ਖੇਤੀਬਾੜੀ ਮੰਤਰਾਲਾ
azadi ka amrit mahotsav

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ 2 ਅਗਸਤ ਨੂੰ ਜਾਰੀ ਹੋਵੇਗੀ


ਵਾਰਾਣਸੀ ਵਿੱਚ ਆਯੋਜਿਤ ਪ੍ਰੋਗਰਾਮ ਤੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕਿਸਾਨਾਂ ਨੂੰ ਜਾਰੀ ਕਰਨਗੇ ਕਿਸ਼ਤ

ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਦੀ ਪ੍ਰਧਾਨਗੀ ਵਿੱਚ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ-ਪੱਧਰੀ ਮੀਟਿੰਗ ਹੋਈ

ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧਾ ਲਾਭ ਪਹੁੰਚਾਉਣ ਦੇ ਲਈ ਅਭਿਯਾਨ ਦੇ ਰੂਪ ਵਿੱਚ ਦੇਸ਼ਵਿਆਪੀ ਪ੍ਰੋਗਰਾਮ ਦਾ ਆਯੋਜਨ ਹੋਵੇਗਾ

Posted On: 30 JUL 2025 2:00PM by PIB Chandigarh

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਅਗਲੀ ਕਿਸ਼ਤ 2 ਅਗਸਤ ਨੂੰ ਜਾਰੀ ਕੀਤੀ ਜਾਵੇਗੀ। ਇਸ ਸਬੰਧ ਵਿੱਚ ਅੱਜ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਵਿੱਚ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਹੋਈ। ਮੀਟਿੰਗ ਵਿੱਚ 2 ਅਗਸਤ ਨੂੰ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਵਾਰਾਣਸੀ ਵਿੱਚ ਆਯੋਜਿਤ ਹੋਣ ਵਾਲੇ ਪ੍ਰੋਗਰਾਮ ਅਤੇ ਵੱਧ ਤੋਂ ਵੱਧ ਕਿਸਾਨਾਂ ਤੱਕ ਲਾਭ ਯਕੀਨੀ ਪਹੁੰਚਾਉਣ ਦੀਆਂ ਤਿਆਰੀਆਂ ਨੂੰ ਲੈ ਕੇ ਵਿਆਪਕ ਵਿਚਾਰ-ਵਟਾਂਦਰਾ ਹੋਇਆ। ਦੇਸ਼ ਭਰ ਦੇ 731 ਖੇਤੀਬਾੜੀ ਵਿਗਿਆਨ ਕੇਂਦਰਾਂ (ਕੇਵੀਕੇ), ਭਾਰਤੀ ਖੇਤੀਬਾੜੀ ਖੋਜ ਪਰਿਸ਼ਦ (ਆਈਸੀਏਆਰ) ਅਤੇ ਖੇਤੀਬਾੜੀ ਯੂਨੀਵਰਸਿਟੀਆਂ ਦੇ ਡਾਇਰੈਕਟਰ, ਵਾਈਸ ਚਾਂਸਲਰ ਅਤੇ ਹੈੱਡ (ਪ੍ਰਮੁੱਖ) ਵਰਚੁਅਲੀ ਮੀਟਿੰਗ ਵਿੱਚ ਸ਼ਾਮਲ ਰਹੇ।

ਕੇਂਦਰੀ ਮੰਤਰੀ ਨੇ ਰਾਸ਼ਟਰੀ, ਰਾਜ, ਜ਼ਿਲ੍ਹਾ ਅਤੇ ਗ੍ਰਾਮੀਣ ਪੱਧਰ ‘ਤੇ ਕਿਸਾਨਾਂ ਨੂੰ ਪ੍ਰੋਗਰਾਮ ਨਾਲ ਜੋੜਨ ਦੇ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਦੇਸ਼ਵਿਆਪੀ ਪੱਧਰ ‘ਤੇ ਅਭਿਯਾਨ ਦੇ ਰੂਪ ਵਿੱਚ ਪ੍ਰੋਗਰਾਮ ਆਯੋਜਿਤ ਕਰਨ ਦੇ ਲਈ ਰੂਪ-ਰੇਖਾ ਤੈਅ ਕਰਨ ਨੂੰ ਕਿਹਾ।

ਖੇਤੀਬਾੜੀ ਵਿਗਿਆਨ ਕੇਂਦਰਾਂ ਦੀਆਂ ਤਿਆਰੀਆਂ ਨੂੰ ਲੈ ਕੇ ਨਿਰਦੇਸ਼ ਦਿੰਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ 6 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ 3 ਕਿਸ਼ਤਾਂ ਵਿੱਚ ਜਾਰੀ ਹੁੰਦੀ ਹੈ ਅਤੇ ਹਰੇਕ 4 ਮਹੀਨੇ ਵਿੱਚ ਇੱਕ ਕਿਸ਼ਤ ਜਾਰੀ ਕੀਤੀ ਜਾਂਦੀ ਹੈ, ਜਿਸ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਦੇ ਮਾਰਗਦਰਸ਼ਨ ਵਿੱਚ ਸਾਨੂੰ ਕਿਸਾਨਾਂ ਤੱਕ ਲਾਭ ਯਕੀਨੀ ਪਹੁੰਚਾਉਣ ਦਾ ਅਵਸਰ ਪ੍ਰਾਪਤ ਹੁੰਦਾ ਹੈ। ਇਸ ਪੂਰੀ ਪ੍ਰਕਿਰਿਆ ਵਿੱਚ ਕੇਵੀਕੇ ਦੀ ਮਹੱਤਵਪੂਰਨ ਭੂਮਿਕਾ ਰਹਿੰਦੀ ਹੈ। ਇਸ ਵਾਰ ਵੀ ਕੇਵੀਕੇ ਦੀ ਮਜ਼ਬੂਤ ਭੂਮਿਕਾ ਦੀ ਉਮੀਦ ਹੈ, ਜਿਸ ਦੇ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਇਹ ਪ੍ਰੋਗਰਾਮ ਕਿਸਾਨਾਂ ਤੱਕ ਸਿੱਧੇ ਲਾਭ ਪਹੁੰਚਾਉਣ ਅਤੇ ਜਨ ਜਾਗਰੂਕਤਾ ਅਭਿਯਾਨ ਦਾ ਮਾਧਿਅਮ ਵੀ ਹੈ ਇਸ ਲਈ ਪ੍ਰੋਗਰਾਮ ਇੱਕ ਉਤਸਵ ਅਤੇ ਇੱਕ ਮਿਸ਼ਨ ਦੇ ਰੂਪ ਵਿੱਚ ਆਯੋਜਿਤ ਹੋਣਾ ਚਾਹੀਦਾ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨ ਭਾਈ-ਭੈਣਾਂ ਨੂੰ ਵੀ ਤਾਕੀਦ ਕੀਤੀ ਕਿ ਉਹ ਵੱਡੀ ਤੋਂ ਵੱਡੀ ਸੰਖਿਆ ਵਿੱਚ 2 ਅਗਸਤ ਨੂੰ ਪੀਐੱਮ ਕਿਸਾਨ ਸਨਮਾਨ ਨਿਧੀ ਦੀ ਕਿਸ਼ਤ ਜਾਰੀ ਹੋਣ ਵਾਲੇ ਪ੍ਰੋਗਰਾਮ ਨਾਲ ਜੁੜਨ। ਇਹ ਪ੍ਰੋਗਰਾਮ ਲਾਭ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਯੋਜਨਾਵਾਂ ਨਾਲ ਜੁੜਨ ਦਾ ਅਵਸਰ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਖੇਤੀਬਾੜੀ ਸਖੀ, ਡ੍ਰੋਨ ਦੀਦੀ, ਬੈਂਕ ਸਖੀ, ਪਸ਼ੂ ਸਖੀ, ਬੀਮਾ ਸਖੀ ਅਤੇ ਗ੍ਰਾਮ ਪੰਚਾਇਤ ਪੱਧਰ ‘ਤੇ ਸਰਪੰਚਾਂ ਦੇ ਮਾਧਿਅਮ ਨਾਲ ਵੀ ਪ੍ਰੋਗਰਾਮ ਦੀ ਜਾਣਕਾਰੀ ਜਨ-ਜਨ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਸ ਅਵਸਰ ਦੌਰਾਨ ਇਕੱਠੇ ਹੋਏ ਕਿਸਾਨਾਂ ਤੋਂ ਖਰੀਫ ਫਸਲ ਨਾਲ ਜੁੜੇ ਵਿਸ਼ਿਆਂ ‘ਤੇ ਸੰਵਾਦ ਕੀਤਾ ਜਾ ਸਕਦਾ ਹੈ, ਜੋ ਜਨਸੰਪਰਕ ਦੀ ਦਿਸ਼ਾ ਵਿੱਚ ਬੇਹੱਦ ਉਪਯੋਗੀ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਮਾਰਗਦਰਸ਼ਨ ਵਿੱਚ ਸਾਰਿਆਂ ਦੀ ਸਹਿਭਾਗਤਾ ਨਾਲ ਪ੍ਰੋਗਰਾਮ ਨੂੰ ਸਫਲ ਬਣਾਉਣ ਅਤੇ ਵੱਡੀ ਸੰਖਿਆ ਵਿੱਚ ਕਿਸਾਨਾਂ ਤੱਕ ਲਾਭ ਪਹੁੰਚਾਉਣ ਦੇ ਲਈ ਪ੍ਰਤੀਬੱਧਤਾ ਨਾਲ ਕੰਮ ਕੀਤਾ ਜਾਵੇਗਾ।

ਵਰ੍ਹੇ 2019 ਤੋਂ ਸ਼ੁਰੂ ਹੋਈ ਯੋਜਨਾ ਦੇ ਤਹਿਤ ਹੁਣ-ਤੱਕ ਜਾਰੀ 19 ਕਿਸ਼ਤਾਂ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 3.69 ਲੱਖ ਕਰੋੜ ਦੀ ਰਾਸ਼ੀ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ। 20ਵੀਂ ਕਿਸ਼ਤ ਵਿੱਚ 9.7 ਕਰੋੜ ਕਿਸਾਨਾਂ ਨੂੰ ਕਰੀਬ 20,500 ਕਰੋੜ ਦੀ ਰਾਸ਼ੀ ਦਾ ਟ੍ਰਾਂਸਫਰ ਕੀਤਾ ਜਾਵੇਗਾ।

ਮੀਟਿੰਗ ਵਿੱਚ ਖੇਤੀਬਾੜੀ ਸਕੱਤਰ ਸ਼੍ਰੀ ਦੇਵੇਸ਼ ਚਤੁਰਵੇਦੀ, ਭਾਰਤੀ ਖੇਤੀਬਾੜੀ ਖੋਜ ਪਰਿਸ਼ਦ ਦੇ ਡਾਇਰੈਕਟਰ ਜਨਰਲ, ਡਾ. ਐੱਮ. ਐੱਲ. ਜਾਟ ਸਹਿਤ ਖੇਤੀਬਾੜੀ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਸ਼ਾਮਲ ਰਹੇ।

******

ਆਰਸੀ/ਕੇਐੱਸਆਰ/ਏਆਰ


(Release ID: 2150239)