ਖੇਤੀਬਾੜੀ ਮੰਤਰਾਲਾ
azadi ka amrit mahotsav

ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਇੱਕ ਵੱਡਾ ਤੋਹਫ਼ਾ - ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਬੀਮਾ ਦਾਅਵੇ ਦੀਆਂ ਰਕਮਾਂ ਦਾ ਭੁਗਤਾਨ


ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਰਾਜਸਥਾਨ ਦੇ ਝੁਨਝੁਨੂ ਤੋਂ ਕਿਸਾਨਾਂ ਦੇ ਖਾਤਿਆਂ ਵਿੱਚ ਬੀਮਾ ਰਾਸ਼ੀ ਡਿਜੀਟਲ ਤੌਰ ‘ਤੇ ਟ੍ਰਾਂਸਫਰ ਕੀਤੀ

35 ਲੱਖ ਕਿਸਾਨਾਂ ਨੂੰ ਕੁੱਲ ₹3,900 ਕਰੋੜ ਦੇ ਬੀਮਾ ਦਾਅਵਿਆਂ ਦੀ ਰਾਸ਼ੀ ਮਿਲੀ

ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ

Posted On: 11 AUG 2025 6:43PM by PIB Chandigarh

ਕਿਸਾਨ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਸਿੱਧ ਕਰਦੇ ਹੋਏ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ, ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਰਾਜਸਥਾਨ ਦੇ ਝੁਨਝੁਨੂ ਤੋਂ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਫਸਲ ਬੀਮਾ ਭੁਗਤਾਨ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਡਿਜੀਟਲ ਤੌਰ ‘ਤੇ ਟ੍ਰਾਂਸਫਰ ਕੀਤੇ। ਲਗਭਗ 35 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 3,900 ਕਰੋੜ ਰੁਪਏ ਵੰਡੇ ਗਏ।

ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ, ਸ਼੍ਰੀ ਭਾਗੀਰਥ ਚੌਧਰੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ ਅਤੇ ਰਾਜਸਥਾਨ ਦੇ ਖੇਤੀਬਾੜੀ ਮੰਤਰੀ ਡਾ. ਕਿਰੋੜੀ ਲਾਲ ਮੀਣਾ, ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਨਾਲ ਮੌਜੂਦ ਸਨ। ਵੱਖ-ਵੱਖ ਰਾਜਾਂ ਦੇ ਲੱਖਾਂ ਕਿਸਾਨ ਅਤੇ ਲਾਭਪਾਤਰੀ ਵੀ ਇਸ ਸਮਾਗਮ ਵਿੱਚ ਵਰਚੁਅਲ ਤੌਰ 'ਤੇ ਸ਼ਾਮਲ ਹੋਏ।

 

ਇਕੱਠ ਨੂੰ ਸੰਬੋਧਨ ਕਰਦਿਆਂ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਇੱਕ ਸ਼ਾਨਦਾਰ ਭਾਰਤ ਦਾ ਨਿਰਮਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਨੂੰ ਜਲਦੀ ਹੀ ਯਮੁਨਾ, ਚੰਬਲ ਅਤੇ ਸਿੰਧੂ ਨਦੀ ਤੋਂ ਪਾਣੀ ਮਿਲਣ ਵਾਲਾ ਹੈ। ਮੰਤਰੀ ਨੇ ਯਾਦ ਦਿਵਾਇਆ ਕਿ ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਸਖ਼ਤ ਜਵਾਬ ਦਿੱਤਾ ਸੀ, 'ਆਪ੍ਰੇਸ਼ਨ ਸਿੰਦੂਰ' ਰਾਹੀਂ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ, ਇਹ ਫੈਸਲਾ ਭਾਰਤ ਦੁਆਰਾ ਬਿਨਾ ਕਿਸੇ ਤੀਜੀ ਧਿਰ ਦੀ ਸ਼ਮੂਲੀਅਤ ਦੇ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜਦੋਂ ਝੁਕਿਆ ਅਤੇ ਅਤੇ ਸ਼ਰਨ ਵਿੱਚ ਆਇਆ ਤਾਂ ਸਾਡੇ ਵਲੋਂ ਕਾਰਵਾਈ ਰੋਕੀ ਗਈ।

ਸ਼੍ਰੀ ਚੌਹਾਨ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਦੇ ਅਧੀਨ, ਫਸਲ ਬੀਮਾ ਮੁਆਵਜ਼ਾ ਸਿਰਫ਼ ਉਦੋਂ ਹੀ ਦਿੱਤਾ ਜਾਂਦਾ ਸੀ ਜਦੋਂ ਪੂਰੀ ਤਹਿਸੀਲ ਜਾਂ ਬਲਾਕ ਵਿੱਚ ਫਸਲਾਂ ਤਬਾਹ ਹੋ ਜਾਂਦੀਆਂ ਸਨ, ਪਰ ਪ੍ਰਧਾਨ ਮੰਤਰੀ ਮੋਦੀ ਨੇ ਪੁਰਾਣੀਆਂ ਸਾਰੀਆਂ ਯੋਜਨਾਵਾਂ ਨੂੰ ਰੱਦ ਕਰ ਦਿੱਤਾ ਅਤੇ ਇੱਕ ਬੀਮਾ ਯੋਜਨਾ ਪੇਸ਼ ਕੀਤੀ ਹੈ ਜਿਸ ਦੇ ਤਹਿਤ ਮੁਆਵਜ਼ਾ ਉਦੋਂ ਵੀ ਦਿੱਤਾ ਜਾਂਦਾ ਹੈ ਜਦੋਂ ਇੱਕ ਪਿੰਡ ਦੇ ਇੱਕ ਕਿਸਾਨ ਦੀ ਫਸਲ ਖਰਾਬ ਹੋਈ ਹੋ।

ਕੇਂਦਰੀ ਮੰਤਰੀ ਨੇ  ਜ਼ੋਰ ਦੇ ਕੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਕਈ ਯੋਜਨਾਵਾਂ ਰਾਹੀਂ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ, 3.75 ਲੱਖ ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਗਏ ਹਨ। 2016 ਵਿੱਚ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੀ ਸ਼ੁਰੂਆਤ ਤੋਂ ਬਾਅਦ ਹੁਣ ਤੱਕ ਕਿਸਾਨਾਂ ਨੂੰ 2.12 ਲੱਖ ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ।  ਖਾਦ ਸਬਸਿਡੀਆਂ 'ਤੇ ਵੀ ਸਰਕਾਰ ਨੇ ਕਿਸਾਨਾਂ ਨੂੰ ਮਦਦ ਪਹੁੰਚਾਉਣ ਦਾ ਕੰਮ ਕੀਤਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ 45 ਕਿਲੋਗ੍ਰਾਮ ਯੂਰੀਆ ਦੇ ਬੈਗ ਦੀ ਕੀਮਤ ਕਿਸਾਨਾਂ ਲਈ 266 ਰੁਪਏ ਹੈ ਜਦਕਿ ਇਸ ਦੀ ਅਸਲ ਕੀਮਤ ₹1,633.24 ਹੈ, ਜਿਸ ਵਿੱਚ ਪਾੜੇ ਨੂੰ ਸਰਕਾਰ ਦੁਆਰਾ ਪੂਰਾ ਕੀਤਾ ਜਾਂਦਾ ਹੈ। ਇਸੇ ਤਰ੍ਹਾਂ, ਡੀਏਪੀ (ਡਾਇਮੋਨੀਅਮ ਫਾਸਫੇਟ) ਦੇ 50 ਕਿਲੋਗ੍ਰਾਮ ਬੈਗ ਦੀ ਕੀਮਤ ₹3,100 ਹੈ ਜਦਕਿ ਇਸ ਦੀ ਅਸਲ ਕੀਮਤ ₹1,350 ਹੈ। ਹੁਣ ਤੱਕ, ਕਿਸਾਨਾਂ ਲਈ ਕਿਫਾਇਤੀ ਖਾਦਾਂ ਨੂੰ ਯਕੀਨੀ ਬਣਾਉਣ ਲਈ ਖਾਦ ਕੰਪਨੀਆਂ ਨੂੰ ₹14.06 ਲੱਖ ਕਰੋੜ ਰੁਪਏ ਪ੍ਰਦਾਨ ਕੀਤੇ ਗਏ ਹਨ।

ਸ਼੍ਰੀ ਚੌਹਾਨ ਨੇ ਹੋਰ ਭਲਾਈ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਸਰਕਾਰ ਨੇ ਐਮਐਸਪੀ (ਘੱਟੋ-ਘੱਟ ਸਮਰਥਨ ਮੁੱਲ) ਦਰਾਂ ਵਧਾ ਦਿੱਤੀਆਂ ਹਨ, ਇਹ ਯਕੀਨੀ ਬਣਾਉਂਦੇ ਹੋਏ ਕਿ ਉਹ ਉਤਪਾਦਨ ਲਾਗਤ ਤੋਂ 50% ਵੱਧ ਨਿਰਧਾਰਤ ਕੀਤੀਆਂ ਜਾਣ। ਸਰਕਾਰ ਨੇ ਮੂੰਗੀ 2,000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਪੀਐੱਮ-ਆਸ਼ਾ ਯੋਜਨਾ (ਪ੍ਰਧਾਨ ਮੰਤਰੀ ਅੰਨਦਾਤਾ ਆਏ ਸੰਰਕਸ਼ਣ ਅਭਿਆਨ) ਦੇ ਤਹਿਤ, ਕਣਕ ਅਤੇ ਝੋਨੇ ਦੀ ਖਰੀਦ ਲਈ 43.87 ਲੱਖ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਗਏ ਹਨ। ਮਾਰਕਿਟ ਇੰਟਰਵੈਂਸ਼ਨ ਸਕੀਮ (ਐਮਆਈਪੀ) ਕਿਸਾਨਾਂ ਨੂੰ ਦੂਜੇ ਰਾਜਾਂ ਵਿੱਚ ਉਪਜ ਵੇਚਣ ਦੀ ਵਿਵਸਥਾ ਕੀਤੀ ਗਈ ਹੈ ਜਿਸ ਵਿੱਚ ਸਰਕਾਰ ਆਵਾਜਾਈ ਦੀ ਲਾਗਤ ਨੂੰ ਕਵਰ ਕਰਦੀ ਹੈ। ਕਿਸਾਨਾਂ ਦੇ ਫਾਇਦੇ ਲਈ ਨਵੀਆਂ-ਨਵੀਆਂ ਯੋਜਨਾਵਾਂ ਦਾ ਕੰਮ ਕੀਤਾ ਜਾ ਰਿਹਾ ਹੈ।

ਨਕਲੀ ਖਾਦਾਂ ਦੇ ਮੁੱਦੇ 'ਤੇ, ਮੰਤਰੀ ਨੇ ਕਿਹਾ ਕਿ ਅਪਰਾਧੀਆਂ ਨੂੰ ਸਜ਼ਾ ਦੇਣ ਲਈ ਇੱਕ ਸਖ਼ਤ ਕਾਨੂੰਨ ਲਿਆਉਣ ਲਈ ਕਦਮ ਚੁੱਕੇ ਜਾ ਰਹੇ ਹਨ, ਦੋਸ਼ੀਆਂ ਲਈ ਸਖ਼ਤ ਕਾਰਵਾਈ ਅਤੇ ਕੈਦ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਕੰਮ ਚੱਲ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਫਸਲਾਂ ‘ਤੇ ਵਾਇਰਸ ਦੇ ਹਮਲਿਆਂ ਦੇ ਮਾਮਲੇ ਵਿੱਚ, ਜੇਕਰ ਕਿਸਾਨ ਜਾਣਕਾਰੀ ਸਾਂਝਾ ਕਰਦੇ ਹਨ ਜਾਂ ਇੱਕ ਫੋਟੋ ਵੀ ਭੇਜਦੇ ਹਨ, ਤਾਂ ਵਿਗਿਆਨੀਆਂ ਦੀ ਇੱਕ ਟੀਮ ਤੁਰੰਤ ਸਹਾਇਤਾ ਲਈ ਪਿੰਡ ਪਹੁੰਚ ਜਾਵੇਗੀ।

ਸ਼੍ਰੀ ਚੌਹਾਨ ਨੇ ਕਿਹਾ ਕਿ ਖਰੀਫ ਸੀਜ਼ਨ ਤੋਂ ਬਾਅਦ, ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਤਹਿਤ, ਵਿਗਿਆਨੀਆਂ ਦੀਆਂ ਟੀਮਾਂ ਹਾੜੀ ਦੀ ਫਸਲ ਦੇ ਸੀਜ਼ਨ ਲਈ ਪਿੰਡਾਂ ਦਾ ਦੌਰਾ ਕਰਨਗੀਆਂ ਤਾਂ ਜੋ ਸਹੀ ਖੇਤੀ ਅਤੇ ਖੋਜ ਗਿਆਨ ਨੂੰ ਸਾਂਝਾ ਕੀਤਾ ਜਾ ਸਕੇ। ਭਵਿੱਖ ਦੀ ਖੇਤੀਬਾੜੀ ਖੋਜ ਕਿਸਾਨਾਂ ਦੀਆਂ ਜ਼ਰੂਰਤਾਂ ਦੇ ਅਧਾਰ ‘ਤੇ, ਮੰਗ-ਅਧਾਰਿਤ ਹੋਵੇਗੀ, ਜਿਸ ਵਿੱਚ ਉਤਪਾਦਨ ਵਧਾਉਣ ਲਈ ਮੂੰਗੀ, ਉੜਦ, ਸੋਇਆਬੀਨ ਅਤੇ ਬਾਜਰੇ ਲਈ ਗੁਣਵੱਤਾ ਵਾਲੇ ਬੀਜ ਵਿਕਸਿਤ ਕਰਨ  ਦੇ ਲਈ ਵਿਗਿਆਨੀਆਂ ਨੂੰ ਕਿਹਾ ਗਿਆ ਹੈ। 

ਸ਼੍ਰੀ ਚੌਹਾਨ ਨੇ ਪ੍ਰਧਾਨ ਮੰਤਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਦੇਸ਼ ਖੁਸ਼ਕਿਸਮਤ ਹੈ ਕਿ ਸਾਨੂੰ ਸ਼੍ਰੀ ਨਰੇਂਦਰ ਮੋਦੀ ਦੇ ਰੂਪ ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਮਿਲੀ।  ਉਹ ਰਾਸ਼ਟਰੀ ਹਿਤਾਂ ਨੂੰ ਸਭ ਤੋਂ ਵੱਧ ਮਹੱਤਵ ਦਿੰਦੇ ਹਨ, ਅਤੇ ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਿਸਾਨਾਂ ਦੇ ਹਿਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ, ਭਾਵੇਂ ਉਨ੍ਹਾਂ ਲਈ ਉਨ੍ਹਾਂ ਨੂੰ ਨਿਜੀ ਨੁਕਸਾਨ ਵੀ ਕਿਉਂ ਨਾ ਚੁੱਕਣਾ ਪਵੇ। ਇਸ ਫੈਸਲਾਕੁੰਨ ਸਟੈਂਡ ਨੇ ਵਿਸ਼ਵ ਪੱਧਰ 'ਤੇ ਭਾਰਤ ਦੀ ਛਵੀ ਨੂੰ ਮਜ਼ਬੂਤ ਕੀਤਾ ਹੈ।

ਸ਼੍ਰੀ ਚੌਹਾਨ ਨੇ ਰਾਜਸਥਾਨ ਵਿੱਚ ਖੇਤੀਬਾੜੀ ਨੂੰ ਹੋਰ ਵਿਕਸਿਤ ਕਰਨ ਲਈ ਇੱਕ ਵਿਸ਼ੇਸ਼ ਰੋਡਮੈਪ ਬਣਾਉਣ ਬਾਰੇ ਵੀ ਗੱਲ ਕੀਤੀ।

ਅੰਤ ਵਿੱਚ, ਸ਼੍ਰੀ ਚੌਹਾਨ ਨੇ ਦੇਸ਼ਵਾਸੀਆਂ ਨੂੰ ਆਪਣੀਆਂ ਸਾਰੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਲਈ ਸਵਦੇਸ਼ੀ ਉਤਪਾਦਾਂ ਦੀ ਵਰਤੋਂ ਕਰਨ ਦਾ ਪ੍ਰਣ ਲੈਣ ਦੀ ਅਪੀਲ ਕੀਤੀ, ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਵਦੇਸ਼ੀ ਚੀਜ਼ਾਂ ਨੂੰ ਅਪਣਾਉਣ ਨਾਲ ਛੋਟੇ ਕਾਰੀਗਰਾਂ ਅਤੇ ਉੱਦਮੀਆਂ ਨੂੰ ਮਜ਼ਬੂਤੀ ਮਿਲੇਗੀ, ਨਾਲ ਹੀ ਭਾਰਤੀ ਅਰਥਵਿਵਸਥਾ ਨੂੰ ਵੀ ਹੁਲਾਰਾ ਮਿਲੇਗਾ।

************

ਆਰਸੀ/ਕੇਐੱਸਆਰ/ਏਆਰ


(Release ID: 2155435) Visitor Counter : 4