਣਾਉਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਵੱਖ-ਵੱਖ ਰਾਜਾਂ ਵਿੱਚ ਫੈਲੇ ਕਈ ਮੁੱਦਿਆਂ ਨੂੰ ਹੱਲ ਕੀਤਾ ਹੈ। ਐਲਡਬਲਿਊਈ, ਉੱਤਰ ਪੂਰਬ ਅਤੇ ਜੰਮੂ-ਕਸ਼ਮੀਰ ਦੇ ਮਾਮਲੇ ਵਿੱਚ ਪ੍ਰਾਪਤੀਆਂ ਦੀ ਸ਼ਲਾਘਾ ਕਰਦੇ ਹੋਏ, ਉਨ੍ਹਾਂ ਨੇ ਡੀਜੀਐੱਸਪੀ ਨੂੰ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਸ਼ੀਲੇ ਪਦਾਰਥਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਇੱਕ ਸਮਾਨ ਪਹੁੰਚ ਅਪਣਾਉਣ ਲਈ ਕਿਹਾ। ਉਨ੍ਹਾਂ ਨੇ ਵੱਡੇ ਡਰੱਗ ਕਾਰਟੈਲਾਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਲਈ ਉੱਪਰ ਤੋਂ ਹੇਠਾਂ ਅਤੇ ਹੇਠਾਂ ਤੋਂ ਉੱਪਰ ਤੱਕ ਪਹੁੰਚ ਦੀ ਜ਼ਰੂਰਤ ਦੀ ਵਕਾਲਤ ਕੀਤੀ, ਇਸ ਤੋਂ ਇਲਾਵਾ ਨਾਰਕੋ-ਅਪਰਾਧੀਆਂ ਦੀ ਹਵਾਲਗੀ 'ਤੇ ਧਿਆਨ ਕੇਂਦ੍ਰਿਤ ਕੀਤਾ। ਉਨ੍ਹਾਂ ਨੇ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ 'ਨਸ਼ਾ ਮੁਕਤ ਭਾਰਤ' ਵੱਲ ਅਗਲੇ ਤਿੰਨ ਸਾਲਾਂ ਲਈ ਇਸ ਨੂੰ ਪੁਲਿਸ ਦਾ ਮੁੱਖ ਏਜੰਡਾ ਬਣਾਉਣ ਦੇ ਨਿਰਦੇਸ਼ ਦਿੱਤੇ । ਇਹ ਦੱਸਦੇ ਹੋਏ ਕਿ ਪੁਲਿਸ ਸਟੇਸ਼ਨ ਖੁਫੀਆ ਜਾਣਕਾਰੀ ਇਕੱਠੀ ਕਰਨ ਦਾ ਕੇਂਦਰ ਬਿੰਦੂ ਹੈ, ਉਨ੍ਹਾਂ ਪੁਲਿਸ ਲੀਡਰਸ਼ਿਪ ਨੂੰ ਪੁਲਿਸ ਸਟੇਸ਼ਨ ਪੱਧਰ ਤੱਕ ਅਸਲ ਸਮੇਂ ਦੀ ਜਾਣਕਾਰੀ ਸਾਂਝੀ ਕਰਨ ਲਈ ਇੱਕ ਭਰੋਸੇਯੋਗ ਪਲੈਟਫਾਰਮ ਵਿਕਸਿਤ ਕਰਨ ਦਾ ਸੱਦਾ ਦਿੱਤਾ।

ਨਾਗਰਿਕਾਂ ਦੇ ਜੀਵਨ, ਜਾਇਦਾਦ ਅਤੇ ਮਾਣ-ਸਨਮਾਨ ਦੀ ਰੱਖਿਆ ਕਰਨ ਲਈ ਪੁਲਿਸ ਦੇ ਮੁੱਢਲੇ ਫਰਜ਼ 'ਤੇ ਜ਼ੋਰ ਦਿੰਦੇ ਹੋਏ, ਕੇਂਦਰੀ ਗ੍ਰਹਿ ਮੰਤਰੀ ਨੇ ਹਰੇਕ ਰਾਜ ਪੁਲਿਸ ਬਲ ਅਤੇ ਕੇਂਦਰੀ ਏਜੰਸੀ ਨੂੰ ਅੰਦਰੂਨੀ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਉੱਤਮਤਾ ਵੱਲ ਯਤਨ ਕਰਨ ਅਤੇ ਖੁਸ਼ਨੁਮਾ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ। ਖੱਬੇ ਪੱਖੀ ਉੱਗਰਵਾਦ ਪ੍ਰਭਾਵਿਤ ਖੇਤਰਾਂ ਵਿੱਚ ਸਰਵਪੱਖੀ ਵਿਕਾਸ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ, ਸ਼੍ਰੀ ਅਮਿਤ ਸ਼ਾਹ ਨੇ ਡੀਜੀਪੀਜ਼ ਨੂੰ 300 ਤੋਂ ਵੱਧ ਕੇਂਦਰੀ ਅਤੇ ਰਾਜ ਵਿਕਾਸ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਰਾਜ ਪ੍ਰਸ਼ਾਸਨਾਂ ਨਾਲ ਤਾਲਮੇਲ ਕਰਨ ਦੀ ਅਪੀਲ ਕੀਤੀ। ਸਾਡੀਆਂ ਸਮੁੰਦਰੀ ਸਰਹੱਦਾਂ ਨਾਲ ਛੋਟੀਆਂ ਸਮੁੰਦਰੀ ਬੰਦਰਗਾਹਾਂ ਨੂੰ ਸੁਰੱਖਿਅਤ ਕਰਨ ਦੀ ਮਹੱਤਤਾ ਨੂੰ ਸਮਝਦੇ ਹੋਏ, ਸ਼੍ਰੀ ਸ਼ਾਹ ਨੇ ਘੁਸਪੈਠ ਅਤੇ ਤਸਕਰੀ ਗਤੀਵਿਧੀਆਂ ਦਾ ਮੁਕਾਬਲਾ ਕਰਨ ਲਈ ਰਾਜ ਪੁਲਿਸ ਦੇ ਸਮਰੱਥਾ ਨਿਰਮਾਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅੱਤਵਾਦ ਵਿਰੋਧੀ ਪਹਿਲਕਦਮੀਆਂ ਦੀ ਵੀ ਸਮੀਖਿਆ ਕੀਤੀ ਅਤੇ ਵਾਰ-ਵਾਰ ਅਪਰਾਧੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

*****

ਆਰਕੇ/ਵੀਵੀ/ਪੀਐਸ/ਪੀਆਰ


(Release ID: 2149100)