ਘੱਟ ਗਿਣਤੀ ਮਾਮਲੇ ਮੰਤਰਾਲਾ
azadi ka amrit mahotsav

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ, ਘੱਟ ਗਿਣਤੀ ਮਾਮਲੇ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਨੇ ਸੁਤੰਤਰਤਾ ਦਿਵਸ ਸਮਾਰੋਹ-2025 ਦੇ ਵਿਸ਼ੇਸ਼ ਮਹਿਮਾਨਾਂ ਨਾਲ ਗੱਲਬਾਤ ਕੀਤੀ

Posted On: 14 AUG 2025 5:45PM by PIB Chandigarh

ਰਾਸ਼ਟਰ ਆਪਣੇ 79ਵੇਂ ਸੁਤੰਤਰਤਾ ਦਿਵਸ ਦਾ ਜਸ਼ਨ ਮਨਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਮੌਕੇ ਘੱਟ ਗਿਣਤੀ ਮਾਮਲੇ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਕੇਂਦਰੀ ਘੱਟ ਗਿਣਤੀ ਮਾਮਲੇ ਦੇ ਕੇਂਦਰੀ ਰਾਜ ਮੰਤਰੀ, ਸ਼੍ਰੀ ਜੌਰਜ ਕੁਰੀਅਨ ਦੇ ਨਾਲ, ਸੁਤੰਤਰਤਾ ਦਿਵਸ ਸਮਾਰੋਹ-2025 ਦੇ ਵਿਸ਼ੇਸ਼ ਮਹਿਮਾਨਾਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਆਯੋਜਿਤ ਕੀਤਾ।

 

ਘੱਟ ਗਿਣਤੀ ਮਾਮਲੇ ਮੰਤਰਾਲੇ ਦੀ ਪ੍ਰਧਾਨ ਮੰਤਰੀ ਵਿਕਾਸ ਯੋਜਨਾ ਅਧੀਨ ਵੱਖ-ਵੱਖ ਆਧੁਨਿਕ ਕੌਸ਼ਲਾਂ ਵਿੱਚ ਟ੍ਰੇਂਡ ਕੀਤੇ ਜਾ ਰਹੇ ਸੌ ਟ੍ਰੇਨਰਾਂ ਨੂੰ ਸੁਤੰਤਰਤਾ ਦਿਵਸ ਸਮਾਰੋਹ-2025 ਦੇ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦਾ ਦਿੱਤਾ ਗਿਆ ਸੀ। ਇਨ੍ਹਾਂ ਸੌ ਟ੍ਰੇਨਰਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ (DSGMC) ਦੁਆਰਾ ਲਾਗੂ ਕਰਨ ਵਾਲੇ ਭਾਈਵਾਲ ਦੇ ਰੂਪ ਵਿੱਚ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਨ੍ਹਾਂ ਵਿਸ਼ੇਸ਼ ਮਹਿਮਾਨਾਂ ਨੇ ਘੱਟ ਗਿਣਤੀ ਮਾਮਲੇ ਅਤੇ ਸੰਸਦੀ ਮਾਮਲੇ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਅਤੇ ਘੱਟ ਗਿਣਤੀ ਮਾਮਲੇ ਅਤੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਰਾਜ ਮੰਤਰੀ ਸ਼੍ਰੀ ਜੌਰਜ ਕੁਰੀਅਨ ਨਾਲ ਗੱਲਬਾਤ ਕੀਤੀ। ਮੰਤਰੀਆਂ ਨੇ ਇਸ ਯੋਜਨਾ ਅਧੀਨ ਹਿੱਸਾ ਲੈਣ ਵਾਲੇ ਨੌਜਵਾਨਾਂ ਦੇ ਸਮਰਪਣ ਅਤੇ ਦਿਲਚਸਪੀ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਡੇ ਨੌਜਵਾਨਾਂ ਨੂੰ ਕੌਸ਼ਲ ਨਾਲ ਸਸ਼ਕਤ ਬਣਾਉਣਾ ਖੁਦ ਰਾਸ਼ਟਰ ਨੂੰ ਸਸ਼ਕਤ ਬਣਾਉਣਾ ਹੈ। ਉਨ੍ਹਾਂ ਨੇ ਦੇਸ਼ ਦੀ ਵਿਕਾਸ ਦੀ ਯਾਤਰਾ ਵਿੱਚ ਕਿਸੇ ਵੀ ਭਾਈਚਾਰੇ ਨੂੰ ਪਿੱਛੇ ਨਾ ਛੱਡਣ ਦੀ ਭਾਰਤ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਇਹ ਵਿਸ਼ੇਸ਼ ਮਹਿਮਾਨ ਕੱਲ੍ਹ ਲਾਲ ਕਿਲੇ 'ਤੇ ਸੁਤੰਤਰਤਾ ਦਿਵਸ ਦੇ ਮੌਕੇ ਝੰਡਾ ਲਹਿਰਾਉਣ ਸਮਾਰੋਹ ਵਿੱਚ ਸ਼ਾਮਲ ਹੋਣਗੇ - ਇਹ ਇੱਕ ਅਜਿਹਾ ਪਲ ਹੋਵੇਗਾ ਜੋ ਉਨ੍ਹਾਂ ਨੂੰ ਭਾਰਤ ਦੀ ਤਰੱਕੀ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰੇਗਾ।

ਘੱਟ ਗਿਣਤੀ ਮਾਮਲੇ ਮੰਤਰਾਲੇ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 31,600 ਉਮੀਦਵਾਰਾਂ ਦੇ ਟੀਚੇ ਨਾਲ ਇੱਕ ਪ੍ਰੋਜੈਕਟ ਅਲਾਟ ਕੀਤਾ ਸੀ, ਜਿਸ ਵਿੱਚ ਮਾਰਚ 2025 ਵਿੱਚ ਸਕਿੱਲ ਟ੍ਰੇਨਿੰਗ ਲਈ 29,600 ਉਮੀਦਵਾਰ ਅਤੇ ਵਿਦਿਅਕ ਸਹਾਇਤਾ ਲਈ 2,000 ਉਮੀਦਵਾਰ ਸ਼ਾਮਲ ਸਨ। ਪ੍ਰੋਜੈਕਟ ਵਿੱਚ ਉਮੀਦਵਾਰਾਂ ਨੂੰ ਉਦਯੋਗ-ਅਨੁਕੂਲ ਨੌਕਰੀ ਦੀਆਂ ਭੂਮਿਕਾਵਾਂ ਵਿੱਚ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਜੋ ਉੱਭਰ ਰਹੀਆਂ ਕਾਰਜਬਲ ਦੀਆਂ ਮੰਗਾਂ ਨੂੰ ਪੂਰਾ ਕਰਦੇ ਹਨ, ਜਿਵੇਂ ਕਿ ਏਆਈ ਡੇਟਾ ਸਾਇੰਟਿਸਟ, ਟੈਲੀਕੌਮ ਟੈਕਨੀਸ਼ੀਅਨ (5ਜੀ), ਤਕਨੀਕੀ ਕਲਾਕਾਰ (ਏਆਰ-ਵੀਆਰ), ਗ੍ਰਾਫਿਕ ਡਿਜ਼ਾਈਨਰ, ਸੋਲਰ ਪੀਵੀ ਇੰਸਟੌਲਰ ਅਤੇ ਹੋਰ।

ਗੱਲਬਾਤ ਦੌਰਾਨ, ਘੱਟ ਗਿਣਤੀ ਮਾਮਲੇ ਅਤੇ ਸੰਸਦੀ ਮਾਮਲੇ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਨੇ ਇਹ ਵੀ ਐਲਾਨ ਕੀਤਾ ਕਿ ਮੰਤਰਾਲਾ ਦੇਸ਼ ਭਰ ਵਿੱਚ ਘੱਟ ਗਿਣਤੀ ਆਬਾਦੀ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਤੌਰ ‘ਤੇ ਜੰਮੂ ਅਤੇ ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਇਸੇ ਪ੍ਰਕਾਰ ਦੀ ਕੇਂਦ੍ਰਿਤ ਕੌਸ਼ਲ ਪਹਿਲ ਨੂੰ ਲਾਗੂ ਕਰੇਗਾ, ਜਿਸ ਦਾ ਉਦੇਸ਼ ਆਜੀਵਿਕਾ ਨੂੰ ਮਜ਼ਬੂਤ ਕਰਨਾ, ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨਾ ਅਤੇ ਰਾਸ਼ਟਰੀ ਏਕਤਾ ਨੂੰ ਸਮਰੱਥ ਬਣਾਉਣਾ ਹੈ।

 

************

ਏਕੇਐੱਸ


(Release ID: 2156690)
Read this release in: English , Urdu , Hindi