ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ 10 ਅਗਸਤ ਨੂੰ ਕਰਨਾਟਕ ਦਾ ਦੌਰਾ ਕਰਨਗੇ


ਪ੍ਰਧਾਨ ਮੰਤਰੀ ਲਗਭਗ 7160 ਕਰੋੜ ਰੁਪਏ ਦੀ ਲਾਗਤ ਦੀ ਬੰਗਲੌਰ ਮੈਟਰੋ ਦੀ ਯੈਲੋ ਲਾਇਨ ਦਾ ਉਦਘਾਟਨ ਕਰਨਗੇ

ਪ੍ਰਧਾਨ ਮੰਤਰੀ 15,610 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਬੰਗਲੌਰ ਮੈਟਰੋ ਫੇਜ਼-3 ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ

ਪ੍ਰਧਾਨ ਮੰਤਰੀ ਬੰਗਲੁਰੂ ਤੋਂ 3 ਵੰਦੇ ਭਾਰਤ ਐਕਸਪ੍ਰੈੱਸ (Vande Bharat Express) ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ

Posted On: 09 AUG 2025 2:20PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਅਗਸਤ ਨੂੰ ਕਰਨਾਟਕ ਦਾ ਦੌਰਾ ਕਰਨਗੇ। ਉਹ ਸਵੇਰੇ ਲਗਭਗ 11 ਵਜੇ ਬੰਗਲੁਰੂ ਦੇ ਕੇਐੱਸਆਰ ਰੇਲਵੇ ਸਟੇਸ਼ਨ (KSR Railway Station) ‘ਤੇ 3 ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ (Vande Bharat Express trains) ਨੂੰ ਹਰੀ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਦੇ ਬਾਅਦ, ਉਹ ਬੰਗਲੌਰ ਮੈਟਰੋ ਦੀ ਯੈਲੋ ਲਾਇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ ਅਤੇ ਆਰਵੀ ਰੋਡ (ਰਾਗੀਗੁੱਡਾ /Ragigudda) ਤੋਂ ਇਲੈਕਟ੍ਰੌਨਿਕ ਸਿਟੀ ਮੈਟਰੋ ਸਟੇਸ਼ਨ ਤੱਕ ਮੈਟਰੋ ਦੀ ਸਵਾਰੀ ਕਰਨਗੇ।

ਦੁਪਹਿਰ ਲਗਭਗ 1 ਵਜੇ, ਪ੍ਰਧਾਨ ਮੰਤਰੀ ਬੰਗਲੁਰੂ ਵਿੱਚ ਸ਼ਹਿਰੀ ਸੰਪਰਕ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਸ਼੍ਰੀ ਮੋਦੀ ਇੱਕ ਜਨਤਕ ਸਮਾਰੋਹ ਨੂੰ ਵੀ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ ਬੰਗਲੌਰ ਮੈਟਰੋ ਫੇਜ਼-2 ਪ੍ਰੋਜੈਕਟ ਦੇ ਤਹਿਤ ਆਰਵੀ ਰੋਡ (ਰਾਗੀਗੁੱਡਾ /Ragigudda) ਤੋਂ ਬੋਮਾਸੰਦਰਾ ਤੱਕ ਯੈਲੋ ਲਾਇਨ (Yellow line) ਦਾ ਉਦਘਾਟਨ ਕਰਨਗੇ। ਇਸ ਲਾਇਨ ਦੀ ਲੰਬਾਈ 19 ਕਿਲੋਮੀਟਰ ਤੋਂ ਅਧਿਕ ਹੈ ਅਤੇ ਇਸ ਵਿੱਚ 16 ਸਟੇਸ਼ਨ ਹਨ। ਇਸ ‘ਤੇ ਲਗਭਗ 7,160 ਕਰੋੜ ਰੁਪਏ ਖਰਚ ਹੋਣਗੇ। ਇਸ ਯੈਲੋ ਲਾਇਨ ਦੇ ਖੁੱਲ੍ਹਣ ਨਾਲ, ਬੰਗਲੁਰੂ ਵਿੱਚ ਮੈਟਰੋ ਦਾ ਸੰਚਾਲਨ ਨੈੱਟਵਰਕ 96 ਕਿਲੋਮੀਟਰ ਤੋਂ ਅਧਿਕ ਹੋ ਜਾਵੇਗਾ ਅਤੇ ਇਸ ਖੇਤਰ ਦੀ ਬੜੀ  ਜਨਸੰਖਿਆ ਨੂੰ ਸੇਵਾ ਪ੍ਰਦਾਨ ਕਰੇਗਾ।

ਪ੍ਰਧਾਨ ਮੰਤਰੀ 15,610 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਦੇ ਬੰਗਲੌਰ ਮੈਟਰੋ ਫੇਜ਼-3 ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਪ੍ਰੋਜੈਕਟ ਦੀ ਕੁੱਲ ਲੰਬਾਈ 44 ਕਿਲੋਮੀਟਰ ਤੋਂ ਅਧਿਕ ਹੋਵੇਗੀ ਅਤੇ ਇਸ ਵਿੱਚ 31 ਐਲੀਵੇਟਿਡ ਸਟੇਸ਼ਨ (elevated stations) ਹੋਣਗੇ। ਇਹ ਬੁਨਿਆਦੀ ਢਾਂਚਾ ਪ੍ਰੋਜੈਕਟ ਸ਼ਹਿਰ ਦੀਆਂ ਵਧਦੀਆਂ ਟ੍ਰਾਂਸਪੋਰਟੇਸ਼ਨ ਜ਼ਰੂਰਤਾਂ ਨੂੰ ਪੂਰਾ ਕਰੇਗਾ ਅਤੇ ਰਿਹਾਇਸ਼ੀ, ਉਦਯੋਗਿਕ, ਕਮਰਸ਼ੀਅਲ ਅਤੇ ਵਿੱਦਿਅਕ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ।

ਪ੍ਰਧਾਨ ਮੰਤਰੀ ਬੰਗਲੁਰੂ ਤੋਂ ਤਿੰਨ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ (Vande Bharat Express trains) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ । ਇਨ੍ਹਾਂ ਵਿੱਚ ਬੰਗਲੁਰੂ ਤੋਂ ਬੇਲਗਾਵੀ (Belagavi), ਅੰਮ੍ਰਿਤਸਰ ਤੋਂ ਸ੍ਰੀ ਮਾਤਾ ਵੈਸ਼ਣੋ ਦੇਵੀ ਕਟੜਾ ਅਤੇ ਨਾਗਪੁਰ (ਅਜਨੀ-Ajni) ਤੋਂ ਪੁਣੇ ਤੱਕ (Bengaluru to Belagavi, Amritsar to Sri Mata Vaishno Devi Katra and Nagpur (Ajni) to Pune) ਦੀਆਂ ਟ੍ਰੇਨਾਂ ਸ਼ਾਮਲ ਹਨ। ਇਹ ਹਾਈ-ਸਪੀਡ ਟ੍ਰੇਨਾਂ ਖੇਤਰੀ ਸੰਪਰਕ (regional connectivity) ਨੂੰ ਮਹੱਤਵਪੂਰਨ ਤੌਰ ‘ਤੇ ਵਧਾਉਣਗੀਆਂ, ਯਾਤਰਾ ਦੇ ਸਮੇਂ ਨੂੰ ਘੱਟ ਕਰਨਗੀਆਂ ਅਤੇ ਯਾਤਰੀਆਂ ਨੂੰ ਵਿਸ਼ਵ-ਪੱਧਰੀ ਯਾਤਰਾ ਦਾ ਅਨੁਭਵ (world-class travel experience) ਪ੍ਰਦਾਨ ਕਰਨਗੀਆਂ।

***

ਐੱਮਜੇਪੀਐੱਸ/ਐੱਸਟੀ


(Release ID: 2154717)