ਖੇਤੀਬਾੜੀ ਮੰਤਰਾਲਾ
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਟਨਾ ਵਿਖੇ ਪੀਐੱਮ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਜਾਰੀ ਕਰਨ ਦੇ ਮੌਕੇ 'ਤੇ ਕਿਸਾਨਾਂ ਨੂੰ ਸੰਬੋਧਨ ਕੀਤਾ
ਖੇਤੀਬਾੜੀ ਭਾਰਤੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਕਿਸਾਨ ਇਸ ਦੀ ਆਤਮਾ ਹਨ: ਸ਼ਿਵਰਾਜ ਸਿੰਘ ਚੌਹਾਨ
ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਤਹਿਤ ਹੁਣ ਤੱਕ 3,77,000 ਕਰੋੜ ਰੁਪਏ ਤੋਂ ਵੱਧ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਗਏ ਹਨ: ਸ਼ਿਵਰਾਜ ਸਿੰਘ ਚੌਹਾਨ
ਬਿਹਾਰ ਮਖਾਣਾ ਉਤਪਾਦਨ ਵਿੱਚ ਮੋਹਰੀ ਹੈ: ਸ਼ਿਵਰਾਜ ਸਿੰਘ ਚੌਹਾਨ
Posted On:
02 AUG 2025 2:12PM by PIB Chandigarh
ਪੀਐੱਮ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਯੋਜਨਾ ਦੀ 20ਵੀਂ ਕਿਸ਼ਤ ਜਾਰੀ ਕਰਨ ਦੇ ਸ਼ੁਭ ਮੌਕੇ 'ਤੇ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬਿਹਾਰ ਦੇ ਪਟਨਾ ਵਿੱਚ ਕਿਸਾਨਾਂ, ਅਧਿਕਾਰੀਆਂ ਅਤੇ ਪਤਵੰਤਿਆਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਸਾਉਣ ਦੇ ਪਵਿੱਤਰ ਮਹੀਨੇ ਵਿੱਚ ਆਯੋਜਿਤ ਇਸ ਸਮਾਗਮ ਵਿੱਚ ਬਿਹਾਰ ਦੇ ਉਪ ਮੁੱਖ ਮੰਤਰੀ ਸ਼੍ਰੀ ਵਿਜੈ ਸਿਨਹਾ, ਸਹਿਕਾਰਤਾ ਮੰਤਰੀ ਸ਼੍ਰੀ ਪ੍ਰੇਮ ਕੁਮਾਰ ਅਤੇ ਹੋਰ ਪਤਵੰਤੇ ਅਧਿਕਾਰੀ ਮੌਜੂਦ ਸਨ।

ਆਪਣੇ ਸੰਬੋਧਨ ਵਿੱਚ, ਸ਼੍ਰੀ ਚੌਹਾਨ ਨੇ ਵੱਡੀ ਗਿਣਤੀ ਵਿੱਚ ਮੌਜੂਦ ਕਿਸਾਨਾਂ, ਖਾਸ ਕਰਕੇ ਮਹਿਲਾਵਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਭਾਰਤੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਕਿਸਾਨ ਇਸ ਦੀ ਆਤਮਾ ਹਨ। ਇਨ੍ਹਾਂ ਕਿਸਾਨਾਂ ਦੀ ਸੇਵਾ ਕਰਨਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।
ਬਿਹਾਰ ਦੀ ਅਮੀਰ ਸੱਭਿਆਚਾਰਕ ਅਤੇ ਖੇਤੀਬਾੜੀ ਵਿਰਾਸਤ ਦਾ ਹਵਾਲਾ ਦਿੰਦੇ ਹੋਏ, ਸ਼੍ਰੀ ਚੌਹਾਨ ਨੇ ਇਸ ਧਰਤੀ ਦੀ ਮਹਿਮਾ ਬਾਰੇ ਗੱਲ ਕੀਤੀ, ਜੋ ਭਗਵਾਨ ਬੁੱਧ ਦੀ ਤਪੱਸਿਆ ਅਤੇ ਮਾਂ ਗੰਗਾ ਦੇ ਅਸ਼ੀਰਵਾਦ ਨਾਲ ਪਵਿੱਤਰ ਹੋਈ ਸੀ। ਉਨ੍ਹਾਂ ਨੇ ਬਿਹਾਰ ਦੇ ਮਿਹਨਤੀ ਲੋਕਾਂ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਦੇ ਯੋਗਦਾਨ ਦੀ ਵਿਸ਼ਵ ਪੱਧਰ 'ਤੇ ਸ਼ਲਾਘਾ ਕੀਤੀ ਜਾਂਦੀ ਹੈ।
ਉਨ੍ਹਾਂ ਨੇ ਬਿਹਾਰ ਦੀ ਗਿਆਨ ਅਤੇ ਮਿਹਨਤ ਦੀ ਪਰੰਪਰਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ "ਇਸ ਰਾਜ ਦੀ ਗਿਆਨ ਅਤੇ ਮਿਹਨਤ ਦੀ ਵਿਰਾਸਤ ਬੇਮਿਸਾਲ ਹੈ। ਇਸ ਧਰਤੀ ਨੇ ਮਹਾਤਮਾ ਗਾਂਧੀ ਦੇ ਚੰਪਾਰਣ ਸੱਤਿਆਗ੍ਰਹਿ ਨੂੰ ਦੇਖਿਆ, ਜਿਸ ਨੇ ਭਾਰਤ ਦੇ ਆਜ਼ਾਦੀ ਸੰਗ੍ਰਾਮ ਨੂੰ ਇੱਕ ਨਵੀਂ ਦਿਸ਼ਾ ਦਿੱਤੀ।"
