ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 79ਵੇਂ ਸੁਤੰਤਰਤਾ ਦਿਵਸ ‘ਤੇ ਵਧਾਈਆਂ ਦੇਣ ਦੇ ਲਈ ਵਿਸ਼ਵ ਦੇ ਰਾਜਨੇਤਾਵਾਂ ਦਾ ਆਭਾਰ ਵਿਅਕਤ ਕੀਤਾ
Posted On:
15 AUG 2025 7:26PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 79ਵੇਂ ਸੁਤੰਤਰਤਾ ਦਿਵਸ ‘ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਦੇ ਰਾਜਨੇਤਾਵਾਂ ਦਾ ਆਭਾਰ ਵਿਅਕਤ ਕੀਤਾ।
ਮੌਰੀਸ਼ਸ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਪ੍ਰਧਾਨ ਮੰਤਰੀ ਡਾ. ਨਵੀਨ ਰਾਮਗੁਲਾਮ (Dr. Navin Ramgoolam), ਸਾਡੇ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਦਿਲ ਤੋਂ ਆਭਾਰੀ ਹਾਂ। ਮੌਰੀਸ਼ਸ, ਦੋਨੋਂ ਦੇਸ਼ਾਂ ਦੇ ਲੋਕਾਂ ਦੀ ਪ੍ਰਗਤੀ, ਸਮ੍ਰਿੱਧੀ ਅਤੇ ਉੱਜਵਲ ਭਵਿੱਖ ਦੇ ਸਾਂਝਾ ਯਤਨਾਂ ਵਿੱਚ ਹਮੇਸ਼ਾ ਇੱਕ ਰਣਨੀਤਕ ਅਤੇ ਭਰੋਸੇਯੋਗ ਸਾਂਝੇਦਾਰ ਬਣਿਆ ਰਹੇਗਾ।”
ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:
“ਰਾਸ਼ਟਰਪਤੀ ਮੁਇੱਜ਼ੂ, ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ। ਮਾਲਦੀਵ ਸਾਡੇ ਲੋਕਾਂ ਅਤੇ ਖੇਤਰ ਦੇ ਲਈ ਸ਼ਾਂਤੀ, ਪ੍ਰਗਤੀ ਅਤੇ ਸਮ੍ਰਿੱਧੀ ਦੇ ਸਾਡੇ ਸਾਂਝਾ ਵਿਜ਼ਨ ਵਿੱਚ ਇੱਕ ਮੁੱਲਵਾਨ ਗੁਆਂਢੀ ਅਤੇ ਨੇੜਲੇ ਸਾਂਝੇਦਾਰ ਹੈ।”
ਫਰਾਂਸ ਦੇ ਰਾਸ਼ਟਰਪਤੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਮੇਰੇ ਮਿੱਤਰ, ਰਾਸ਼ਟਰਪਤੀ ਮੈਕ੍ਰੋਂ, ਭਾਰਤ ਦੇ ਸੁਤੰਤਰਤਾ ਦਿਵਸ ‘ਤੇ ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ। ਅਸੀਂ ਆਪਣੀ ਰਣਨੀਤਕ ਸਾਂਝੇਦਾਰੀ ਨੂੰ ਮਹੱਤਵ ਦਿੰਦੇ ਹਾਂ ਅਤੇ ਆਪਣੇ ਲੋਕਾਂ ਦੇ ਲਾਭ ਲਈ ਇਸ ਨੂੰ ਹੋਰ ਗੂੜ੍ਹਾ ਬਣਾਉਣ ਦੇ ਲਈ ਪ੍ਰਤੀਬੱਧ ਹਾਂ।”
ਭੂਟਾਨ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:
“ਮੈਂ ਭਾਰਤ ਦੇ ਸੁਤੰਤਰਤਾ ਦਿਵਸ ‘ਤੇ ਸ਼ੁਭਕਾਮਨਾਵਾਂ ਦੇ ਲਈ ਪ੍ਰਧਾਨ ਮੰਤਰੀ ਤੋਬਗੇ ਦਾ ਧੰਨਵਾਦ ਕਰਦਾ ਹਾਂ। ਆਉਣ ਵਾਲੇ ਸਮੇਂ ਵਿੱਚ ਸਾਡੇ ਦੇਸ਼ਾਂ ਦਰਮਿਆਨ ਦੋਸਤਾਨਾ-ਸਬੰਧ ਦੇ ਹੋਰ ਵੀ ਮਜ਼ਬੂਤ ਹੋਣ ਦੀ ਕਾਮਨਾ ਕਰਦਾ ਹਾਂ।”
************
ਐੱਮਜੇਪੀਐੱਸ/ਐੱਸਆਰ
(Release ID: 2157035)