ਭਾਰਤ ਚੋਣ ਕਮਿਸ਼ਨ
azadi ka amrit mahotsav

ਉਪ-ਰਾਸ਼ਟਰਪਤੀ ਚੋਣਾਂ 2025-07-31


ਇਲੈਕਟੋਰਲ ਕਾਲਜ (Electoral College) ਨੂੰ ਅੰਤਿਮ ਰੂਪ ਦਿੱਤਾ ਗਿਆ

Posted On: 31 JUL 2025 5:13PM by PIB Chandigarh
  1. ਭਾਰਤੀ ਸੰਵਿਧਾਨ ਦੇ ਆਰਟੀਕਲ 324 ਦੇ ਤਹਿਤ ਇਲੈਕਸ਼ਨ ਕਮਿਸ਼ਨ ਆਫ ਇੰਡੀਆ, ਉਪ-ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਸੰਚਾਲਿਤ ਕਰਦਾ ਹੈ।

  2. ਸੰਵਿਧਾਨ ਦੇ ਆਰਟੀਕਲ 66(1) ਦੇ ਅਨੁਸਾਰ, ਉਪ-ਰਾਸ਼ਟਰਪਤੀ ਦੀਆਂ ਚੋਣਾਂ ਇੱਕ ਇਲੈਕਟੋਰਲ ਕਾਲਜ ਦੁਆਰਾ ਕੀਤੀ ਜਾਂਦੀ ਹੈ, ਜਿਸ ਵਿੱਚ ਰਾਜ ਸਭਾ ਦੇ ਚੁਣੇ ਹੋਏ ਮੈਂਬਰ, ਰਾਜ ਸਭਾ ਦੇ ਨਾਮਜ਼ਦ ਮੈਂਬਰ ਅਤੇ ਲੋਕ ਸਭਾ ਦੇ ਚੁਣੇ ਹੋਏ ਮੈਂਬਰ ਸ਼ਾਮਲ ਹੁੰਦੇ ਹਨ।

  1. ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਚੋਣ ਨਿਯਮ, 1974 ਦੇ ਨਿਯਮ 40 ਦੇ ਅਨੁਸਾਰ ਇਲੈਕਸ਼ਨ ਕਮਿਸ਼ਨ ਨੂੰ ਇਸ ਇਲੈਕਟੋਰਲ ਕਾਲਜ ਦੇ ਮੈਂਬਰਾਂ ਦੀ ਅੱਪਡੇਟਿਡ ਸੂਚੀ ਉਨ੍ਹਾਂ ਦੇ ਨਵੀਨਤਮ ਪਤੇ ਸਹਿਤ ਤਿਆਰ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।

  2. ਇਸੇ ਅਨੁਸਾਰ ਕਮਿਸ਼ਨ ਨੇ ਉਪ-ਰਾਸ਼ਟਰਪਤੀ ਚੋਣਾਂ, 2025 ਦੇ ਲਈ ਇਲੈਕਟੋਰਲ ਕਾਲਜ ਦੀ ਸੂਚੀ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਮੈਂਬਰਾਂ ਨੂੰ ਉਨ੍ਹਾਂ ਦੇ ਸਬੰਧਿਤ ਸਦਨਾਂ ਦੇ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਅਧਾਰ ‘ਤੇ ਸੀਰੀਅਲ ਆਰਡਰ ਵਿੱਚ ਵਿਵਸਥਿਤ, ਨਿਰੰਤਰ ਕ੍ਰਮ ਵਿੱਚ ਸੂਚੀਬੱਧ ਕੀਤਾ ਗਿਆ ਹੈ।

  3. ਇਲੈਕਟੋਰਲ ਕਾਲਜ ਦੀ ਸੂਚੀ ਨੋਟੀਫਿਕੇਸ਼ਨ ਦੀ ਮਿਤੀ ਤੋਂ ਇਲੈਕਸ਼ਨ ਕਮਿਸ਼ਨ ਵਿੱਚ ਸਥਾਪਿਤ ਕਾਉਂਟਰ ‘ਤੇ ਖਰੀਦ ਦੇ ਲਈ ਉਪਲਬਧ ਹੋਵੇਗੀ, ਜਿਸ ਦਾ ਐਲਾਨ ਜਲਦੀ ਹੋਣ ਦੀ ਸੰਭਾਵਨਾ ਹੈ। 

******

ਪੀਕੇ/ਜੀਡੀਐੱਚ/ਆਰਪੀ


(Release ID: 2151132)