ਕੇਂਦਰੀ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਖੇਤੀਬਾੜੀ ਨੂੰ ਲਾਭਦਾਇਕ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ ਹੁਣ ਤੱਕ 3,77,000 ਕਰੋੜ ਰੁਪਏ ਤੋਂ ਵੱਧ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਗਏ ਹਨ। ਇਸ ਮੌਕੇ 'ਤੇ, ਦੇਸ਼ ਭਰ ਦੇ ਲੱਖਾਂ ਕਿਸਾਨ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਦੇ ਹੋਏ ਕਿਸਾਨਾਂ ਦੇ ਖਾਤਿਆਂ ਵਿੱਚ 20,000 ਕਰੋੜ ਰੁਪਏ ਤੋਂ ਵੱਧ ਜਮ੍ਹਾਂ ਕਰਵਾਏ ਗਏ।
ਸ਼੍ਰੀ ਚੌਹਾਨ ਨੇ ਪ੍ਰਤੀ ਹੈਕਟੇਅਰ ਖੇਤੀਬਾੜੀ ਉਤਪਾਦਕਤਾ ਵਧਾਉਣ, ਖਾਸ ਕਰਕੇ ਘੱਟ ਉਤਪਾਦਕਤਾ ਵਾਲੇ ਖੇਤਰਾਂ ਵਿੱਚ, ਪ੍ਰਧਾਨ ਮੰਤਰੀ ਧਨ ਧਾਨਯ ਯੋਜਨਾ ਵਰਗੇ ਯਤਨਾਂ 'ਤੇ ਜ਼ੋਰ ਦਿੱਤਾ । ਉਨ੍ਹਾਂ ਨੇ ਬਿਹਾਰ ਵਿੱਚ ਮਖਾਣਾ ਉਤਪਾਦਨ ਦੇ ਮਹੱਤਵਪੂਰਨ ਯੋਗਦਾਨ ਅਤੇ ਖੇਤੀਬਾੜੀ ਵਿਗਿਆਨ ਨੂੰ ਖੇਤਾਂ ਨਾਲ ਜੋੜਨ ਦੇ ਨਿਰੰਤਰ ਯਤਨਾਂ 'ਤੇ ਚਾਨਣਾ ਪਾਇਆ।
ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ ਉੱਚਿਤ ਮਾਤਰਾ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਮੇਂ ਸਿਰ ਅਤੇ ਢੁਕਵੀਂ ਉਪਲਬਧਤਾ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਫਸਲਾਂ ਦੇ ਨੁਕਸਾਨ ਦੀ ਸਥਿਤੀ ਵਿੱਚ ਮੁਆਵਜ਼ਾ ਪ੍ਰਦਾਨ ਕਰਨ ਲਈ ਵੱਖ-ਵੱਖ ਯੋਜਨਾਵਾਂ ਦੇ ਤਹਿਤ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਫਸਲਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਕੀਤੀ ਜਾਂਦੀ ਹੈ, ਜਿਸ ਵਿੱਚ ਉਤਪਾਦਨ ਲਾਗਤ 'ਤੇ 50 ਪ੍ਰਤੀਸ਼ਤ ਲਾਭ ਜੋੜਿਆ ਜਾਂਦਾ ਹੈ। ਇਹ ਸਰਕਾਰ ਦੀ ਕਿਸਾਨ-ਕੇਂਦ੍ਰਿਤ ਪਹੁੰਚ ਨੂੰ ਦਰਸਾਉਂਦਾ ਹੈ।
ਸ਼੍ਰੀ ਚੌਹਾਨ ਨੇ ਦੁਹਰਾਇਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਸਾਡੀ ਸਭ ਤੋਂ ਵੱਡੀ ਤਰਜੀਹ ਹੈ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਕੀਤੇ ਗਏ ਉਪਾਵਾਂ 'ਤੇ ਚਾਨਣਾ ਪਾਉਂਦਿਆਂ, ਸ਼੍ਰੀ ਚੌਹਾਨ ਨੇ ਕਿਹਾ ਕਿ ਡੀਬੀਟੀ (ਡਾਇਰੈਕਟ ਬੈਨੀਫਿਟ ਟ੍ਰਾਂਸਫਰ) ਦੀ ਮਦਦ ਨਾਲ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸਹਾਇਤਾ ਸਿੱਧੇ ਕਿ0ਸਾਨਾਂ ਦੇ ਖਾਤਿਆਂ ਵਿੱਚ ਪਹੁੰਚੇ। ਉਨ੍ਹਾਂ ਕਿਹਾ, "ਪਹਿਲਾਂ, ਕਿਸਾਨਾਂ ਨੂੰ ਸਰਕਾਰ ਦੁਆਰਾ ਭੇਜੇ ਗਏ 1 ਰੁਪਏ ਦੇ ਕੁਝ ਪੈਸੇ ਹੀ ਮਿਲਦੇ ਸਨ, ਪਰ ਹੁਣ ਉਨ੍ਹਾਂ ਨੂੰ ਬਿਨਾ ਕਿਸੇ ਲੀਕੇਜ ਦੇ ਪੂਰੀ ਰਕਮ ਮਿਲ ਜਾਂਦੀ ਹੈ।"

ਇਹ ਪ੍ਰੋਗਰਾਮ ਦਾ ਸਮਾਪਨ ਕਿਸਾਨਾਂ ਨੂੰ ਸਸ਼ਕਤ ਬਣਾਉਣ ਅਤੇ ਭਾਰਤ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਦੇ ਸੰਕਲਪ ਨਾਲ ਹੋਇਆ।
****
ਆਰਸੀ/ਕੇਐਸ/ਐਮਕੇਪੀ
(Release ID: 2151902)