ਰਸਾਇਣ ਤੇ ਖਾਦ ਮੰਤਰਾਲਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਤਿਹਾਸਕ ਲਾਲ ਕਿਲੇ ਤੋਂ ਖਾਦ ਖੇਤਰ ਵਿੱਚ ਆਤਮਨਿਰਭਰਤਾ ਦਾ ਸੱਦਾ ਦਿੱਤਾ
ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਦੀ ਰੱਖਿਆ ਲਈ ਖਾਦਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਤਾਕੀਦ ਕੀਤੀ
ਸਰਕਾਰ ਨੇ ਘਰੇਲੂ ਖਾਦ ਉਤਪਾਦਨ ਨੂੰ ਵਧਾਉਣ ਦੀ ਵਚਨਬੱਧਤਾ ਦੁਹਰਾਈ
प्रविष्टि तिथि:
15 AUG 2025 4:55PM by PIB Chandigarh
79ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਇਤਿਹਾਸਕ ਲਾਲ ਕਿਲੇ ਤੋਂ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਊਰਜਾ ਖੇਤਰ ਵਿੱਚ ਦੇਸ਼ ਸਵਾਵਲੰਬੀ ਹੋਣ ਦੇ ਸੰਕਲਪ ਵਾਂਗ, ਖਾਦ ਖੇਤਰ ਵਿੱਚ ਆਤਮ-ਨਿਰਭਰਤਾ ਪ੍ਰਾਪਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ, ਮੌਜੂਦਾ ਸਮੇਂ ਵਿਚ ਭਾਰਤ ਆਪਣੀਆਂ ਖਾਦਾਂ ਦੀਆਂ ਜ਼ਰੂਰਤਾਂ ਦੇ ਇੱਕ ਮਹੱਤਵਪੂਰਨ ਹਿੱਸੇ ਲਈ ਦਰਾਮਦ 'ਤੇ ਨਿਰਭਰ ਹੈ। ਉਨ੍ਹਾਂ ਨੇ ਕਿਸਾਨ ਭਾਈਚਾਰੇ ਨੂੰ ਮਿੱਟੀ ਦੀ ਸਿਹਤ ਦੀ ਰੱਖਿਆ ਲਈ ਖਾਦਾਂ ਦੀ ਸਮਝਦਾਰੀ ਅਤੇ ਵਿਗਿਆਨਕ ਵਰਤੋਂ ਅਪਣਾਉਣ ਦੀ ਤਾਕੀਦ ਕੀਤੀ, ਜਿਸ ਨਾਲ "ਧਰਤੀ ਮਾਤਾ" ਨੂੰ ਲੰਬੇ ਸਮੇਂ ਲਈ ਨੁਕਸਾਨ ਪਹੁੰਚਾਉਣ ਵਾਲੀ ਅੰਨ੍ਹੇਵਾਹ ਵਰਤੋਂ ਵਿਰੁੱਧ ਚੇਤਾਵਨੀ ਦਿੱਤੀ।
ਨੌਜਵਾਨਾਂ, ਉਦਯੋਗਿਕ ਖੇਤਰ ਅਤੇ ਨਿੱਜੀ ਖੇਤਰ ਨੂੰ ਸੱਦਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਖਾਦਾਂ ਦੇ ਭਰਪੂਰ ਘਰੇਲੂ ਭੰਡਾਰ ਬਣਾਉਣ ਦੇ ਯਤਨਾਂ ਵਿੱਚ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਵਦੇਸ਼ੀ ਉਤਪਾਦਨ ਰਾਹੀਂ ਦੇਸ਼ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਨਵੀਨਤਾਕਾਰੀ ਤਰੀਕਿਆਂ ਦੀ ਖੋਜ ਅਤੇ ਵਿਕਾਸ ਨੂੰ ਉਤਸ਼ਾਹਿਤ ਕੀਤਾ।
ਪ੍ਰਧਾਨ ਮੰਤਰੀ ਨੇ ਸੱਦਾ ਦਿੱਤਾ ਕਿ ਆਓ ਅਸੀਂ ਆਪਣੇ ਖਾਦਾਂ ਦੇ ਭੰਡਾਰ ਨੂੰ ਭਰੀਏ। ਆਓ ਨਵੇਂ ਤਰੀਕੇ ਖੋਜੀਏ। ਆਓ ਅਸੀਂ ਭਾਰਤ ਦੀਆਂ ਜ਼ਰੂਰਤਾਂ ਅਨੁਸਾਰ ਖਾਦ ਉਤਪਾਦਨ ਕਰੀਏ। ਆਓ ਅਸੀਂ ਦੂਜਿਆਂ 'ਤੇ ਨਿਰਭਰ ਨਾ ਰਹੀਏ।
ਸਰਕਾਰ ਨੇ ਘਰੇਲੂ ਸਮਰੱਥਾ ਨੂੰ ਵਧਾਉਣ, ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਆਯਾਤ ਨਿਰਭਰਤਾ ਨੂੰ ਘਟਾਉਣ ਲਈ ਉਦਯੋਗ ਦੇ ਹਿੱਸੇਦਾਰਾਂ, ਖੋਜ ਸੰਸਥਾਵਾਂ ਅਤੇ ਰਾਜ ਸਰਕਾਰਾਂ ਨਾਲ ਮਿਲ ਕੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ।
**********
ਐਮਵੀ/ਜੀਐਸ
(रिलीज़ आईडी: 2157365)
आगंतुक पटल : 17