ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੂੰ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਦਾ ਟੈਲੀਫੋਨ ਆਇਆ
ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਅਗਾਮੀ 79ਵੇਂ ਸੁਤੰਤਰਤਾ ਦਿਵਸ ‘ਤੇ ਪ੍ਰਧਾਨ ਮੰਤਰੀ ਅਤੇ ਭਾਰਤ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
ਦੋਹਾਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਪ੍ਰਮੁੱਖ ਖੇਤਰਾਂ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ
ਦੋਹਾਂ ਨੇਤਾਵਾਂ ਨੇ ਭਾਰਤ ਅਤੇ ਮੱਧ ਏਸ਼ੀਆ ਦੇ ਦਰਮਿਆਨ ਸਦੀਆਂ-ਪੁਰਾਣੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰਤੀਬੱਧਤਾ ਦੁਹਰਾਈ
Posted On:
12 AUG 2025 7:06PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਉਜ਼ਬੇਕਿਸਤਾਨ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸ਼ਵਕਤ ਮਿਰਜ਼ੀਯੋਯੇਵ ਦਾ ਟੈਲੀਫੋਨ ਆਇਆ।
ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਭਾਰਤ ਦੇ 79ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਅਤੇ ਭਾਰਤ ਦੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ।
ਦੋਹਾਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਪ੍ਰਮੁੱਖ ਖੇਤਰਾਂ-ਵਪਾਰ, ਸੰਪਰਕ(ਕਨੈਕਟਿਵਿਟੀ), ਸਿਹਤ, ਟੈਕਨੋਲੋਜੀ ਅਤੇ ਲੋਕਾਂ ਦੇ ਦਰਮਿਆਨ ਸਬੰਧਾਂ (people-to-people ties) ਸਹਿਤ ਦੁਵੱਲੇ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ।
ਇਸ ਦੇ ਇਲਾਵਾ, ਦੋਹਾਂ ਨੇਤਾਵਾਂ ਨੇ ਆਪਸੀ ਹਿਤ ਦੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਭਾਰਤ ਤੇ ਮੱਧ ਏਸ਼ੀਆ (India and Central Asia) ਦੇ ਦਰਮਿਆਨ ਸਦੀਆਂ-ਪੁਰਾਣੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ।
ਦੋਹਾਂ ਨੇਤਾਵਾਂ ਨੇ ਆਪਸੀ ਸੰਪਰਕ ਬਣਾਈ ਰੱਖਣ ‘ਤੇ ਸਹਿਮਤੀ ਵਿਅਕਤ ਕੀਤੀ।
***
ਐੱਮਜੇਪੀਐੱਸ/ਐੱਸਆਰ
(Release ID: 2155908)
Read this release in:
English
,
Urdu
,
Hindi
,
Marathi
,
Assamese
,
Manipuri
,
Bengali
,
Gujarati
,
Tamil
,
Telugu
,
Kannada
,
Malayalam