ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ
ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰਾਲੇ ਨੇ ਪੀਐੱਮਕੇਐੱਸਵਾਈ ਅਧੀਨ 1,601 ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ; ਜੂਨ 2025 ਤੱਕ 6,411 ਕਰੋੜ ਰੁਪਏ ਦੀ ਗ੍ਰਾਂਟ ਸਹਾਇਤਾ ਵੰਡੀ ਗਈ
Posted On:
07 AUG 2025 2:53PM by PIB Chandigarh
ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰਾਲਾ (ਐੱਮਓਐੱਫਪੀਆਈ) ਇੱਕ ਕੇਂਦਰੀ ਖੇਤਰ ਵਿਆਪਕ ਯੋਜਨਾ "ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ (ਪੀਐੱਮਕੇਐੱਸਵਾਈ)" ਲਾਗੂ ਕਰ ਰਿਹਾ ਹੈ। 30 ਜੂਨ, 2025 ਤੱਕ, ਪੀਐੱਮਕੇਐੱਸਵਾਈ ਦੀਆਂ ਵੱਖ-ਵੱਖ ਕੰਪੋਨੈਂਟ ਸਕੀਮਾਂ ਦੇ ਤਹਿਤ 1601 ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਨੂੰ 6411.61 ਕਰੋੜ ਰੁਪਏ ਦੀ ਗ੍ਰਾਂਟ ਸਹਾਇਤਾ ਵੰਡੀ/ਜਾਰੀ ਕੀਤੀ ਜਾ ਚੁੱਕੀ ਹੈ।
ਇਹ ਜਾਣਕਾਰੀ ਕੇਂਦਰੀ ਫੂਡ ਪ੍ਰੋੱਸੈਸਿੰਗ ਉਦਯੋਗ ਰਾਜ ਮੰਤਰੀ, ਸ਼੍ਰੀ ਰਵਨੀਤ ਸਿੰਘ ਨੇ ਅੱਜ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਦਿੱਤੀ।
*****
ਐੱਸਟੀਕੇ
(Release ID: 2154203)