ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਆਲ ਇੰਡੀਆ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਿਜ਼ ਦੀ ਪਹਿਲੀ ਕਨਵੋਕੇਸ਼ਨ ਸੈਰੇਮਨੀ ਦੀ ਸ਼ੋਭਾ ਵਧਾਈ
Posted On:
31 JUL 2025 4:59PM by PIB Chandigarh
ਆਲ ਇੰਡੀਆ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਿਜ਼, ਦਿਓਘਰ ਦੀ ਪਹਿਲੀ ਕਨਵੋਕੇਸ਼ਨ ਸੈਰੇਮਨੀ ਅੱਜ (31 ਜੁਲਾਈ, 2025) ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ ਮੁਰਮੂ ਦੀ ਮੌਜੂਦਗੀ ਵਿੱਚ ਆਯੋਜਿਤ ਕੀਤੀ ਗੀਈ
ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ, ਰਾਸ਼ਟਰਪਤੀ ਨੇ ਉਮੀਦ ਪ੍ਰਗਟਾਈ ਕਿ ਹਾਲਾਂਕਿ ਏਮਸ, ਦਿਓਘਰ, ਮੁੱਖ ਤੌਰ 'ਤੇ ਤੀਜੇ ਦਰਜੇ ਦੀ ਸਿਹਤ ਸੰਭਾਲ 'ਤੇ ਕੇਂਦ੍ਰਿਤ ਕਰਦਾ ਹੈ, ਪਰ ਇਸ ਨੂੰ ਮੁੱਢਲੀ ਸਿਹਤ ਸੰਭਾਲ ਦੇ ਖੇਤਰ ਵਿੱਚ ਸਰਗਰਮੀ ਨਾਲ ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁੱਢਲੀ ਦੇਖਭਾਲ ਯੂਨੀਵਰਸਲ ਹੈਲਥ ਕਵਰੇਜ਼ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਏਮਸ, ਦਿਓਘਰ ਦੇ ਡਾਕਟਰਾਂ ਅਤੇ ਵਿਦਿਆਰਥੀਆਂ ਦੀ ਇੱਕ ਟੀਮ ਨੂੰ ਸ਼ਹਿਰੀ ਮੁੱਢਲੇ ਸਿਹਤ ਕੇਂਦਰਾਂ ਦੇ ਨਾਲ-ਨਾਲ ਪੇਂਡੂ ਭਾਈਚਾਰਕ ਸਿਹਤ ਕੇਂਦਰਾਂ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਸਹਾਇਤਾ ਕਰਨੀ ਚਾਹੀਦੀ ਹੈ। ਉਨ੍ਹਾਂ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਨਿਜੀ ਪੱਧਰ 'ਤੇ ਵੀ ਵਿਆਪਕ ਸਿਹਤ ਸੰਭਾਲ ਦੇ ਸਿਧਾਂਤ ਨੂੰ ਅਪਣਾਉਣ।
ਰਾਸ਼ਟਰਪਤੀ ਨੇ ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਕਿ ਏਮਸ ਵਿੱਚ ਪੜ੍ਹਾਈ ਕਰਨਾ ਇਸ ਗੱਲ ਦੀ ਗਰੰਟੀ ਮੰਨੀ ਜਾਂਦੀ ਹੈ ਕਿ ਉਹ ਇੱਕ ਹੁਨਰਮੰਦ ਡਾਕਟਰ ਬਣ ਗਏ ਹਨ। ਉਨ੍ਹਾਂ ਨੇ ਡਾਕਟਰਾਂ ਨੂੰ ਇੱਕ ਚੰਗਾ ਡਾਕਟਰ ਹੋਣ ਦੇ ਨਾਲ-ਨਾਲ ਇੱਕ ਸਮਰੱਥ ਅਤੇ ਕੁਸ਼ਲ ਡਾਕਟਰ ਬਣਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਇੱਕ ਚੰਗੇ ਡਾਕਟਰ ਨੂੰ ਡੂੰਘੀ ਡਾਕਟਰੀ ਸਮਝ ਦੇ ਨਾਲ ਸੰਵੇਦਨਸ਼ੀਲਤਾ ਵਾਲਾ ਸੰਚਾਰ ਹੁਨਰ ਵਿਕਸਿਤ ਕਰਨਾ ਚਾਹੀਦਾ ਹੈ। ਅਸੀਂ ਸਾਰਿਆਂ ਨੇ ਦੇਖਿਆ ਹੈ ਕਿ ਕੁਝ ਡਾਕਟਰ ਅਜਿਹੇ ਹੁੰਦੇ ਹਨ ਜਿਨ੍ਹਾਂ ਨਾਲ ਸਲਾਹ ਕਰਨ ਤੋਂ ਬਾਅਦ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰ ਬਿਹਤਰ ਮਹਿਸੂਸ ਕਰਦੇ ਹਨ। ਉਨ੍ਹਾਂ ਨੇ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਾਂਚ ਜਾਂ ਸਰਜਰੀ ਵਿੱਚ ਪੂਰੀ ਤਰ੍ਹਾਂ ਕਲੀਨਿਕਲ ਹੋਣ, ਪਰ ਆਪਣੇ ਵਿਵਹਾਰ ਵਿੱਚ ਨਹੀਂ। ਉਨ੍ਹਾਂ ਨੂੰ ਮਰੀਜ਼ਾਂ ਨਾਲ ਆਪਣੇ ਵਿਵਹਾਰ ਵਿੱਚ ਹਮਦਰਦੀ ਦਿਖਾਉਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਹਮਦਰਦੀ ਨਾਲ ਆਪਣੀ ਸਲਾਹ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ 'ਤੇ, ਸਰਕਾਰ ਜਨਤਾ 'ਤੇ ਸਿਹਤ ਨਾਲ ਸਬੰਧਿਤ ਖਰਚਿਆਂ ਦੇ ਬੋਝ ਨੂੰ ਘਟਾਉਣ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਰਾਸ਼ਟਰੀ ਯਤਨ ਵਿੱਚ, ਏਮਸ ਦਿਓਘਰ ਅਤੇ ਡਾਕਟਰਾਂ ਦੀ ਸੰਸਥਾਗਤ ਭੂਮਿਕਾ ਦੇ ਨਾਲ-ਨਾਲ ਇੱਕ ਨਿਜੀ ਭੂਮਿਕਾ ਵੀ ਹੈ। ਉਨ੍ਹਾਂ ਏਮਸ ਦਿਓਘਰ ਦੇ ਸਾਰੇ ਸਬੰਧਿਤ ਹਿੱਸੇਦਾਰਾਂ ਨੂੰ ਇਕੱਠੇ ਹੋਣ ਅਤੇ ਸਿਹਤ ਅਤੇ ਦਵਾਈ ਨਾਲ ਸਬੰਧਿਤ ਟਿਕਾਊ ਵਿਕਾਸ ਟੀਚਿਆਂ ਦੀ ਇੱਕ ਸੂਚੀ ਬਣਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਭਾਰਤ ਅਤੇ ਝਾਰਖੰਡ ਦੀ ਸਥਿਤੀ ਦਾ ਪਤਾ ਲਗਾਇਆ ਜਾਣਾ ਚਾਹੀਦਾ ਹੈ। ਰਾਸ਼ਟਰੀ ਅਤੇ ਰਾਜ ਪੱਧਰ 'ਤੇ ਕੁਝ ਟੀਚੇ ਪ੍ਰਾਪਤ ਕੀਤੇ ਗਏ ਹਨ। ਉਹ ਇਹ ਫੈਸਲਾ ਕਰ ਸਕਦੇ ਹਨ ਕਿ ਇਹ ਸੰਸਥਾ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਬਾਕੀ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਕਿਵੇਂ ਯੋਗਦਾਨ ਪਾ ਸਕਦੀ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਦੇਸ਼ ਕੋਲ ਸਿਹਤ ਸੰਭਾਲ ਖੇਤਰ ਵਿੱਚ ਪ੍ਰਾਪਤ ਕਰਨ ਲਈ ਬਹੁਤ ਸਾਰੇ ਮਹੱਤਵਅਕਾਂਖੀ ਟੀਚੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਏਮਸ ਇਨ੍ਹਾਂ ਰਾਸ਼ਟਰੀ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮੁੱਖ ਭੂਮਿਕਾ ਨਿਭਾਏਗਾ। ਸਿਹਤ ਸੰਭਾਲ ਵਿੱਚ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਸਥਾਪਿਤ ਏਮਸ, ਦਿਓਘਰ ਵਰਗੇ ਮੈਡੀਕਲ ਸੰਸਥਾਨ ਹਨ੍ਹੇਰੇ ਵਿੱਚ ਰੌਸ਼ਨੀ ਦੀ ਕਿਰਨ ਹਨ। ਉਨ੍ਹਾਂ ਇਨ੍ਹਾਂ ਸੰਸਥਾਵਾਂ ਨੂੰ ਨਾ ਸਿਰਫ਼ ਘੱਟ ਕੀਮਤ 'ਤੇ ਵਿਸ਼ਵ ਪੱਧਰੀ, ਮਾਹਿਰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ, ਸਗੋਂ ਸਿਹਤ ਸੰਭਾਲ ਵਾਤਾਵਰਣ ਵਿੱਚ ਵੀ ਇੱਕ ਪਰਿਵਰਤਨਸ਼ੀਲ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਰਾਸ਼ਟਰਪਤੀ ਦੇ ਭਾਸ਼ਣ ਨੂੰ ਦੇਖਣ ਲਈ, ਕਿਰਪਾ ਕਰਕੇ ਇੱਥੇ ਕਲਿੱਕ ਕਰੋ।







*****
ਐੱਮਜੇਪੀਐੱਸ/ਐੱਸਆਰ/ਬੀਐੱਮ
(Release ID: 2151405)