ਸਿੱਖਿਆ ਮੰਤਰਾਲਾ
ਸ਼੍ਰੀ ਧਰਮੇਂਦਰ ਪ੍ਰਧਾਨ ਨੇ ਆਈਆਈਟੀ ਦਿੱਲੀ ਦੇ ਵਿਦਿਆਰਥੀਆਂ ਨੂੰ ਆਤਮਨਿਰਭਰ ਭਾਰਤ ਲਈ ਇਨੋਵੇਸ਼ਨ ਨੂੰ ਉਤਸਾਹਿਤ ਕਰਨ ਦਾ ਸੱਦਾ ਦਿੱਤਾ
Posted On:
17 AUG 2025 3:16PM by PIB Chandigarh
ਕੇਂਦਰੀ ਸਿੱਖਿਆ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅੱਜ ਇੰਡੀਅਨ ਇੰਸਟੀਟਿਊਟ ਆਫ਼ ਟੈਕਨੋਲੋਜੀ (IIT) ਦਿੱਲੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਅੰਡਰਗ੍ਰੈਜੁਏਟ, ਪੋਸਟ ਗ੍ਰੈਜੂਏਟ ਅਤੇ ਡਾਕਟਰੇਟ ਦੇ ਵਿਦਿਆਰਥੀਆਂ ਦੇ ਨਾਲ-ਨਾਲ ਇਨੋਵੇਟਰਸ ਅਤੇ ਖੋਜਕਰਤਾਵਾਂ ਨਾਲ ਗੱਲਬਾਤ ਕੀਤੀ। ਇਸ ਮੌਕੇ 'ਤੇ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਡਾ.ਵਿਨੀਤ ਜੋਸ਼ੀ; ਆਈਆਈਟੀ ਦਿੱਲੀ ਦੇ ਡਾਇਰੈਕਟਰ, ਪ੍ਰੋ. ਰੰਗਨ ਬੈਨਰਜੀ; ਅਤੇ ਸਿੱਖਿਆ ਮੰਤਰਾਲੇ ਅਤੇ ਆਈਆਈਟੀ ਦਿੱਲੀ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਗੱਲਬਾਤ ਦੌਰਾਨ, ਮੰਤਰੀ ਮਹੋਦਯ ਨੇ ਇਸ ਸਾਲ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੁਤੰਤਰਤਾ ਦਿਵਸ ਦੇ ਭਾਸ਼ਣ ਵਿੱਚ ਦਿੱਤੇ ਗਏ ਦ੍ਰਿਸ਼ਟੀਕੋਣ ਦੇ ਅਨੁਸਾਰ ਸਵੈ-ਨਿਰਭਰਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਮਾਂ ਆਤਮਨਿਰਭਰਤਾ ਪ੍ਰਾਪਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦੇਣ, ਰਾਸ਼ਟਰੀ ਤਰਜੀਹਾਂ ਨੂੰ ਅੱਗੇ ਵਧਾਉਣ ਲਈ ਸਮੂਹਿਕ ਕਾਰਵਾਈ ਨੂੰ ਗਤੀ ਪ੍ਰਦਾਨ ਕਰਨ ਅਤੇ 2047 ਤੱਕ 'ਸਮ੍ਰਿਧ ਭਾਰਤ' ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਦਾ ਇੱਕ ਵਿਲੱਖਣ ਮੌਕਾ ਹੈ।


ਮੰਤਰੀ ਮਹੋਦਯ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸੁਪਨਿਆਂ, ਇੱਛਾਵਾਂ, ਖੋਜ ਦੇ ਖੇਤਰਾਂ, ਉਨ੍ਹਾਂ ਦੁਆਰਾ ਵਰਤਮਾਨ ਵਿੱਚ ਅਪਣਾਈਆਂ ਜਾ ਰਹੀਆਂ ਤਕਨੀਕੀ ਚੁਣੌਤੀਆਂ ਅਤੇ ਪ੍ਰਧਾਨ ਮੰਤਰੀ ਦੁਆਰਾ ਦਰਸਾਏ ਗਏ ਚੁਣੌਤੀਆਂ ਅਤੇ ਮੌਕਿਆਂ ਬਾਰੇ ਉਨ੍ਹਾਂ ਦੇ ਦ੍ਰਿਸ਼ਟੀਕੋਣਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਸਮਰੱਥਾਵਾਂ ਨੂੰ ਵਧਾਉਣ ਅਤੇ ਇਨੋਵੇਸ਼ਨ ਦੀ ਭਾਵਨਾ ਨੂੰ ਵਧਾਉਣ ਬਾਰੇ ਆਪਣੇ ਵਿਚਾਰ ਵੀ ਸਾਂਝੇ ਕੀਤੇ।
ਮੰਤਰੀ ਮਹੋਦਯ ਨੇ ਵਿਦਿਆਰਥੀਆਂ ਨੂੰ ਆਪਣੇ ਨਵੀਨਤਾਕਾਰੀ ਵਿਚਾਰਾਂ ਨੂੰ ਅੱਗੇ ਲਿਆਉਣ, ਚੁਣੌਤੀਆਂ 'ਤੇ ਕੰਮ ਕਰਨ ਅਤੇ ਹਰ ਖੇਤਰ ਵਿੱਚ ਆਤਮਨਿਰਭਰਤਾ ਪ੍ਰਾਪਤ ਕਰਨ ਤੱਕ ਯਤਨ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਉੱਜਵਲ ਭਵਿੱਖ ਬਣਾਉਣ ਅਤੇ ਭਾਰਤ ਨੂੰ ਸਮਾਧਾਨਾਂ ਦੇ ਇੱਕ ਵਿਸ਼ਵਵਿਆਪੀ ਕੇਂਦਰ ਵਜੋਂ ਸਥਾਪਿਤ ਕਰਨ ਲਈ ਭਾਰਤ ਦੇ ਇਨੋਵੇਟਰਸ ਅਤੇ ਖੋਜਕਰਤਾਵਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ।


ਇਸ ਮੌਕੇ 'ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ, ਮੰਤਰੀ ਮਹੋਦਯ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਾਡੇ ਨੌਜਵਾਨਾਂ ਦੀ ਪ੍ਰਤਿਭਾ, ਦ੍ਰਿੜ੍ਹਤਾ ਅਤੇ ਸੰਕਲਪ ਆਤਮਨਿਰਭਰਤਾ ਦੀ ਖੋਜ਼ ਦੇ ਨਾਲ-ਨਾਲ ਭਾਰਤ ਦੀਆਂ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਸ ਦੀ ਤਕਨੀਕੀ ਅਤੇ ਆਰਥਿਕ ਪ੍ਰਭੂਸੱਤਾ ਨੂੰ ਵਧਾਉਣ ਦਾ ਰਾਹ ਪੱਧਰਾ ਕਰੇਗੀ।
ਉਨ੍ਹਾਂ ਨੇ ਇੱਕ ਆਤਮਨਿਰਭਰ ਭਾਰਤ ਦੀ ਨੀਂਹ ਵਜੋਂ ਆਈਆਈਟੀ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਅਟੁੱਟ ਸਮਰਥਨ ਨਾਲ, ਪ੍ਰਤਿਭਾਸ਼ਾਲੀ ਯੁਵਾ ਸ਼ਕਤੀ ਟੈਕਨੋਲੋਜੀ, ਇਨੋਵੇਸ਼ਨ ਅਤੇ ਉੱਦਮਤਾ ਦੇ ਨਿਯਮਾਂ ਨੂੰ ਨਵੇਂ ਸਿਰੇ ਅਤੇ ਇੱਕ 'ਸਮ੍ਰਿਧ ਅਤੇ ਆਤਮਨਿਰਭਰ ਭਾਰਤ' ਦਾ ਨਿਰਮਾਣ ਕਰਨ ਜਾ ਰਹੀ ਹੈ।



ਮੰਤਰੀ ਮਹੋਦਯ ਨੇ ਇਹ ਵੀ ਦੱਸਿਆ ਕਿ ਉਹ ਵਿਦਿਆਰਥੀਆਂ ਦੁਆਰਾ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਨਤਾਵਾਂ ਦੀ ਸਮੀਖਿਆ ਕਰਨ ਲਈ ਸੰਸਥਾ ਦਾ ਦੁਬਾਰਾ ਦੌਰਾ ਕਰਨਗੇ।
ਇਸ ਮੌਕੇ 'ਤੇ ਬੋਲਦਿਆਂ, ਉੱਚ ਸਿੱਖਿਆ ਵਿਭਾਗ ਦੇ ਸਕੱਤਰ, ਡਾ. ਵਿਨੀਤ ਜੋਸ਼ੀ ਨੇ ਦੇਸ਼ ਨੂੰ ਆਤਮਨਿਰਭਰ ਬਣਾਉਣ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਪ੍ਰਧਾਨ ਮੰਤਰੀ ਦੇ ਸੁਤੰਤਰਤਾ ਦਿਵਸ ਦੇ ਸੰਦੇਸ਼ ਨੂੰ ਦੁਹਰਾਇਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਭਾਗ ਆਤਮਨਿਰਭਰ ਭਾਰਤ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਇਨੋਵੇਸ਼ਨ ਨੂੰ ਅੱਗੇ ਵਧਾਉਣ, ਖੋਜ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਅਤੇ ਰਾਸ਼ਟਰੀ ਚੁਣੌਤੀਆਂ ਦਾ ਹੱਲ ਕਰਨ ਵਿੱਚ ਉੱਚ ਸਿੱਖਿਆ ਸੰਸਥਾਵਾਂ ਨੂੰ ਹਰ ਸੰਭਵ ਸਹਾਇਤਾ ਦੇ ਰਿਹਾ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਆਈਆਈਟੀ ਦਿੱਲੀ, ਆਪਣੇ ਵਿਦਿਆਰਥੀਆਂ ਅਤੇ ਫੈਕਲਟੀ ਰਾਹੀਂ, ਵਿਸ਼ਵਵਿਆਪੀ ਪ੍ਰਾਸੰਗਿਕਤਾ ਵਾਲੀਆਂ ਟੈਕਨੋਲੋਜੀਆਂ ਅਤੇ ਹੱਲ ਵਿਕਸਿਤ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਉਂਦਾ ਰਹੇਗਾ।

****************
ਐਮਵੀ/ਏਕੇ
(Release ID: 2157325)