ਪ੍ਰਧਾਨ ਮੰਤਰੀ ਦਫਤਰ
ਉੱਤਰਕਾਸ਼ੀ ਦੇ ਧਰਾਲੀ ਵਿੱਚ ਹੋਈ ਤਰਾਸਦੀ ‘ਤੇ ਪ੍ਰਧਾਨ ਮੰਤਰੀ ਨੇ ਸੋਗ ਵਿਅਕਤ ਕੀਤਾ
Posted On:
05 AUG 2025 4:54PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਕਾਸ਼ੀ ਦੇ ਧਰਾਲੀ ਵਿੱਚ ਹੋਈ ਤਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੇ ਪ੍ਰਤੀ ਆਪਣੀਆਂ ਸੰਵੇਦਨਾਵਾਂ ਵਿਅਕਤ ਕੀਤੀਆਂ ਹਨ। ਉਨ੍ਹਾਂ ਨੇ ਇਸ ਘਟਨਾ ਤੋਂ ਪ੍ਰਭਾਵਿਤ ਸਾਰੇ ਲੋਕਾਂ ਦੇ ਕੁਸ਼ਲਖੇਮ ਦੀ ਕਾਮਨਾ ਵੀ ਕੀਤੀ ਹੈ।
ਸ਼੍ਰੀ ਮੋਦੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਨਾਲ ਵੀ ਗੱਲ ਕੀਤੀ ਅਤੇ ਸਥਿਤੀ ਦੇ ਸਬੰਧ ਵਿੱਚ ਜਾਣਕਾਰੀ ਲਈ।
ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਜ਼ਰੂਰਤਮੰਦਾਂ ਨੂੰ ਸਮੇਂ ‘ਤੇ ਸਹਾਇਤਾ ਸੁਨਿਸ਼ਚਿਤ ਕਰਨ ਦੇ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।
ਇੱਕ ਐਕਸ (X) ਪੋਸਟ ਵਿੱਚ, ਸ਼੍ਰੀ ਮੋਦੀ ਨੇ ਕਿਹਾ;
“ਉੱਤਰਕਾਸ਼ੀ ਦੇ ਧਰਾਲੀ ਵਿੱਚ ਹੋਈ ਇਸ ਤਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੇ ਪ੍ਰਤੀ ਮੈਂ ਆਪਣੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ। ਇਸ ਦੇ ਨਾਲ ਹੀ ਸਾਰੇ ਪੀੜਿਤਾਂ ਦੀ ਕੁਸ਼ਲਤਾ ਦੀ ਕਾਮਨਾ ਕਰਦਾ ਹਾਂ। ਮੁੱਖ ਮੰਤਰੀ ਪੁਸ਼ਕਰ ਧਾਮੀ ਜੀ ਨਾਲ ਗੱਲ ਕਰਕੇ ਮੈਂ ਹਾਲਾਤ ਦੀ ਜਾਣਕਾਰੀ ਲਈ ਹੈ। ਰਾਜ ਸਰਕਾਰ ਦੀ ਨਿਗਰਾਨੀ ਵਿੱਚ ਰਾਹਤ ਅਤੇ ਬਚਾਅ ਦੀਆਂ ਟੀਮਾਂ ਹਰ ਸੰਭਵ ਪ੍ਰਯਾਸ ਵਿੱਚ ਜੁਟੀਆਂ ਹਨ। ਲੋਕਾਂ ਤੱਕ ਮਦਦ ਪਹੁੰਚਾਉਣ ਵਿੱਚ ਕੋਈ ਕੋਰ-ਕਸਰ ਨਹੀਂ ਛੱਡੀ ਜਾ ਰਹੀ ਹੈ।
@pushkardhami”
******
ਐੱਮਜੇਪੀਐੱਸ/ਐੱਸਟੀ
(Release ID: 2152749)
Read this release in:
English
,
Urdu
,
Hindi
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam