ਖੇਤੀਬਾੜੀ ਮੰਤਰਾਲਾ
ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਲਾਭ ਹੋਇਆ
Posted On:
05 AUG 2025 4:45PM by PIB Chandigarh
16 ਜੁਲਾਈ, 2025 ਨੂੰ, ਕੇਂਦਰੀ ਮੰਤਰੀ ਮੰਡਲ ਨੇ ਸਾਲ 2025-26 ਤੋਂ ਸ਼ੁਰੂ ਕਰਦੇ ਹੋਏ, ਪ੍ਰਧਾਨ ਮੰਤਰੀ ਧਨ ਧਾਨਯ ਕ੍ਰਿਸ਼ੀ ਯੋਜਨਾ (PMDDKY) ਨੂੰ ਛੇ ਵਰ੍ਹਿਆਂ ਦੀ ਮਿਆਦ ਲਈ ਮਨਜ਼ੂਰੀ ਦੇ ਦਿੱਤੀ। ਇਸ ਯੋਜਨਾ ਦਾ ਉਦੇਸ਼ ਖੇਤੀਬਾੜੀ ਉਤਪਾਦਕਤਾ ਨੂੰ ਵਧਾਉਣਾ, ਫਸਲੀ ਵਿਭਿੰਨਤਾ ਵਧਾਉਣਾ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਵਿੱਚ ਵਾਧਾ, ਪੰਚਾਇਤ ਅਤੇ ਬਲਾਕ ਪੱਧਰ 'ਤੇ ਫਸਲ ਦੀ ਕਟਾਈ ਤੋਂ ਬਾਅਦ ਭੰਡਾਰਣ ਸਮਰੱਥਾ ਨੂੰ ਵਧਾਉਣਾ, ਸਿੰਚਾਈ ਸਹੂਲਤਾਂ ਵਿੱਚ ਸੁਧਾਰ ਕਰਨਾ ਅਤੇ ਲੰਬੇ ਸਮੇਂ ਅਤੇ ਥੋੜ੍ਹੇ ਸਮੇਂ ਦੇ ਕਰਜ਼ੇ ਦੀ ਉਪਲਬਧਤਾ ਨੂੰ ਸੁਚਾਰੂ ਬਣਾਉਣਾ ਹੈ। ਇਸ ਯੋਜਨਾ ਨੂੰ 11 ਵਿਭਾਗਾਂ ਦੀਆਂ 36 ਮੌਜੂਦਾ ਯੋਜਨਾਵਾਂ, ਹੋਰ ਰਾਜ ਯੋਜਨਾਵਾਂ ਅਤੇ ਨਿਜੀ ਖੇਤਰ ਨਾਲ ਸਥਾਨਕ ਭਾਈਵਾਲੀ ਦੇ ਸੰਗਠਨ ਰਾਹੀਂ ਲਾਗੂ ਕੀਤਾ ਜਾਵੇਗਾ।
ਧਨ ਧਾਨਯ ਕ੍ਰਿਸ਼ੀ ਯੋਜਨਾ ਦੇ ਤਹਿਤ ਜ਼ਿਲ੍ਹਿਆਂ ਦੀਆਂ ਯੋਜਨਾਵਾਂ ਵਿੱਚ ਗੋਦਾਮਾਂ, ਕੋਲਡ ਸਟੋਰੇਜ਼ ਅਤੇ ਫਾਰਮ-ਗੇਟ ਪ੍ਰੋਸੈੱਸਿੰਗ ਯੂਨਿਟਾਂ ਸਮੇਤ ਐਗਰੀ-ਇਨਫ੍ਰਾਸਟ੍ਰਕਚਰ ਵਿੱਚ ਸਥਾਨਕ ਕਮੀਆਂ ਦਾ ਮੁਲਾਂਕਣ ਕੀਤਾ ਜਾਵੇਗਾ। ਉਪਰੋਕਤ ਯੋਜਨਾਵਾਂ ਦੇ ਸੰਗਠਿਤਕਰਣ ਦੁਆਰਾ ਇਨ੍ਹਾਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ।
ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਰਾਜ ਮੰਤਰੀ ਸ਼੍ਰੀ ਰਾਮਨਾਥ ਠਾਕੁਰ ਨੇ ਅੱਜ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਦਿੱਤੀ।
******
ਆਰਸੀ/ ਕੇਐੱਸਆਰ/ਏਆਰ/ਬਲਜੀਤ
(Release ID: 2153078)