ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਪ੍ਰਮਿਲਾ ਤਾਈ ਮੇਧੇ (Pramila Tai Medhe) ਜੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ

Posted On: 31 JUL 2025 7:28PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰ ਸੇਵਿਕਾ ਸਮਿਤੀ ਦੀ ਪ੍ਰਮੁੱਖ ਸੰਚਾਲਿਕਾ ਸ਼੍ਰੀਮਤੀ ਪ੍ਰਮਿਲਾ ਤਾਈ ਮੇਧੇ ਜੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦਾ ਮਿਸਾਲੀ ਜੀਵਨ ਸਮਾਵੇਸ਼ੀ ਸਮਾਜਿਕ ਵਿਕਾਸ ਅਤੇ ਮਹਿਲਾ ਸਸ਼ਕਤੀਕਰਣ ਦੇ ਰਾਹ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਇੱਕ ਚਾਨਣ ਮੁਨਾਰਾ ਬਣਿਆ ਰਹੇਗਾ।

 

ਐਕਸ (X) 'ਤੇ ਵੱਖਰੀਆਂ ਪੋਸਟਾਂ ਵਿੱਚ, ਉਨ੍ਹਾਂ ਨੇ ਕਿਹਾ:

"ਰਾਸ਼ਟਰ ਸੇਵਿਕਾ ਸਮਿਤੀ ਦੀ ਪ੍ਰਮੁੱਖ ਸੰਚਾਲਿਕਾ ਰਹੀ ਸਤਿਕਾਰਯੋਗ ਪ੍ਰਮਿਲਾ ਤਾਈ ਮੇਧੇ ਜੀ ਦੇ ਦੇਹਾਂਤ ਤੋਂ ਬਹੁਤ ਦੁੱਖ ਹੋਇਆ। ਉਨ੍ਹਾਂ ਦਾ ਪੂਰਾ ਜੀਵਨ ਸਮਾਜ ਅਤੇ ਰਾਸ਼ਟਰ ਸੇਵਾ ਨੂੰ ਸਮਰਪਿਤ ਰਿਹਾ। ਮਹਿਲਾ ਸਸ਼ਕਤੀਕਰਣ ਦੇ ਨਾਲ-ਨਾਲ ਸਮਾਜਿਕ ਕਾਰਜਾਂ ਵਿੱਚ ਉਨ੍ਹਾਂ ਦੇ ਅਨਮੋਲ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਸੰਬਲ ਪ੍ਰਦਾਨ ਕਰੇ। ਓਮ ਸ਼ਾਂਤੀ!"

(राष्ट्र सेविका समितीच्या प्रमुख संचालिका राहिलेल्या आदरणीय प्रमिलाताई मेढे यांच्या देहावसानामुळे अत्यंत दुःख झाले आहे. त्यांचे संपूर्ण जीवन समाज आणि राष्ट्रसेवेला समर्पित होते. महिला सक्षमीकरणासोबतच सामाजिक कार्यांमधील त्यांच्या  अमूल्य योगदानाचे सदैव  स्मरण केले जाईल. या शोकाकुल प्रसंगी परमेश्वर त्यांच्या कुटुंबीयांना आणि चाहत्यांना बळ देवो. ओम शांती!)

**********

ਐੱਮਜੇਪੀਐੱਸ/ਐੱਸਆਰ


(Release ID: 2151134)