ਪੇਂਡੂ ਵਿਕਾਸ ਮੰਤਰਾਲਾ
azadi ka amrit mahotsav

ਰਕਸ਼ਾ ਬੰਧਨ ਦੇ ਅਵਸਰ ’ਤੇ ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਨੇ ਰੱਖੜੀ ਬੰਨ੍ਹੀ, ਕੇਂਦਰੀ ਮੰਤਰੀ ਨੇ ਉਨ੍ਹਾਂ ਤੋਂ ਛੇ ਸੰਕਲਪ ਲਏ


ਪਹਿਲਾ ਸੰਕਲਪ; ਦੀਦੀਆਂ ਸਵਦੇਸ਼ੀ ਉਤਪਾਦਾਂ ਨੂੰ ਉਤਸ਼ਾਹਿਤ ਕਰਨ - ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

ਦੂਜਾ ਸੰਕਲਪ; ਹੋਰ ਮਹਿਲਾਵਾਂ ਨੂੰ ਵੀ ਸਵੈ-ਸਹਾਇਤਾ ਸਮੂਹਾਂ ਨਾਲ ਜੋੜਨ ਦੀ ਕੋਸ਼ਿਸ਼ ਕਰਨ - ਸ਼੍ਰੀ ਚੌਹਾਨ

ਤੀਜਾ ਸੰਕਲਪ; ਇਹ ਯਕੀਨੀ ਬਣਾਇਆ ਜਾਵੇ ਕਿ ਸਾਰੀਆਂ ਦੀਦੀਆਂ ਲਖਪਤੀ ਬਣ ਜਾਣ - ਸ਼੍ਰੀ ਸ਼ਿਵਰਾਜ ਸਿੰਘ

ਚੌਥਾ ਸੰਕਲਪ; ਪਿੰਡ ਦੇ ਸਾਰੇ ਬੱਚੇ ਸਕੂਲ ਜ਼ਰੂਰ ਜਾਣ - ਸ਼੍ਰੀ ਸ਼ਿਵਰਾਜ ਸਿੰਘ

ਪੰਜਵਾਂ ਸੰਕਲਪ; ਬੱਚਿਆਂ ਦੇ ਕੁਪੋਸ਼ਣ ਨੂੰ ਖਤਮ ਕਰਨਾ ਅਤੇ ਸਾਰੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਦੇਣਾ: ਕੇਂਦਰੀ ਮੰਤਰੀ ਸ਼੍ਰੀ ਚੌਹਾਨ

ਛੇਵਾਂ ਸੰਕਲਪ; ਦੀਦੀਆਂ ਪਿੰਡਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਉਣ - ਸ਼੍ਰੀ ਸ਼ਿਵਰਾਜ ਸਿੰਘ

Posted On: 08 AUG 2025 8:36PM by PIB Chandigarh

ਕੇਂਦਰੀ ਗ੍ਰਾਮੀਣ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਨਵੀਂ ਦਿੱਲੀ ਵਿੱਚ ਸਵੈ-ਸਹਾਇਤਾ ਸਮੂਹ (ਐੱਸਐੱਚਜੀ) ਦੀਆਂ ਦੀਦੀਆਂ ਦੁਆਰਾ ਬਣਾਈਆਂ ਗਈਆਂ ਹੱਥ ਨਾਲ ਬਣੀਆਂ ਸਵਦੇਸ਼ੀ ਰੱਖੜੀਆਂ ਬੰਨ੍ਹੀਆਂ ਅਤੇ ਦੇਸ਼ ਭਰ ਤੋਂ ਆਈਆਂ ਦੀਦੀਆਂਨੂੰ ਸੰਬੋਧਨ ਕੀਤਾ, ਉਨ੍ਹਾਂ ਨੂੰ ਛੇ ਮਹੱਤਵਪੂਰਨ ਸੰਕਲਪਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ।

 

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਸਵੈ-ਸਹਾਇਤਾ ਸਮੂਹ ਦੀਆਂ ਦੀਦੀਆਂ ਨੂੰ ਸੰਕਲਪ ਦਿਵਾਉਂਦੇ ਹੋਏ, ਉਨ੍ਹਾਂ ਨੂੰ ਸਾਰੇ ਛੇ ਸੰਕਲਪਾਂ ਨੂੰ ਅੱਗੇ ਵਧਾਉਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਦੀਦੀਆਂ ਨੂੰ ਸੰਕਲਪ ਲੈਣਾ ਚਾਹੀਦਾ ਹੈ ਕਿ 

ਉਹ ਸਵਦੇਸ਼ੀ ਉਤਪਾਦਾਂ ਨੂੰ ਉਤਸ਼ਾਹਿਤ ਕਰਨਗੀਆਂ, ਸਵਦੇਸ਼ੀ ਉਤਪਾਦ ਬਣਾਉਣਗੀਆਂ ਅਤੇ ਸਵਦੇਸ਼ੀ ਉਤਪਾਦ ਖਰੀਣਗੀਆਂ ਵੀ।

  1. ਦੂਜਾ ਸੰਕਲਪ ਲਓ ਕਿ ਜੇਕਰ ਪਿੰਡ ਦੀ ਕੋਈ ਮਹਿਲਾ ਅਜੇ ਵੀ ਸਵੈ-ਸਹਾਇਤਾ ਸਮੂਹ ਨਾਲ ਨਹੀਂ ਜੁੜੀ ਹੈ, ਤਾਂ ਅਸੀਂ ਉਨ੍ਹਾਂ ਨੂੰ ਸਮੂਹ ਵਿੱਚ ਸ਼ਾਮਲ ਕਰਾਂਗੇ।

  2. ਤੀਜੇ ਸੰਕਲਪ ਦੇ ਤਹਿਤ, ਸਾਰੀਆਂ ਮਹਿਲਾਵਾਂ ਨੂੰ ਬਿਹਤਰ ਪ੍ਰਦਰਸ਼ਨ ਕਰਨਾ ਚਾਹੀਦਾ ਹੈ ਤਾਂ ਜੋ ਸਾਰੀਆਂ ਦੀਦੀਆਂ ਲਖਪਤੀ ਬਣ ਸਕਣ।

  3. ਚੌਥਾ ਸੰਕਲਪ ਹੈ ਕਿ ਪਿੰਡ ਦਾ ਹਰ ਬੱਚਾ ਸਕੂਲ ਜਾਵੇ, ਦੀਦੀਆਂ ਇਸ ਦਿਸ਼ਾ ਵਿੱਚ ਕੰਮ ਕਰਨਗੀਆਂ।

  4. ਪੰਜਵਾਂ ਸੰਕਲਪ ਲਓ ਕਿ ਪਿੰਡ ਦੇ ਹਰ ਬੱਚੇ ਨੂੰ ਪੌਸ਼ਟਿਕ ਭੋਜਨ ਮਿਲੇ, ਕੋਈ ਵੀ ਬੱਚਾ ਕੁਪੋਸ਼ਣ ਦਾ ਸ਼ਿਕਾਰ ਨਾ ਰਹੇ ਅਤੇ

  5. ਛੇਵਾਂ ਅਤੇ ਆਖਰੀ ਸੰਕਲਪ ਲਓ ਕਿ ਅਸੀਂ ਹਰ ਪਿੰਡ ਵਿੱਚ ਜਾਵਾਂਗੇ ਅਤੇ ਨਸ਼ਾ ਛੁਡਾਓ ਮੁਹਿੰਮ ਚਲਾਉਣਗੀਆਂ।

ਇਸ ਤੋਂ ਇਲਾਵਾ, ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਮਹਿਲਾ ਸਸ਼ਕਤੀਕਰਣ ਵੱਲ ਲਗਾਤਾਰ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ ਸਸ਼ਕਤੀਕਰਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਹ ਮਹਿਲਾ ਸਸ਼ਕਤੀਕਰਣ ਦੇ ਮੋਢੀ ਰਹੇ ਹਨ। ਉਨ੍ਹਾਂ ਦੀ ਅਗਵਾਈ ਵਿੱਚ, ਮਜ਼ਬੂਤ ਮਹਿਲਾ ਭਾਗੀਦਾਰੀ ਲਈ ਕਈ ਯੋਜਨਾਵਾਂ ਬਣਾਈਆਂ ਗਈਆਂ ਹਨ। ਦੇਸ਼ ਭਰ ਦੀਆਂ ਮਹਿਲਾਵਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ।

ਪ੍ਰਧਾਨ ਮੰਤਰੀ ਦਾ ਦ੍ਰਿਸ਼ਟੀਕੋਣ ਸੀ ਜਿਸ ਨੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਵਰਗੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਮਾਤ੍ਰ ਵੰਦਨਾ ਯੋਜਨਾ (Pradhan Mantri Matru Vandana Yojana) ਰਾਹੀਂ ਜਣੇਪਾ ਲਾਭ, ਉੱਜਵਲਾ ਯੋਜਨਾ ਨੂੰ ਉਤਸ਼ਾਹਿਤ ਕੀਤਾ ਗਿਆ ਸੀ। ਮਹਿਲਾਵਾਂ ਦੇ ਨਾਮ 'ਤੇ ਜਾਇਦਾਦ ਖਰੀਦਣ 'ਤੇ ਰਜਿਸਟ੍ਰੇਸ਼ਨ ਫੀਸ ਘਟਾਉਣ ਦੇ ਉਪਬੰਧ ਨੇ ਵੀ ਮਹਿਲਾਵਾਂ ਦੀ ਸਥਿਤੀ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਵਿੱਚ ਮਹਿਲਾਵਾਂ ਦੇ ਨਾਮ 'ਤੇ ਸਾਂਝੀ ਰਜਿਸਟ੍ਰੇਸ਼ਨ ਲਈ ਉਪਬੰਧ ਕੀਤਾ ਗਿਆ ਹੈ ਤਾਂ ਜੋ ਮਹਿਲਾਵਾਂ ਦੀ ਮਜ਼ਬੂਤ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ।

ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਸਰਵਉੱਚ ਰੱਖਣ ਦੀ ਗੱਲ ਕੀਤੀ ਹੈ ਅਤੇ ਸਪਸ਼ਟ ਕੀਤਾ ਹੈ ਕਿ ਕਿਸੇ ਵੀ ਹਾਲਤ ਵਿੱਚ ਦੇਸ਼ ਵਾਸੀਆਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਭੈਣਾਂ ਦੇ ਹਿਤਾਂ ਨੂੰ ਵੀ ਹਮੇਸ਼ਾ ਪਹਿਲ ਦਿੱਤੀ ਜਾਵੇਗੀ।

 

ਸ਼੍ਰੀ ਚੌਹਾਨ ਨੇ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਲਾਡਲੀ ਲਕਸ਼ਮੀ ਯੋਜਨਾ ਇਸ ਦਿਸ਼ਾ ਵਿੱਚ ਇੱਕ ਕਦਮ ਸੀ। ਇਸ ਯੋਜਨਾ ਨੂੰ ਸਿੱਖਿਆ ਨਾਲ ਜੋੜਦੇ ਹੋਏ, ਵਿੱਤੀ ਮਦਦ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਮੈਨੂੰ ਤੁਹਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅੱਜ ਲਗਭਗ 55 ਲੱਖ ਧੀਆਂ ਲਾਡਲੀ ਲਕਸ਼ਮੀ ਯੋਜਨਾ ਅਧੀਨ ਰਜਿਸਟਰਡ ਹਨ।

ਕੇਂਦਰੀ ਮੰਤਰੀ ਨੇ ਸਵੈ-ਸਹਾਇਤਾ ਸਮੂਹਾਂ ਦੀਆਂ ਦੀਦੀਆਂ ਦੇ ਕੰਮ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਦੀਦੀਆਂ ਆਪਣੇ ਹੁਨਰ ਨਾਲ ਬਦਲਾਅ ਦੀਆਂ ਨਵੀਆਂ ਕਹਾਣੀਆਂ ਲਿਖ ਰਹੀਆਂ ਹਨ। ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ ਨੇ ਇੱਕ ਅੰਦੋਲਨ ਦੇ ਰੂਪ ਵਿੱਚ ਉਨ੍ਹਾਂ ਦੇ ਜੀਵਨ ਵਿੱਚ ਬਦਲਾਅ ਲਿਆਉਣ ਦਾ ਕੰਮ ਕੀਤਾ ਹੈ। 10 ਕਰੋੜ ਤੋਂ ਵੱਧ ਮਹਿਲਾਵਾਂ 91 ਲੱਖ ਸਵੈ-ਸਹਾਇਤਾ ਸਮੂਹਾਂ ਵਿੱਚ ਸ਼ਾਮਲ ਹੋਈਆਂ ਹਨ। ਸਵੈ-ਸਹਾਇਤਾ ਸਮੂਹਾਂ ਦੀਆਂ ਦੀਦੀਆਂ ਨੂੰ ਬੈਂਕਾਂ ਤੋਂ ਲੋਨ ਦੇ ਰੂਪ ਵਿੱਚ 11 ਲੱਖ ਕਰੋੜ ਰੁਪਏ ਦੀ ਰਕਮ ਦਿੱਤੀ ਗਈ ਹੈ, ਜੋ ਕਿ ਇੱਕ ਵੱਡੀ ਉਪਲਬਧੀ ਹੈ।

 

ਅੰਤ ਵਿੱਚ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਜਦੋਂ ਮਹਿਲਾਵਾਂ ਸਸ਼ਕਤ ਹੁੰਦੀਆਂ ਹਨ, ਤਾਂ ਪਰਿਵਾਰ, ਸਮਾਜ ਅਤੇ ਦੇਸ਼ ਸਸ਼ਕਤ ਹੁੰਦਾ ਹੈ। ਮਹਿਲਾਵਾਂ ਨੂੰ ਅੱਗੇ ਲਿਜਾਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਜਾਰੀ ਰਹੇਗਾ। ਹੁਣ ਟ੍ਰੇਨਿੰਗ ਰਾਹੀਂ ਮਹਿਲਾ ਉੱਦਮੀ ਬਣਾਉਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ। ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਦੁਆਰਾ ਨਿਰਧਾਰਤ 3 ਕਰੋੜ ਲਖਪਤੀ ਦੀਦੀਆਂ ਬਣਾਉਣ ਦਾ ਟੀਚਾ ਸਮਾਂ ਸੀਮਾ ਤੋਂ ਪਹਿਲਾਂ ਪ੍ਰਾਪਤ ਹੋ ਜਾਵੇਗਾ।

ਇਸ ਪ੍ਰੋਗਰਾਮ ਵਿੱਚ ਪੇਂਡੂ ਵਿਕਾਸ ਮੰਤਰਾਲੇ ਦੇ ਸਕੱਤਰ, ਸ਼੍ਰੀ ਸ਼ੈਲੇਸ਼ ਕੁਮਾਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ ਅਤੇ ਦੇਸ਼ ਭਰ ਦੇ 700 ਤੋਂ ਵੱਧ ਥਾਵਾਂ ਤੋਂ ਦੀਦੀਆਂ ਨੇ ਵਰਚੁਅਲੀ ਹਿੱਸਾ ਲਿਆ।

*****

ਆਰਸੀ/ਕੇਐੱਸਆਰ/ਏਆਰ


(Release ID: 2154713) Visitor Counter : 7