ਮੰਤਰੀ ਮੰਡਲ
ਕੈਬਨਿਟ ਨੇ ਜਨਤਕ ਖੇਤਰ ਦੀ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਘਰੇਲੂ ਐੱਲਪੀਜੀ ਵਿੱਚ ਹੋਏ ਨੁਕਸਾਨ ਦੇ ਲਈ ਮੁਆਵਜ਼ੇ ਦੇ ਰੂਪ ਵਿੱਚ 30,000 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ
Posted On:
08 AUG 2025 4:02PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਘਰੇਲੂ ਰਸੋਈ ਗੈਸ ਦੀ ਵਿਕਰੀ ‘ਤੇ ਹੋਏ ਘਾਟੇ ਦੇ ਲਈ ਜਨਤਕ ਖੇਤਰ ਦੀਆਂ ਤਿੰਨ ਤੇਲ ਮਾਰਕੀਟਿੰਗ ਕੰਪਨੀਆਂ (ਆਈਓਸੀਐੱਲ, ਬੀਪੀਸੀਐੱਲ ਅਤੇ ਐੱਚਪੀਸੀਐੱਲ) ਨੂੰ 30,000 ਕਰੋੜ ਰੁਪਏ ਦੀ ਮੁਆਵਜ਼ੇ ਦੀ ਰਾਸ਼ੀ ਨੂੰ ਮਨਜ਼ੂਰ ਕੀਤਾ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੂੰ ਇਸ ਮੁਆਵਜ਼ੇ ਰਾਸ਼ੀ ਦੀ ਵੰਡ ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੁਆਰਾ ਕੀਤਾ ਜਾਵੇਗਾ। ਇਹ ਰਾਸ਼ੀ ਬਾਰ੍ਹਾ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ।
ਉਪਭੋਗਤਾਵਾਂ ਨੂੰ ਘਰੇਲੂ ਐੱਲਪੀਜੀ ਸਿਲੰਡਰ ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਭਾਵ ਆਈਓਸੀਐੱਲ, ਬੀਪੀਸੀਐੱਲ, ਐੱਚਪੀਸੀਐੱਲ ਦੁਆਰਾ ਨਿਯਮਿਤ ਕੀਮਤਾਂ ‘ਤੇ ਸਪਲਾਈ ਕੀਤੇ ਜਾਂਦੇ ਹਨ।
ਐੱਨਪੀਜੀ ਦੀਆਂ ਅੰਤਰਰਾਸ਼ਟਰੀ ਕੀਮਤਾਂ 2024-25 ਦੌਰਾਨ ਉੱਚ ਪੱਧਰ ‘ਤੇ ਬਣੀਆਂ ਰਹੀਆਂ ਅਤੇ ਅੱਗੇ ਵੀ ਉੱਚੀਆਂ ਬਣੀਆਂ ਰਹਿਣਗੀਆਂ। ਹਾਲਾਕਿ, ਉਪਭੋਗਤਾਵਾਂ ਨੂੰ ਅੰਤਰਰਾਸ਼ਟਰੀ ਐੱਲਪੀਜੀ ਕੀਮਤਾਂ ਵਿੱਚ ਉਤਾਰ-ਚੜ੍ਹਾਅ ਤੋਂ ਰਾਹਤ ਦੇਣ ਦੇ ਲਈ, ਵਧੀ ਹੋਈ ਲਾਗਤ ਦਾ ਬੋਝ ਘਰੇਲੂ ਐੱਲਪੀਜੀ ਉਪਭੋਗਤਾਵਾਂ ‘ਤੇ ਨਹੀਂ ਪਾਇਆ ਗਿਆ ਜਿਸ ਨਾਲ ਤਿੰਨੋਂ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਭਾਰੀ ਨੁਕਸਾਨ ਹੋਇਆ। ਘਾਟੇ ਦੇ ਬਾਵਜੂਦ, ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਦੇਸ਼ ਵਿੱਚ ਕਿਫਾਇਤੀ ਕੀਮਤਾਂ ‘ਤੇ ਘਰੇਲੂ ਐੱਲਪੀਜੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਈ ਹੈ।
ਇਸ ਮੁਆਵਜ਼ੇ ਨਾਲ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਕੱਚੇ ਤੇਲ ਅਤੇ ਐੱਲਪੀਜੀ ਦੀ ਖਰੀਦ, ਲੋਨ ਦੀ ਅਦਾਇਗੀ ਅਤੇ ਆਪਣੇ ਪੂੰਜੀਗਤ ਖਰਚ ਨੂੰ ਬਣਾਏ ਰੱਖਣ ਜਿਹੀਆਂ ਮਹੱਤਵਪੂਰਨ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਦੇਸ਼ ਭਰ ਵਿੱਚ ਐੱਲਪੀਜੀ ਸਿਲੰਡਰਾਂ ਦੀ ਨਿਰਵਿਘਨ ਸਪਲਾਈ ਯਕੀਨੀ ਹੋਵੇਗੀ।
ਇਹ ਕਦਮ ਆਲਮੀ ਊਰਜਾ ਬਜ਼ਾਰਾਂ ਵਿੱਚ ਉਤਾਰ-ਚੜ੍ਹਾਅ ਤੋਂ ਉਪਭੋਗਤਾਵਾਂ ਦੀ ਰੱਖਿਆ ਕਰਨ ਅਤੇ ਨਾਲ ਹੀ ਇਨ੍ਹਾਂ ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਦੀ ਵਿੱਤੀ ਸਥਿਤੀ ਨੂੰ ਬਣਾਏ ਰੱਖਣ ਦੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਵੀ ਰੇਖਾਂਕਿਤ ਕਰਦਾ ਹੈ। ਇਹ ਪਹਿਲਕਦਮੀ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਜਿਹੀਆਂ ਪ੍ਰਮੁੱਖ ਯੋਜਨਾਵਾਂ ਦੇ ਤਹਿਤ ਆਉਣ ਵਾਲੇ ਘਰੇਲੂ ਰਸੋਈ ਗੈਸ ਉਪਭੋਗਤਾਵਾਂ ਸਹਿਤ ਸਾਰੇ ਉਪਭੋਗਤਾਵਾਂ ਨੂੰ ਸਵੱਛ ਰਸੋਈ ਈਂਧਣ ਦੀ ਵਿਆਪਕ ਉਪਲਬਧਤਾ ਯਕੀਨੀ ਬਣਾਵੇਗੀ।
************
ਐੱਮਜੇਪੀਐੱਸ/ਬੀਐੱਮ
(Release ID: 2154300)
Read this release in:
English
,
Urdu
,
Hindi
,
Marathi
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam