ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਰਾਜਪਾਲ ਥਿਰੂ ਲਾ. ਗਣੇਸ਼ਨ (Thiru La. Ganesan) ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

Posted On: 15 AUG 2025 8:28PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਾਲੈਂਡ ਦੇ ਰਾਜਪਾਲ ਥਿਰੂ ਲਾ. ਗਣੇਸ਼ਨ ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਇੱਕ ਸਮਰਪਿਤ ਰਾਸ਼ਟਰਵਾਦੀ ਦੱਸਿਆ, ਜਿਨ੍ਹਾਂ ਨੇ ਆਪਣਾ ਜੀਵਨ ਸੇਵਾ ਅਤੇ ਰਾਸ਼ਟਰ ਨਿਰਮਾਣ ਦੇ ਲਈ ਸਮਰਪਿਤ ਕਰ ਦਿੱਤਾ।

ਇੱਕ ਐਕਸ (X) ਪੋਸਟ ਵਿੱਚ, ਉਨ੍ਹਾਂ ਨੇ ਕਿਹਾ:

“ਨਾਗਾਲੈਂਡ ਦੇ ਰਾਜਪਾਲ ਥਿਰੂ ਲਾ. ਗਣੇਸ਼ਨ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੂੰ ਇੱਕ ਸਮਰਪਿਤ ਰਾਸ਼ਟਰਵਾਦੀ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਆਪਣਾ ਜੀਵਨ ਸੇਵਾ ਅਤੇ ਰਾਸ਼ਟਰ ਨਿਰਮਾਣ ਦੇ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਤਮਿਲ ਨਾਡੂ ਵਿੱਚ ਭਾਜਪਾ ਦਾ ਵਿਸਤਾਰ ਕਰਨ ਦੇ ਲਈ ਸਖਤ ਮਿਹਨਤ ਕੀਤੀ। ਤਮਿਲ ਸੱਭਿਆਚਾਰ ਦੇ ਪ੍ਰਤੀ ਵੀ ਉਨ੍ਹਾਂ ਦਾ ਗਹਿਰਾ ਲਗਾਵ ਸੀ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”

“நாகாலாந்து ஆளுநர் திரு இல. கணேசன் அவர்களின் மறைவால் வேதனை அடைந்தேன். தேச சேவைக்கும், தேசத்தைச் சிறப்பாகக் கட்டமைக்கவும் தமது வாழ்க்கையை அர்ப்பணித்த ஒரு உண்மையான தேசியவாதியாக அவர் எப்போதும் நினைவுகூரப்படுவார். தமிழ்நாடு முழுவதும் பிஜேபி-யின் வளர்ச்சிக்கு அவர் கடுமையாக உழைத்தார். தமிழ் கலாச்சாரத்தின் மீது அவருக்கு மிகுந்த ஆர்வம் இருந்தது. எனது எண்ணங்கள் அவரது குடும்பத்தினருடனும் அவரது ஆதரவாளர்களுடனும் உள்ளன. ஓம் சாந்தி.”

************

ਐੱਮਜੇਪੀਐੱਸ/ਐੱਸਆਰ


(Release ID: 2157037)