ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਦੌਸਾ ਵਿਖੇ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਐਕਸ ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ
प्रविष्टि तिथि:
13 AUG 2025 4:24PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਦੌਸਾ ਵਿਖੇ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟਤਮ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।
ਪੀਐੱਮਓ ਇੰਡੀਆ ਹੈਂਡਲ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ:
“ਰਾਜਸਥਾਨ ਦੇ ਦੌਸਾ ਵਿਖੇ ਇੱਕ ਦੁਰਘਟਨਾ ਵਿੱਚ ਹੋਏ ਜਾਨੀ-ਨੁਕਸਾਨ ਤੋਂ ਅਤਿਅੰਤ ਦੁਖੀ ਹਾਂ। ਜਿਨ੍ਹਾਂ ਪਰਿਵਾਰਾਂ ਨੇ ਆਪਣੇ ਪ੍ਰਿਯਜਨਾਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀ ਸੰਵੇਦਨਾਵਾਂ। ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ।
ਹਰੇਕ ਮ੍ਰਿਤਕ ਦੇ ਨਿਕਟਤਮ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi”
***
ਐੱਮਜੇਪੀਐੱਸ /ਐੱਸਆਰ
(रिलीज़ आईडी: 2156230)
आगंतुक पटल : 27
इस विज्ञप्ति को इन भाषाओं में पढ़ें:
Manipuri
,
English
,
Urdu
,
हिन्दी
,
Marathi
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam