ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਜ਼ੇਲੈਂਸਕੀ ਨਾਲ ਗੱਲ ਕੀਤੀ
ਰਾਸ਼ਟਰਪਤੀ ਜ਼ੇਲੈਂਸਕੀ ਨੇ ਯੂਕ੍ਰੇਨ ਨਾਲ ਜੁੜੇ ਹਾਲੀਆ ਘਟਨਾਕ੍ਰਮਾਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ
ਪ੍ਰਧਾਨ ਮੰਤਰੀ ਨੇ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਦੇ ਲਈ ਭਾਰਤ ਦੇ ਦ੍ਰਿੜ੍ਹ ਰੁਖ਼ ਅਤੇ ਜਲਦੀ ਤੋਂ ਜਲਦੀ ਸ਼ਾਂਤੀ ਬਹਾਲੀ ਦੇ ਪ੍ਰਯਾਸਾਂ ਦੇ ਸਮਰਥਨ ਦੀ ਪੁਸ਼ਟੀ ਕੀਤੀ
ਨੇਤਾਵਾਂ ਨੇ ਭਾਰਤ-ਯੂਕ੍ਰੇਨ ਦੁਵੱਲੀ ਸਾਂਝੇਦਾਰੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ
प्रविष्टि तिथि:
11 AUG 2025 6:39PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਕ੍ਰੇਨ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਵੋਲੋਦੀਮੀਰ ਜ਼ੇਲੈਂਸਕੀ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।
ਰਾਸ਼ਟਰਪਤੀ ਸ਼੍ਰੀ ਜ਼ੇਲੈਂਸਕੀ ਨੇ ਯੂਕ੍ਰੇਨ ਨਾਲ ਜੁੜੇ ਹਾਲੀਆ ਘਟਨਾਕ੍ਰਮਾਂ ‘ਤੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੇ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਜ਼ੇਲੈਂਸਕੀ ਦਾ ਧੰਨਵਾਦ ਕੀਤਾ ਅਤੇ ਸੰਘਰਸ਼ ਦੇ ਸ਼ਾਂਤੀਪੂਰਨ ਸਮਾਧਾਨ ਅਤੇ ਜਲਦੀ ਸ਼ਾਂਤੀ ਬਹਾਲੀ ਦੇ ਪ੍ਰਯਾਸਾਂ ਦੇ ਪ੍ਰਤੀ ਭਾਰਤ ਦੇ ਦ੍ਰਿੜ੍ਹ ਅਤੇ ਨਿਰੰਤਰ ਰੁਖ਼ ਦੀ ਪੁਸ਼ਟੀ ਕੀਤੀ। ਪ੍ਰਧਾਨ ਮੰਤਰੀ ਨੇ ਇਸ ਮਾਮਲੇ ਵਿੱਚ ਹਰ ਮੁਮਕਿਨ ਮਦਦ ਕਰਨ ਦੀ ਭਾਰਤ ਦੀ ਪ੍ਰਤੀਬੱਧਤਾ ਦੁਹਰਾਈ।
ਦੋਹਾਂ ਨੇਤਾਵਾਂ ਨੇ ਭਾਰਤ-ਯੂਕ੍ਰੇਨ ਦੁਵੱਲੀ ਸਾਂਝੇਦਾਰੀ ਵਿੱਚ ਹੋਈ ਪ੍ਰਗਤੀ ਦੀ ਵੀ ਸਮੀਖਿਅਕ ਕੀਤੀ ਅਤੇ ਆਪਸੀ ਹਿਤ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਵਧਾਉਣ ਦੇ ਤਰੀਕਿਆਂ ‘ਤੇ ਚਰਚਾ ਕੀਤੀ।
ਦੋਹਾਂ ਨੇਤਾਵਾਂ ਨੇ ਅੱਗੇ ਵੀ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਜਤਾਈ।
****
ਐੱਮਜੇਪੀਐੱਸ/ਐੱਸਟੀ
(रिलीज़ आईडी: 2155336)
आगंतुक पटल : 42
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam