ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਖੇਤਰ ਵਿੱਚ ਦੋ ਪੁਲਿਸ ਅਧਿਕਾਰੀਆਂ ਦੁਆਰਾ ਇੱਕ ਪੱਤਰਕਾਰ 'ਤੇ ਕੀਤੇ ਗਏ ਕਥਿਤ ਹਮਲੇ ਦਾ ਖੁਦ ਨੋਟਿਸ ਲਿਆ ਹੈ
ਸੂਬੇ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਦੋ ਹਫ਼ਤਿਆਂ ਦੇ ਅੰਦਰ ਇਸ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਮੰਗਣ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ
ਰਿਪੋਰਟ ਵਿੱਚ ਜਾਂਚ ਦੀ ਸਥਿਤੀ ਅਤੇ ਪੀੜਤ ਦੀ ਸਿਹਤ ਦੀ ਸਥਿਤੀ ਸ਼ਾਮਲ ਹੋਣ ਦੀ ਉਮੀਦ ਹੈ
Posted On:
18 AUG 2025 4:09PM by PIB Chandigarh
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਖੇਤਰ ਵਿੱਚ ਇੱਕ ਪੱਤਰਕਾਰ 'ਤੇ ਦੋ ਪੰਜਾਬ ਪੁਲਿਸ ਅਧਿਕਾਰੀਆਂ ਦੁਆਰਾ ਜਨਤਕ ਤੌਰ 'ਤੇ ਹਮਲਾ ਕੀਤੇ ਜਾਣ ਦੀਆਂ ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲਿਆ ਹੈ। ਰਿਪੋਰਟ ਦੇ ਅਨੁਸਾਰ, ਘਟਨਾ ਦੀ ਇੱਕ ਵੀਡੀਓ ਵਿੱਚ, ਪੀੜਤ ਬੇਹੋਸ਼ ਪਿਆ ਦਿਖਾਈ ਦੇ ਰਿਹਾ ਹੈ ਜਦੋਂ ਕਿ ਪੁਲਿਸ ਵਾਲੇ ਉਸ 'ਤੇ ਹਮਲਾ ਕਰਨ ਤੋਂ ਬਾਅਦ ਭੱਜ ਰਹੇ ਹਨ।
ਕਮਿਸ਼ਨ ਨੇ ਦੇਖਿਆ ਹੈ ਕਿ ਜੇਕਰ ਖ਼ਬਰ ਦੀ ਰਿਪੋਰਟ ਦੀ ਸਮੱਗਰੀ ਸੱਚ ਹੈ, ਤਾਂ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਗੰਭੀਰ ਮੁੱਦਾ ਉਠਾਉਂਦੀ ਹੈ। ਇਸ ਲਈ, ਕਮਿਸ਼ਨ ਨੇ ਰਾਜ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਇੱਕ ਨੋਟਿਸ ਜਾਰੀ ਕੀਤਾ ਹੈ ਅਤੇ ਦੋ ਹਫ਼ਤਿਆਂ ਦੇ ਅੰਦਰ ਇਸ ਮਾਮਲੇ 'ਤੇ ਵਿਸਤ੍ਰਿਤ ਰਿਪੋਰਟ ਮੰਗੀ ਹੈ। ਰਿਪੋਰਟ ਵਿੱਚ ਜਾਂਚ ਦੀ ਸਥਿਤੀ ਅਤੇ ਪੀੜਤ ਪੱਤਰਕਾਰ ਦੀ ਸਿਹਤ ਸ਼ਾਮਲ ਹੋਣ ਦੀ ਉਮੀਦ ਹੈ।
7 ਅਗਸਤ, 2025 ਨੂੰ ਪ੍ਰਕਾਸ਼ਿਤ ਇੱਕ ਮੀਡੀਆ ਰਿਪੋਰਟ ਦੇ ਅਨੁਸਾਰ, ਇਹ ਘਟਨਾ 1 ਅਗਸਤ, 2025 ਨੂੰ ਵਾਪਰੀ ਸੀ। ਦੋਵੇਂ ਪੁਲਿਸ ਅਧਿਕਾਰੀ ਆਜ਼ਾਦੀ ਦਿਵਸ ਦੇ ਮੌਕੇ 'ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਬਟਾਲਾ ਵਿੱਚ ਤਾਇਨਾਤ ਸਨ। ਪੱਤਰਕਾਰ ਨੇ ਕਥਿਤ ਤੌਰ 'ਤੇ ਉਨ੍ਹਾਂ ਦੀ ਪ੍ਰੇਜੈਂਸ ਬਾਰੇ ਕੁਝ ਸਵਾਲ ਪੁੱਛੇ ਜਿਸ ਤੋਂ ਉਹ ਗੁੱਸੇ ਵਿੱਚ ਆ ਗਏ ਅਤੇ ਉਨ੍ਹਾਂ ਨੇ ਪੱਤਰਕਾਰ 'ਤੇ ਹਮਲਾ ਕਰ ਦਿੱਤਾ।
************
ਐੱਨਐੱਸਕੇ
(Release ID: 2157575)